ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿਚ ਜੀਕੇਯੂ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ ਵਿਚ ਜੀਕੇਯੂ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਜਿੱਤਿਆ ਕਾਂਸੇ ਦਾ ਤਗਮਾ
Publish Date: Wed, 04 Nov 2026 06:03 PM (IST)
Updated Date: Wed, 04 Nov 2026 06:05 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ, ਤਲਵੰਡੀ ਸਾਬੋ, ਬਹਿਰੀਨ ਫੈਂਸਿੰਗ ਐਸੋਸੀਏਸ਼ਨ ਵੱਲੋਂ ਬਹਿਰੀਨ, ਵਿਖੇ ਆਯੋਜਿਤ ਏਸ਼ੀਅਨ ਫੈਂਸਿੰਗ ਚੈਂਪੀਅਨਸ਼ਿਪ-2026 (U-23) ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੀ ਤਲਵਾਰਬਾਜ਼ ਵੈਦਿਕਾ ਕੌਸ਼ਿਕ ਨੇ ਟੀਮ ਇਵੈਂਟ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਆਪਣੇ ਵਧਾਈ ਸੰਦੇਸ਼ ਵਿਚ ਚਾਂਸਲਰ ਗੁਰਲਾਭ ਸਿੰਘ ਸਿੱਧੂ ਨੇ ਕਿਹਾ ਕਿ ਕੌਸ਼ਿਕ ਦੇ ਸ਼ਾਨਦਾਰ ਪ੍ਰਦਰਸ਼ਨ, ਸਮਰਪਣ ਅਤੇ ਸਖ਼ਤ ਮਿਹਨਤ ਨੇ ਗੁਰੂ ਕਾਸ਼ੀ ਯੂਨੀਵਰਸਿਟੀ, ਇਲਾਕੇ ਅਤੇ ਦੇਸ਼ ਦਾ ਮਾਣ ਵਧਾਇਆ ਹੈ। ਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਖਿਡਾਰਣ ਦੀ ਇਸ ਸ਼ਾਨਾਮੱਤੀ ਪ੍ਰਾਪਤੀ ਨੂੰ ਖੇਡਾਂ ਵਿੱਚ ਲੜਕੀਆਂ ਦਾ ਸੁਨਹਿਰਾ ਭਵਿੱਖ ਦੱਸਿਆ। ਉਹਨਾਂ ਵਰਸਿਟੀ ਪ੍ਰਬੰਧਕਾਂ, ਡਾਇਰੈਕਟਰ ਖੇਡਾਂ, ਕੋਚ ਅਮਨਦੀਪ ਕੌਰ ਅਤੇ ਅਧਿਕਾਰੀਆਂ ਦੇ ਸਹਿਯੋਗ ਅਤੇ ਮਿਹਨਤ ਦੀ ਸ਼ਲਾਘਾ ਕੀਤੀ। ਉਹਨਾਂ ਦੱਸਿਆ ਕਿ ਵਰਸਿਟੀ ਖਿਡਾਰੀਆਂ ਦੇ ਖੇਡ ਪੱਧਰ ਨੂੰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ ਖੇਡਾਂ ਡਾ. ਬਲਵਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਚੈਂਪੀਅਨਸ਼ਿਪ ਵਿੱਚ ਏਸ਼ੀਆ ਦੇ 15 ਦੇਸ਼ਾਂ ਦੇ 188 ਖਿਡਾਰੀਆਂ ਨੇ ਹਿੱਸਾ ਲਿਆ। ਬੀ.ਏ.ਐੱਲ.ਐੱਲ.ਬੀ. ਚੌਥੇ ਸਾਲ ਦੀ ਵਿਦਿਆਰਥਣ ਵੈਦਿਕਾ ਦੀ ਟੀਮ ਦਾ ਮੁਕਾਬਲਾ ਸੈਮੀ-ਫਾਈਨਲ ਵਿੱਚ ਕਜ਼ਾਖਸਤਾਨ ਦੀ ਟੀਮ ਨਾਲ ਹੋਇਆ। ਜਿਸ ਵਿੱਚ ਉਨ੍ਹਾਂ ਦੀ ਟੀਮ ਨੇ ਕਾਂਸੇ ਦਾ ਤਗਮਾ ਜਿੱਤਕੇ ਭਾਰਤ ਦਾ ਨਾਂ ਰੌਂਸ਼ਣ ਕੀਤਾ।