ਸੇਂਟ ਜ਼ੇਵੀਅਰਜ਼ ਈ-ਸਕੂਲ ’ਚ ਗ੍ਰੈਂਡਪੇਰੈਂਟਸ ਦਿਵਸ ਉਤਸ਼ਾਹ ਨਾਲ ਮਨਾਇਆ ਸੇਂਟ ਜ਼ੇਵੀਅਰਜ਼ ਈ-ਸਕੂਲ ਵਿੱਚ ਗ੍ਰੈਂਡਪੇਰੈਂਟਸ ਦਿਵਸ ਉਤਸ਼ਾਹ ਨਾਲ ਮਨਾਇਆ
Publish Date: Sun, 27 Sep 2026 04:09 PM (IST)
Updated Date: Sun, 27 Sep 2026 04:12 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਸੇਂਟ ਜ਼ੇਵੀਅਰਜ਼ ਈ-ਸਕੂਲ, ਸੰਗਤ ਵਿਖੇ ਗ੍ਰੈਂਡਪੇਰੈਂਟਸ ਡੇ ਬੜੇ ਉਤਸ਼ਾਹ ਅਤੇ ਗਰਮਜੋਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਦਾਦਾ-ਦਾਦੀਆਂ ਅਤੇ ਪੋਤੇ-ਪੋਤੀਆਂ ਨੇ ਇਕੱਠੇ ਹੋ ਕੇ ਖੁਸ਼ੀ ਦੇ ਪਲ ਸਾਂਝੇ ਕੀਤੇ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਸੰਸਕਾਰ ਗਤੀਵਿਧੀਆਂ, ਮਨੋਰੰਜਕ ਖੇਡਾਂ, ਵੱਖ-ਵੱਖ ਗਤੀਵਿਧੀਆਂ ਅਤੇ ਰੰਗਾਰੰਗ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਗੀਤਾਂ, ਡਾਂਸ ਅਤੇ ਹੋਰ ਮਨੋਰੰਜਕ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਯਾਦਗਾਰ ਬਣਾ ਦਿੱਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਅਮਿਤ ਗੁਪਤਾ ਨੇ ਕਿਹਾ ਕਿ ਦਾਦਾ-ਦਾਦੀ ਦਿਵਸ ਦਾਦਾ-ਦਾਦੀਆਂ ਅਤੇ ਪੋਤੇ-ਪੋਤੀਆਂ ਵਿਚਲੇ ਪਿਆਰ ਤੇ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸੁੰਦਰ ਮੌਕਾ ਹੈ। ਉਨ੍ਹਾਂ ਕਿਹਾ ਕਿ ਦਾਦਾ-ਦਾਦੀਆਂ ਆਪਣੇ ਪਿਆਰ, ਤਜਰਬੇ ਅਤੇ ਸਿਆਣਪ ਰਾਹੀਂ ਬੱਚਿਆਂ ਦੀ ਸ਼ਖ਼ਸੀਅਤ ਨਿਖਾਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਐਡਮਿਨਿਸਟ੍ਰੇਟਿਵ ਐਡਵਾਈਜ਼ਰ ਲਵਿਸ਼ ਗੁਪਤਾ ਨੇ ਵਿਦਿਆਰਥੀਆਂ ਨੂੰ ਆਪਣੇ ਦਾਦਾ-ਦਾਦੀਆਂ ਦਾ ਸਤਿਕਾਰ ਕਰਨ ਅਤੇ ਉਨ੍ਹਾਂ ਦੇ ਤਜਰਬਿਆਂ ਤੋਂ ਸਿੱਖਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਦਾਦਾ-ਦਾਦੀਆਂ ਲਈ ਵੱਖ-ਵੱਖ ਦਿਲਚਸਪ ਖੇਡਾਂ ਅਤੇ ਗਤੀਵਿਧੀਆਂ ਵੀ ਕਰਵਾਈਆਂ ਗਈਆਂ। ਇਸ ਮੌਕੇ ਗਿਆਨ ਜਯੋਤੀ ਕਾਲਜ ਦੀ ਪ੍ਰਿੰਸੀਪਲ ਰਾਮਨਦੀਪ ਕੌਰ ਚੱਠਾ ਅਤੇ ਵਾਈਸ ਪ੍ਰਿੰਸੀਪਲ ਰਾਜਪਾਲ ਕੌਰ ਭਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਕੂਲ ਪ੍ਰਿੰਸੀਪਲ ਪ੍ਰਾਚੀ ਸ਼ਰਮਾ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੇ ਯਤਨਾਂ ਦੀ ਸ਼ਲਾਘਾ ਕੀਤੀ। ਸਮਾਗਮ ਦੀ ਸਮੁੱਚੀ ਯੋਜਨਾ ਅਤੇ ਸੰਚਾਲਨ ਅਮਨਦੀਪ ਕੌਰ ਵੱਲੋਂ ਕੀਤਾ ਗਿਆ। ਖੁਸ਼ੀ ਅਤੇ ਉਤਸ਼ਾਹ ਭਰੇ ਮਾਹੌਲ ਵਿੱਚ ਸੰਪੰਨ ਹੋਏ ਇਸ ਸਮਾਗਮ ਨੇ ਦਾਦਾ-ਦਾਦੀਆਂ, ਵਿਦਿਆਰਥੀਆਂ ਅਤੇ ਸਟਾਫ਼ ਲਈ ਯਾਦਗਾਰ ਪਲ ਛੱਡੇ।