ਲੋਕ ਮਿਲਣੀ ’ਚ ਗੋਪਾਲ ਸਿੰਘ ਕੋਟ ਫੱਤਾ ਹੋਏ ਲੋਕਾਂ ਦੇ ਰੂਬਰੂ ਲੋਕ ਮਿਲਣੀ ’ਚ ਗੋਪਾਲ ਸਿੰਘ ਕੋਟ ਫੱਤਾ ਹੋਏ ਲੋਕਾਂ ਦੇ ਰੂਬਰੂ
Publish Date: Tue, 01 Sep 2026 04:22 PM (IST)
Updated Date: Tue, 01 Sep 2026 04:25 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ ਨਗਰ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਵੱਲੋਂ ਪਿੰਡ ਕੋਟ ਸ਼ਮੀਰ ਵਿਖੇ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਨਗਰ ਵਾਸੀਆਂ ਅਤੇ ਪਾਰਟੀ ਵਰਕਰਾਂ ਵੱਲੋਂ ਉਨ੍ਹਾਂ ਦਾ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ ਗਿਆ। ਸਮੂਹ ਨਗਰ ਕੋਟ ਸ਼ਮੀਰ ਦੀ ਲੀਡਰਸ਼ਿਪ ਵੱਲੋਂ ਗੋਪਾਲ ਸਿੰਘ ਕੋਟ ਫੱਤਾ ਨੂੰ ਜੀ ਆਇਆਂ ਆਖਿਆ ਗਿਆ। ਲੋਕ ਮਿਲਣੀ ਦੌਰਾਨ ਗੋਪਾਲ ਸਿੰਘ ਕੋਟ ਫੱਤਾ ਨੇ ਨਗਰ ਵਾਸੀਆਂ ਨਾਲ ਰੂਬਰੂ ਹੁੰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਲੋਕਾਂ ਵੱਲੋਂ ਕੋਟ ਸ਼ਮੀਰ ਦੀ ਬਿਜਲੀ ਸਪਲਾਈ ਨੂੰ ‘ਏ ਵੰਨ’ ਕੈਟਾਗਰੀ ਵਿੱਚ ਲਿਆਉਣ ਦੀ ਮੰਗ ਪ੍ਰਮੁੱਖਤਾ ਨਾਲ ਰੱਖੀ ਗਈ। ਗੋਪਾਲ ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਇਸ ਮੰਗ ਨੂੰ ਸਬੰਧਤ ਵਿਭਾਗ ਦੇ ਧਿਆਨ ਵਿੱਚ ਲਿਆ ਕੇ ਹੱਲ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਹੱਲ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਇਸ ਦੌਰਾਨ ਉਨ੍ਹਾਂ ਆਸ਼ਾ ਵਰਕਰਾਂ ਅਤੇ ਆਂਗਣਵਾੜੀ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ। ਗੱਲਬਾਤ ਕਰਦਿਆਂ ਗੋਪਾਲ ਸਿੰਘ ਕੋਟ ਫੱਤਾ ਨੇ ਕਿਹਾ ਕਿ ਉਹ ਕੋਟ ਸ਼ਮੀਰ ਅਤੇ ਕੋਟ ਫੱਤਾ ਨੂੰ ਦੋ ਵੱਖ-ਵੱਖ ਪਿੰਡ ਨਹੀਂ, ਸਗੋਂ ਇੱਕ ਹੀ ਪਿੰਡ ਮੰਨਦੇ ਹਨ। ਉਨ੍ਹਾਂ ਕਿਹਾ ਕਿ ਕੋਟ ਸ਼ਮੀਰ ਵਿੱਚ ਗ੍ਰਾਂਟਾਂ ਅਤੇ ਵਿਕਾਸ ਕਾਰਜ ਕਰਵਾਉਣ ਸਮੇਂ ਇਸ ਨੂੰ ਆਪਣੇ ਪਿੰਡ ਦਾ ਹੀ ਹਿੱਸਾ ਸਮਝਿਆ ਜਾਵੇਗਾ ਅਤੇ ਵਿਕਾਸ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਦਾ ਸਾਥ ਦੇਣ ਅਤੇ ਆਉਣ ਵਾਲੇ ਸਮੇਂ ਵਿੱਚ ਮੁੜ ਭਗਵੰਤ ਮਾਨ ਦੀ ਅਗਵਾਈ ’ਤੇ ਭਰੋਸਾ ਜਤਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਪੂਰੀ ਪਾਰਦਰਸ਼ਤਾ ਨਾਲ ਕੰਮ ਕਰ ਰਹੀ ਹੈ ਅਤੇ ਕਿਸੇ ਵੀ ਤਰ੍ਹਾਂ ਦੇ ਗੈਰ-ਕਾਨੂੰਨੀ ਜਾਂ ਗੈਰ-ਸਮਾਜਿਕ ਕੰਮ ਕਰਨ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਪਰਮਜੀਤ ਸਿੰਘ ਚੇਅਰਮੈਨ, ਹਰਦੀਪ ਸਿੰਘ ਸਰਾਂ, ਐਡਵੋਕੇਟ ਰਮਨਦੀਪ ਸਿੰਘ ਅਤੇ ਸੁਖਜਿੰਦਰ ਸਿੰਘ ਰੋਮਾਣਾ ਸਮੇਤ ਹੋਰ ਪਾਰਟੀ ਆਗੂ, ਵਰਕਰ ਅਤੇ ਨਗਰ ਵਾਸੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਤੋਂ ਇਲਾਵਾ ਮੌਜੂਦਾ ਐੱਮਸੀ ਟੇਕ ਸਿੰਘ ਸਰਪੰਚ, ਸਰਪੰਚ ਲਖਪ੍ਰੀਤ ਸਿੰਘ ਬਲਾਕ ਪ੍ਰਧਾਨ, ਮਾਰਕੀਟ ਕਮੇਟੀ ਦੇ ਚੇਅਰਮੈਨ ਦੀਪ ਡੂਮਵਾਲੀ, ਸਾਬਕਾ ਕੌਂਸਲਰ ਜਗਰੂਪ ਸਿੰਘ ਗਿੱਲ, ਯੂਥ ਪ੍ਰਧਾਨ ਮਨਪ੍ਰੀਤ ਸਿੰਘ ਮਨੀ, ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜੇ ਹਰਜੀਤ ਸਿੰਘ ਚਹਿਲ, ਸੁਰਜੀਤ ਸਿੰਘ ਰੱਖੜਾ, ਪਰਗਟ ਸਿੰਘ, ਸੁਖਜਿੰਦਰ ਸਿੰਘ ਝੱਬਰ, ਬਲਜਿੰਦਰ ਸਿੰਘ ਸੁਸਾਇਟੀ ਪ੍ਰਧਾਨ, ਸਾਬਕਾ ਕੌਂਸਲਰ ਗੁਰਜੰਟ ਸਿੰਘ, ਨਰਦੇਵ ਸਿੰਘ ਕਾਲਾ, ਵਾਰਡ ਇੰਚਾਰਜ ਜੁੰਮਾ ਸਿੰਘ, ਸਾਬਕਾ ਕੌਂਸਲਰ ਜਲੰਧਰ ਸਿੰਘ, ਸਾਬਕਾ ਕੌਂਸਲਰ ਜੈਲ ਸਿੰਘ ਪ੍ਰਧਾਨ, ਹਰਪ੍ਰੀਤ ਸਿੰਘ ਰਤੜਾ, ਬੀਸੀ ਵਿੰਗ ਪ੍ਰਧਾਨ ਗੋਰਾ ਸਿੰਘ, ਕੁਲਦੀਪ ਸਿੰਘ ਨੰਦ ਕਾ, ਸਾਬਕਾ ਕੌਂਸਲਰ ਦਲਵੀਰ ਸਿੰਘ ਪੱਪੀ, ਪਰਮਜੀਤ ਸਿੰਘ ਪੰਮਾ, ਸੁਖਰਾਜ ਸਿੰਘ, ਜਲੌਰ ਸਿੰਘ ਗੱਗਾ, ਸਾਬਕਾ ਕੌਂਸਲਰ ਲਖਵਿੰਦਰ ਸਿੰਘ, ਬਲਜਿੰਦਰ ਸਿੰਘ ਲਾਲਾ, ਭੋਲਾ ਸਿੰਘ ਮੀਰਾਬ, ਬਲਜਿੰਦਰ ਗਿੱਲ, ਜਗਸੀਰ ਸਿੰਘ ਖਾਲਸਾ, ਸੁਖਮੰਦਰ ਸਿੰਘ ਕਲੱਬ ਪ੍ਰਧਾਨ, ਗੁਰਮੇਲ ਸਿੰਘ ਪੰਚ, ਬਲਜਿੰਦਰ ਸਿੰਘ ਖਿੱਲੂ ਕਾ, ਭੋਲਾ ਸਿੰਘ ਖਿੱਲੂ ਕਾ, ਖੁਸ਼ਵਿੰਦਰ ਸਿੰਘ ਕੋਹਲੇ ਕਾ, ਜਗਦੇਵ ਸਿੰਘ, ਕੁਲਦੀਪ ਮਿਸਤਰੀ, ਰਾਜ ਮਰਾਜਕਾ, ਲਾਭ ਸਿੰਘ, ਮਲਕੀਤ ਬੁੱਟਰ ਅਤੇ ਜਗਸੀਰ ਸਿੰਘ ਫੂਸ ਮੰਡੀ ਸਮੇਤ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਨਗਰ ਵਾਸੀ ਹਾਜ਼ਰ ਸਨ।