- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਰੇਵਾਲ, ਘੰਡਾਬੰਨਾ, ਜਲਾਲ ਤੇ ਹਮੀਰਗੜ੍ਹ ਦੀ ਨਿਯੁਕਤੀ ਦਾ ਸਵਾਗਤ

ਵੀਰਪਾਲ ਭਗਤਾ, ਪੰਜਾਬੀ ਜਾਗਰਣ
ਭਗਤਾ ਭਾਈਕਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਵਿਚ ਹਲਕਾ ਰਾਮਪੁਰਾ ਫੂਲ ਨਾਲ ਸਬੰਧਤ ਗਗਨਦੀਪ ਸਿੰਘ ਗਰੇਵਾਲ ਸਾਬਕਾ ਚੇਅਰਮੈਨ ਮਾਰਕਿਟ ਕਮੇਟੀ ਭਗਤਾ ਅਤੇ ਨੌਜਵਾਨ ਆਗੂ ਗੁਰਪ੍ਰੀਤ ਸਿੰਘ ਘੰਡਾਬੰਨਾ ਯੂਥ ਵਿੰਗ ਦਾ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਜਦੋਂ ਕਿ ਸੁਖਚੈਨ ਸਿੰਘ ਪਿੰਟੂ ਜਲਾਲ ਨੂੰ ਯੂਥ ਵਿੰਗ ਦਾ ਪ੍ਰਚਾਰ ਸਕੱਤਰ ਅਤੇ ਹਰਦੀਪ ਸਿੰਘ ਹਮੀਰਗੜ੍ਹ ਨੂੰ ਯੂਥ ਵਿੰਗ ਦਾ ਜੱਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਹੈ।
ਇਸ ਨਿਯੁਕਤੀ ’ਤੇ ਹਰਿੰਦਰ ਸਿੰਘ ਮਹਿਰਾਜ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਰਾਮਪੁਰਾ ਫੂਲ, ਪ੍ਰਮਾਤਮਾ ਸਿੰਘ ਹਮੀਰਗੜ੍ਹ ਕੈਨੇਡਾ, ਰਮਨਦੀਪ ਸਿੰਘ ਸਲਾਬਤਪੁਰਾ ਕੈਨੇਡਾ, ਜਗਮੋਹਨ ਲਾਲ ਗਰਗ ਸੀਨੀਅਰ ਆਗੂ, ਰਾਕੇਸ ਕੁਮਾਰ ਗੋਇਲ ਸਾਬਕਾ ਪ੍ਰਧਾਨ ਨਗਰ ਪੰਚਾਇਤ ਭਗਤਾ, ਸੁਖਦੀਪ ਸਿੰਘ ਸਿਰੀਏਵਾਲਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ, ਗੁਰਪਾਲ ਸਿੰਘ ਭੱਟੀ, ਸੁਖਜਿੰਦਰ ਸਿੰਘ ਖਾਨਦਾਨ, ਹਰਦੇਵ ਸਿੰਘ ਗੋਗੀ, ਜਸਪਾਲ ਸਿੰਘ ਵੜਿੰਗ, ਕਰਮਜੀਤ ਸਿੰਘ ਕਾਂਗੜ, ਰਘਵੀਰ ਸਿੰਘ ਕਾਕਾ, ਸੁਖਜਿੰਦਰ ਸਿੰਘ ਖਹਿਰਾ, ਪੁਨੀਤਪਾਲ ਸਿੰਘ ਗੋਲਾ, ਹਰਜਿੰਦਰ ਸਿੰਘ ਸਾਬਕਾ ਕੌਸਲਰ, ਬਲੌਰ ਸਿੰਘ ਕਾਂਗੜ, ਅਮਨਦੀਪ ਸਿੰਘ ਬੁਰਜ ਲੱਧਾ, ਸੁਖਮੰਦਰ ਸਿੰਘ ਸਰਾਂ, ਦਰਸਨ ਸਿੰਘ ਭਾਈਕੇ, ਦਵਿੰਦਰ ਸਿੰਘ ਮਠਾੜੂ, ਰਛਪਾਲ ਸਿੰਘ ਨਿੱਕਾ, ਮਿਸਤਰੀ ਨਿਰਮਲ ਸਿੰਘ, ਸੁਖਮੰਦਰ ਸਿੰਘ ਅਕਾਲ ਵਾਲੇ, ਗੁਲਾਬ ਚੰਦ ਸਿੰਗਲਾ, ਜਗਦੀਸ ਸਿੰਘ ਜਲਾਲ, ਗੁਰਲਾਭ ਸਿੰਘ ਕੋਠਾਗੁਰੂ, ਗੁਰਬਚਨ ਸਿੰਘ ਕਲੇਰ, ਗੁਰਵਿੰਦਰ ਕੌਰ ਭਗਤਾ, ਲਖਵੀਰ ਸਿੰਘ ਮੌੜ, ਜਗਦੀਸ਼ ਸਿੰਘ ਬੱਬੀ ਰਾਮੂਵਾਲਾ, ਕੁਲਵੰਤ ਸਿੰਘ ਘੰਡਾਬੰਨਾ, ਹਰਪਾਲ ਸਿੰਘ ਮਲੂਕਾ, ਪਰਪਿੰਦਰ ਕੁਮਾਰ ਟੀਨਾ, ਨਾਇਬ ਸਿੰਘ ਹਮੀਰਗੜ੍ਹ, ਬਲਵਿੰਦਰ ਸਿੰਘ ਭਗਤਾ, ਸੁਖਮੰਦਰ ਸਿੰਘ ਭੋਲਾ, ਕਿਰਨਦੀਪ ਸਿੰਘ ਦੂਆ, ਹੰਸ ਸਿੰਘ ਸੋਹੀ, ਮਨਪ੍ਰੀਤ ਸਿੰਘ ਆਕਲੀਆ, ਬਲਰਾਜ ਸਿੰਘ ਬਿੱਟੂ ਘਾਰੂ ਆਦਿ ਨੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਿਕੰਦਰ ਸਿੰਘ ਮਲੂਕਾ ਸਾਬਕਾ ਮੰਤਰੀ ਦਾ ਧੰਨਵਾਦ ਕਰਦੇ ਨੌਜਵਾਨ ਆਗੂ ਗਗਨਦੀਪ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਘੰਡਾਬੰਨਾ, ਸੁਖਚੈਨ ਸਿੰਘ ਪਿੰਟੂ ਜਲਾਲ ਅਤੇ ਹਰਦੀਪ ਸਿੰਘ ਹਮੀਰਗੜ੍ਹ ਨੂੰ ਵਧਾਈ ਦਿੱਤੀ।