ਖੇਡਾਂ ਵਤਨ ਪੰਜਾਬ ’ਚ ਗਿੱਲ ਕਲਾਂ ਦੀ ਚੜ੍ਹਤ, 31 ਸੋਨ ਤਗਮੇ ਜਿੱਤ ਕੇ ਰਚਿਆ ਇਤਿਹਾਸ ਖੇਡਾਂ ਵਤਨ ਪੰਜਾਬ ’ਚ ਗਿੱਲ ਕਲਾਂ ਦੀ ਚੜ੍ਹਤ
Publish Date: Sun, 04 Oct 2026 05:00 PM (IST)
Updated Date: Sun, 04 Oct 2026 05:02 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਖੇਡਾਂ ਵਤਨ ਪੰਜਾਬ ਦੀਆਂ ਤਹਿਤ 3 ਅਕਤੂਬਰ ਨੂੰ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਕਰਵਾਏ ਗਏ ਗੱਤਕਾ ਮੁਕਾਬਲਿਆਂ ਵਿੱਚ ਮੀਰੀ ਪੀਰੀ ਗੱਤਕਾ ਅਖਾੜਾ ਗਿੱਲ ਕਲਾਂ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 31 ਸੋਨੇ ਅਤੇ 1 ਚਾਂਦੀ ਦਾ ਤਮਗਾ ਜਿੱਤ ਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਜਾਣਕਾਰੀ ਦਿੰਦਿਆਂ ਪ੍ਰਧਾਨ ਹਰਜੀਤ ਸਿੰਘ ਖਾਲਸਾ ਨੇ ਦੱਸਿਆ ਕਿ ਅੰਡਰ-14 ਵਰਗ ਵਿੱਚ ਸਿੰਗਲ ਸੋਟੀ ਟੀਮ ਅਤੇ ਵਿਅਕਤੀਗਤ ਮੁਕਾਬਲੇ ਵਿੱਚ ਸੋਨੇ ਦੇ ਤਮਗੇ ਹਾਸਲ ਕੀਤੇ ਗਏ, ਜਦਕਿ ਫਰੀ ਸੋਟੀ ਵਿਅਕਤੀਗਤ ਮੁਕਾਬਲੇ ਵਿੱਚ ਵੀ ਸੋਨੇ ਦਾ ਤਮਗਾ ਅਤੇ ਵਿਅਕਤੀਗਤ ਪ੍ਰਦਰਸ਼ਨ ਵਿੱਚ ਚਾਂਦੀ ਦਾ ਤਮਗਾ ਪ੍ਰਾਪਤ ਹੋਇਆ। ਇਸੇ ਤਰ੍ਹਾਂ ਅੰਡਰ-17 ਵਰਗ ਵਿੱਚ ਫਰੀ ਸੋਟੀ ਟੀਮ ਤੇ ਵਿਅਕਤੀਗਤ, ਸਿੰਗਲ ਸੋਟੀ ਟੀਮ ਤੇ ਵਿਅਕਤੀਗਤ ਅਤੇ ਵਿਅਕਤੀਗਤ ਪ੍ਰਦਰਸ਼ਨ ਵਿੱਚ ਸੋਨੇ ਦੇ ਤਮਗੇ ਜਿੱਤੇ ਗਏ। ਅੰਡਰ-21 ਵਰਗ ਵਿੱਚ ਸਿੰਗਲ ਸੋਟੀ ਅਤੇ ਫਰੀ ਸੋਟੀ ਦੇ ਟੀਮ ਤੇ ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨੇ ਦੇ ਤਮਗੇ ਹਾਸਲ ਕੀਤੇ। ਅੰਡਰ-21 ਤੋਂ 30 ਵਰਗ ਵਿੱਚ ਵੀ ਫਰੀ ਸੋਟੀ ਅਤੇ ਸਿੰਗਲ ਸੋਟੀ ਦੇ ਟੀਮ ਤੇ ਵਿਅਕਤੀਗਤ ਮੁਕਾਬਲਿਆਂ ਵਿੱਚ ਸੋਨੇ ਦੇ ਤਮਗੇ ਜਿੱਤੇ ਗਏ। ਇਸ ਮੌਕੇ ਕੋਚ ਹਰਪ੍ਰੀਤ ਸਿੰਘ ਹਠੂਰ ਅਤੇ ਪਰਵਿੰਦਰ ਸਿੰਘ ਗਿੱਲ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟਾਈ। ਖਿਡਾਰੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਡਾਲਰ ਬਰਾੜ, ਜੱਸੀ ਫੌਜੀ, ਲੈਕਚਰਾਰ ਸੁਖਵਿੰਦਰ ਸਿੰਘ, ਜਗਸੀਰ ਸਿੰਘ, ਕੁਲਵੰਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਅਮਰਿੰਦਰ ਸਿੰਘ ਐਗਰੀਕਲਚਰ, ਓਮਰੋਜ ਸਿੰਘ ਸੋਨੀ, ਸੁਖਪਾਲ ਸਿੰਘ ਪਾਲਾ, ਪਰਮਜੀਤ ਕੌਰ, ਡੀਪੀ ਕਮਲਪ੍ਰੀਤ ਸਿੰਘ, ਜਗਜੀਤ ਸਿੰਘ, ਪੋਪਲ ਸਿੰਘ, ਮਨਪ੍ਰੀਤ ਸਿੰਘ, ਕਰਨੈਲ ਸਿੰਘ ਗ੍ਰੰਥੀ, ਅਜਮੇਰ ਸਿੰਘ, ਜੱਗਾ ਸਿੰਘ, ਸੁਖਬੀਰ ਸਿੰਘ, ਮਿੱਠੂ ਸਿੰਘ, ਡੀਪੀ ਗੁਰਚਰਨ ਸਿੰਘ, ਡੀਪੀ ਅਮਰਦੀਪ ਸਿੰਘ, ਹਰਜੀ ਸਿੰਘ, ਗੁਰਦੀਪ ਸਿੰਘ, ਦੀਪਾ ਸਿੰਘ, ਬੂਟਾ ਸਿੰਘ ਮਾਨ, ਰਜਿੰਦਰ ਸਿੰਘ ਮਾਨ, ਸੁਖਵੀਰ ਸਿੰਘ ਖ਼ਾਲਸਾ, ਧਰਮ ਸਿੰਘ ਖ਼ਾਲਸਾ, ਮਨਜੀਤ ਸਿੰਘ, ਸੁਖਦੇਵ ਸਿੰਘ, ਸੰਦੀਪ ਸਿੰਘ, ਸੂਬੇਦਾਰ ਤਜਿੰਦਰ ਸਿੰਘ, ਦਰਸ਼ਨ ਸਿੰਘ ਗ੍ਰੰਥੀ, ਗਿਆਨੀ ਕੇਵਲ ਸਿੰਘ ਰਾਗੀ, ਕੁਲਵਿੰਦਰ ਕੌਰ, ਬਲਜਿੰਦਰ ਕੌਰ ਸਮੇਤ ਹੋਰਾਂ ਨੇ ਖਿਡਾਰੀਆਂ ਨੂੰ ਵਧਾਈ ਦਿੱਤੀ।