ਜੀਕੇਯੂ ਵੱਲੋਂ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਦੀਕਸ਼ਾਰੰਭ-2026’ ਦਾ ਸ਼ਾਨਦਾਰ ਸਮਾਪਨ ਜੀਕੇਯੂ ਵੱਲੋਂ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਦੀਕਸ਼ਾਰੰਭ-2026’ ਦਾ ਸ਼ਾਨਦਾਰ ਸਮਾਪਨ
Publish Date: Tue, 01 Sep 2026 04:25 PM (IST)
Updated Date: Tue, 01 Sep 2026 04:28 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਨਵੇਂ ਵਿਦਿਆਰਥੀਆਂ ਦੇ ਸਵਾਗਤ ਅਤੇ ਉਨ੍ਹਾਂ ਨੂੰ ਯੂਨੀਵਰਸਿਟੀ ਦੇ ਅਕਾਦਮਿਕ ਤੇ ਪ੍ਰਬੰਧਕੀ ਨਿਯਮਾਂ, ਸਹੂਲਤਾਂ ਅਤੇ ਵੱਖ-ਵੱਖ ਪ੍ਰਕਿਰਿਆਵਾਂ ਤੋਂ ਜਾਣੂ ਕਰਵਾਉਣ ਲਈ ਕਰਵਾਇਆ ਗਿਆ ਦੋ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ‘ਦੀਕਸ਼ਾਰੰਭ-2026’ ਸ਼ਾਨਦਾਰ ਢੰਗ ਨਾਲ ਸੰਪੰਨ ਹੋਇਆ। ਸਮਾਪਤੀ ਸਮਾਗਮ ਵਿਚ ਯੂਨੀਵਰਸਿਟੀ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਵੇਂ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਦੇ ਸਵਾਗਤੀ ਭਾਸ਼ਣ ਨਾਲ ਹੋਈ। ਇਸ ਮੌਕੇ ਪ੍ਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ, ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਡਾਇਰੈਕਟਰ ਅਤੇ ਅਧਿਕਾਰੀ ਹਾਜ਼ਰ ਸਨ। ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਕਿਹਾ ਕਿ ਸਿੱਖਿਆ ਸਿਰਫ਼ ਕਿਤਾਬਾਂ ਪੜ੍ਹਨ ਜਾਂ ਸਿਲੇਬਸ ਪੂਰਾ ਕਰਨ ਤੱਕ ਸੀਮਤ ਨਹੀਂ, ਸਗੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨੈਤਿਕ ਕਦਰਾਂ-ਕੀਮਤਾਂ ਅਤੇ ਮਨੁੱਖੀ ਮੁੱਲਾਂ ਦੀ ਪਾਲਣਾ ਵੀ ਜ਼ਰੂਰੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਿਯਮਤ ਕਲਾਸਾਂ ਲਗਾਉਣ, ਯੂਨੀਵਰਸਿਟੀ ਦੇ ਨਿਯਮਾਂ ਦੀ ਪਾਲਣਾ ਕਰਨ ਅਤੇ ਉੱਚੇ ਟੀਚੇ ਨਿਰਧਾਰਤ ਕਰਕੇ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ. ਵਾਈਸ ਚਾਂਸਲਰ ਡਾ. ਜਗਤਾਰ ਸਿੰਘ ਧੀਮਾਨ ਨੇ ਕਿਹਾ ਕਿ ਵਿਦਿਆਰਥੀ ਆਪਣੀ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਕਰ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਵਾਲ ਪੁੱਛਣ ਅਤੇ ਯੂਨੀਵਰਸਿਟੀ ਦੀਆਂ ਵੱਖ-ਵੱਖ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਵੱਲੋਂ ਪੀ.ਪੀ.ਟੀ. ਰਾਹੀਂ ਵਿਦਿਆਰਥੀਆਂ ਨੂੰ ਲਾਇਬ੍ਰੇਰੀ, ਪ੍ਰੀਖਿਆਵਾਂ, ਆਈ.ਟੀ. ਸੇਵਾਵਾਂ, ਸੁਰੱਖਿਆ, ਅਕਾਦਮਿਕ ਪ੍ਰਬੰਧ ਅਤੇ ਹੋਰ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਡੀਨ ਅਕਾਦਮਿਕ ਡਾ. ਜਾਵੇਦ ਅਹਿਮਦ ਖਾਨ ਨੇ ਕੋਰਸਾਂ, ਦਾਖ਼ਲਾ ਪ੍ਰਕਿਰਿਆ ਅਤੇ ਨਵੀਂ ਸਿੱਖਿਆ ਨੀਤੀ-2020 ਤਹਿਤ ਤਿਆਰ ਕੀਤੇ ਸਿਲੇਬਸ ਬਾਰੇ ਜਾਣਕਾਰੀ ਸਾਂਝੀ ਕੀਤੀ। ਸੱਭਿਆਚਾਰਕ ਪ੍ਰੋਗਰਾਮ ਦੌਰਾਨ ਪੰਜਾਬ, ਹਰਿਆਣਾ ਅਤੇ ਤੇਲੰਗਾਨਾ ਦੇ ਲੋਕ-ਨਾਚਾਂ ਸਮੇਤ ਰਾਧਾ-ਕ੍ਰਿਸ਼ਨ ਦੀਆਂ ਝਲਕੀਆਂ ਨ੍ਰਿੱਤ ਰਾਹੀਂ ਪੇਸ਼ ਕੀਤੀਆਂ ਗਈਆਂ। ਪ੍ਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਅਤੇ ਨਵਾਂ ਸਿੱਖਣ ਲਈ ਪ੍ਰੇਰਿਤ ਕੀਤਾ। ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ ਨੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਦੀਆਂ ਸਹੂਲਤਾਂ ਦਾ ਲਾਭ ਲੈਣ ਅਤੇ ਆਪਣੇ ਫ਼ਰਜ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਮੰਚ ਸੰਚਾਲਨ ਲਵਲੀਨ ਸੱਚਦੇਵਾ ਅਤੇ ਡਾ. ਜੀਨੀਅਸ ਵਾਲੀਆ ਨੇ ਕੀਤਾ।