ਨਸ਼ਾ ਮੁਕਤ ਤੇ ਸੁਰੱਖਿਅਤ ਰਾਮਪੁਰਾ ਬਣਾਉਣਾ ਟੀਚਾ: ਬਿੱਟੀ ਨਸ਼ਾ ਮੁਕਤ ਤੇ ਸੁਰੱਖਿਅਤ ਰਾਮਪੁਰਾ ਬਣਾਉਣਾ ਟੀਚਾ: ਬਿੱਟੀ
Publish Date: Sat, 31 Oct 2026 04:33 PM (IST)
Updated Date: Sat, 31 Oct 2026 04:35 PM (IST)
ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਪੁਰਾ ਫੂਲ ਸੀਨੀਅਰ ਕਾਂਗਰਸੀ ਆਗੂ ਮਨਜੀਤ ਸਿੰਘ ਬਿੱਟੀ ਸੈਲਬਰਾਹੀਆ ਨੇ ਕਿਹਾ ਕਿ ਨਵੇਂ, ਸੁੰਦਰ ਤੇ ਸੁਰੱਖਿਅਤ ਰਾਮਪੁਰਾ ਫੂਲ ਦਾ ਨਿਰਮਾਣ ਕਰਨਾ ਉਨ੍ਹਾਂ ਦਾ ਸੁਪਨਾ ਹੈ। ਉਹ ਅਜਿਹਾ ਮਾਹੌਲ ਸਿਰਜਣਾ ਚਾਹੁੰਦੇ ਹਨ, ਜਿੱਥੇ ਮਾਪਿਆਂ ਨੂੰ ਆਪਣੀਆਂ ਧੀਆਂ ਦੀ ਸੁਰੱਖਿਆ ਅਤੇ ਪੁੱਤਰਾਂ ਦੇ ਨਸ਼ਿਆਂ ਤੇ ਮਾੜੀ ਸੰਗਤ ਵਿੱਚ ਪੈਣ ਦੀ ਚਿੰਤਾ ਨਾ ਹੋਵੇ। ਇਸ ਸੁਪਨੇ ਨੂੰ ਪੂਰਾ ਕਰਨ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਹ ਸਥਾਨਕ ਪਟਿਆਲਾ ਮੰਡੀ ਦੀ ਇੱਕ ਗਲੀ ਵਿੱਚ ਪ੍ਰਾਪਰਟੀ ਸਲਾਹਕਾਰ ਮਨੀ ਬਾਂਸਲ ਦੀ ਅਗਵਾਈ ਹੇਠ ਕਰਵਾਈ ਨੁੱਕੜ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਇਸ ਮੌਕੇ ਵੱਡੀ ਗਿਣਤੀ ਵਿਚ ਇਲਾਕਾ ਵਾਸੀ ਹਾਜ਼ਰ ਸਨ। ਬਿੱਟੀ ਨੇ ਕਿਹਾ ਕਿ ਨਸ਼ਾ ਅਤੇ ਵਧ ਰਹੀ ਗੁੰਡਾਗਰਦੀ ਪੰਜਾਬ ਦੀਆਂ ਗੰਭੀਰ ਸਮੱਸਿਆਵਾਂ ਹਨ। ਉਨ੍ਹਾਂ ਦੋਸ਼ ਲਾਇਆ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਦਲਾਅ ਦੇ ਵਾਅਦੇ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਇਨ੍ਹਾਂ ਸਮੱਸਿਆਵਾਂ ਦੇ ਹੱਲ ਵਿੱਚ ਅਸਫਲ ਰਹੀ ਹੈ। ਸਰਕਾਰ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣ ਦੀ ਬਜਾਏ ਇਸ਼ਤਿਹਾਰਬਾਜ਼ੀ ’ਤੇ ਕਰੋੜਾਂ ਰੁਪਏ ਖਰਚ ਕਰ ਰਹੀ ਹੈ। ਉਨ੍ਹਾਂ ਪੰਜਾਬ ਦੇ ਖ਼ਜ਼ਾਨੇ ਵਿੱਚੋਂ ਦਿੱਲੀ ਨਾਲ ਸਬੰਧਤ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਰਕਾਰੀ ਖਰਚਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕਰਨ ਵਾਸਤੇ ਵਿਸ਼ੇਸ਼ ਪ੍ਰਬੰਧਾਂ ਦੀ ਲੋੜ ਹੈ। ਬਿੱਟੀ ਨੇ ਭਰੋਸਾ ਦਿੱਤਾ ਕਿ ਸੇਵਾ ਦਾ ਮੌਕਾ ਮਿਲਣ ’ਤੇ ਹਲਕੇ ਦੇ ਬੱਚਿਆਂ ਲਈ ਬਿਹਤਰ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣ ਦੇ ਯਤਨ ਕੀਤੇ ਜਾਣਗੇ। ਅੰਤ ਵਿੱਚ ਉਨ੍ਹਾਂ ਨਸ਼ਿਆਂ ਅਤੇ ਗੁੰਡਾਗਰਦੀ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਤੋਂ ਸਹਿਯੋਗ ਮੰਗਿਆ।