ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ: ਪ੍ਰੋ. ਰੁਪਿੰਦਰ ਕੌਰ ਰੂਬੀ ਰਾਹੁਲ ਗਾਂਧੀ ਦੀ ਇਨਸਾਫ਼ ਰੈਲੀ ਨੂੰ ਲੈ ਕੇ ਵਰਕਰਾਂ ’ਚ ਭਾਰੀ ਉਤਸ਼ਾਹ: ਪ੍ਰੋ. ਰੁਪਿੰਦਰ ਕੌਰ ਰੂਬੀ
Publish Date: Tue, 03 Nov 2026 05:50 PM (IST)
Updated Date: Tue, 03 Nov 2026 05:53 PM (IST)
ਹਲਕਾ ਬਠਿੰਡਾ ਦਿਹਾਤੀ ਤੋਂ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਕਰਨਗੇ ਸ਼ਮੂਲੀਅਤ, ਰੈਲੀ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸੰਗਰੂਰ ਵਿਖੇ ਅੱਜ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਣ ਜਾ ਰਹੀ ਇਨਸਾਫ਼ ਰੈਲੀ ਨੂੰ ਲੈ ਕੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਤੋਂ ਵੀ ਵੱਡੀ ਗਿਣਤੀ ਵਿਚ ਕਾਂਗਰਸੀ ਆਗੂ ਤੇ ਵਰਕਰ ਸ਼ਮੂਲੀਅਤ ਕਰਨਗੇ। ਰੈਲੀ ਵਿਚ ਪਹੁੰਚਣ ਲਈ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਤੋਂ ਵਰਕਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕਾ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬੀਤੇ ਦਿਨੀਂ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਹੋਈ ਮਹਾਰੈਲੀ ਤੋਂ ਬਾਅਦ ਹੁਣ ਮਾਲਵੇ ਦੇ ਕੇਂਦਰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਰਾਹੀਂ ਰਾਹੁਲ ਗਾਂਧੀ ਪੰਜਾਬ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਸ ਰੈਲੀ ਨੂੰ ਲੈ ਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਦੀ ਆਜ਼ਾਦੀ, ਲੋਕਤੰਤਰ ਦੀ ਮਜ਼ਬੂਤੀ ਤੇ ਸੰਵਿਧਾਨਕ ਕਦਰਾਂ-ਕੀਮਤਾਂ ਦੀ ਰਾਖੀ ਨਾਲ ਜੁੜਿਆ ਹੋਇਆ ਹੈ। ਅੱਜ ਦੇ ਸਮੇਂ ਵਿਚ ਲੋਕਤੰਤਰਿਕ ਸੰਸਥਾਵਾਂ ਦੀ ਮਜ਼ਬੂਤੀ, ਸੰਵਿਧਾਨ ਦੀ ਰੱਖਿਆ, ਸਮਾਜਿਕ ਬਰਾਬਰੀ, ਨੌਜਵਾਨਾਂ ਦੇ ਰੁਜ਼ਗਾਰ, ਕਿਸਾਨਾਂ ਦੀਆਂ ਸਮੱਸਿਆਵਾਂ, ਮਜ਼ਦੂਰਾਂ ਦੇ ਹੱਕਾਂ ਤੇ ਆਮ ਲੋਕਾਂ ਨਾਲ ਜੁੜੇ ਮੁੱਦਿਆਂ ’ਤੇ ਗੰਭੀਰ ਚਰਚਾ ਹੋਣੀ ਬਹੁਤ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਹਲਕਾ ਬਠਿੰਡਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਵਿੱਚ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਸੰਪਰਕ ਕਰਕੇ ਰੈਲੀ ਵਿਚ ਸ਼ਮੂਲੀਅਤ ਸਬੰਧੀ ਪ੍ਰਬੰਧ ਕੀਤੇ ਗਏ ਹਨ। ਵਰਕਰਾਂ ਦੇ ਸੰਗਰੂਰ ਪਹੁੰਚਣ ਲਈ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਕਿਹਾ ਕਿ ਹਲਕੇ ਦੇ ਕਾਂਗਰਸੀ ਵਰਕਰ ਪੂਰੇ ਉਤਸ਼ਾਹ ਨਾਲ ਇਸ ਰੈਲੀ ਵਿੱਚ ਸ਼ਾਮਲ ਹੋ ਕੇ ਸ਼੍ਰੀ ਰਾਹੁਲ ਗਾਂਧੀ ਦੇ ਵਿਚਾਰ ਸੁਣਨਗੇ। ਅੰਤ ਵਿੱਚ ਪ੍ਰੋ. ਰੁਪਿੰਦਰ ਕੌਰ ਰੂਬੀ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਦੀ ਅਸਲ ਤਾਕਤ ਉਸ ਦੇ ਸਮਰਪਿਤ ਵਰਕਰ ਹੁੰਦੇ ਹਨ ਅਤੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮਿਹਨਤ ਅਤੇ ਸੰਗਠਨਾਤਮਕ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਹੋਣ ਵਾਲੀ ਇਨਸਾਫ਼ ਰੈਲੀ ਵਿਚ ਹਲਕਾ ਬਠਿੰਡਾ ਦਿਹਾਤੀ ਦੀ ਭਰਵੀਂ ਸ਼ਮੂਲੀਅਤ ਰਹੇਗੀ।