ਗਲੋਬਲ ਡਿਸਕਵਰੀ ਦੀ ਜਸਪ੍ਰੀਤ ਨੇ ਕਬੱਡੀ ’ਚ ਮਾਰੀ ਮੱਲ
ਗਲੋਬਲ ਡਿਸਕਵਰੀ ਦੀ ਜਸਪ੍ਰੀਤ ਨੇ ਕਬੱਡੀ ’ਚ ਮਾਰੀ ਮੱਲ
Publish Date: Sat, 31 Oct 2026 04:31 PM (IST)
Updated Date: Sat, 31 Oct 2026 04:32 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਸੀਬੀਐੱਸਈ ਤੋਂ ਮਾਨਤਾ ਪ੍ਰਾਪਤ ਸਰਾਫ਼ ਐਜੂਬੀਕਨਜ਼ ਗਲੋਬਲ ਡਿਸਕਵਰੀ ਸਕੂਲ, ਰਾਮਪੁਰਾ ਫੂਲ ਦੀ ਹੋਣਹਾਰ ਵਿਦਿਆਰਥਣ ਜਸਪ੍ਰੀਤ ਕੌਰ ਨੇ ਰਾਜ ਪੱਧਰੀ ਸਕੂਲ ਖੇਡ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ-19 ਲੜਕੀਆਂ ਦੇ ਨੈਸ਼ਨਲ ਸਟਾਈਲ ਕਬੱਡੀ ਮੁਕਾਬਲਿਆਂ ਵਿਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਉਸ ਦੀ ਇਸ ਪ੍ਰਾਪਤੀ ਨਾਲ 17 ਸਾਲਾਂ ਬਾਅਦ ਜ਼ਿਲ੍ਹਾ ਬਠਿੰਡਾ ਦੀ ਝੋਲੀ ਵਿਚ ਇਹ ਮਾਣਮੱਤਾ ਤਗ਼ਮਾ ਪਿਆ ਹੈ। ਜਸਪ੍ਰੀਤ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਸ਼ਾਨਦਾਰ ਖੇਡ ਕੌਸ਼ਲ ਸਦਕਾ ਰਾਜ ਪੱਧਰੀ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ। ਉਸ ਦੀ ਇਸ ਪ੍ਰਾਪਤੀ ਨਾਲ ਸਕੂਲ ਅਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਹੈ। ਵਿਦਿਆਰਥਣ ਦੀ ਇਸ ਸਫ਼ਲਤਾ ’ਤੇ ਸਕੂਲ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਜਸਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ ਗਈ। ਇਸ ਮੌਕੇ ਸਕੂਲ ਦੇ ਵਾਈਸ ਚੇਅਰਮੈਨ ਅਮਿਤ ਸਰਾਫ਼ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਟੀਮ ਭਾਵਨਾ ਵਰਗੇ ਗੁਣ ਪੈਦਾ ਕਰਦੀਆਂ ਹਨ। ਜਸਪ੍ਰੀਤ ਦੀ ਪ੍ਰਾਪਤੀ ਹੋਰਨਾਂ ਵਿਦਿਆਰਥੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਬਣੇਗੀ।