ਗੁਰਤੇਜ ਸਿੱਧੂ, ਬਠਿੰਡਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਨਮਿਤ ਪਾਠ ਦਾ ਭੋਗ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਪਾਇਆ ਗਿਆ। ਇਸ ਮੌਕੇ ਰਾਗੀ ਸਿੰਘਾਂ ਵੱਲੋਂ ਵੈਰਾਗਮਈ ਕੀਰਤਨ ਕੀਤਾ ਗਿਆ। ਭੋਗ ਸਮਾਗਮ ਮੌਕੇ ਕੋਈ ਬਹੁਤਾ ਇਕੱਠ ਨਹੀਂ ਕੀਤਾ ਗਿਆ ਸਗੋਂ ਪਰਿਵਾਰਕ ਮੈਂਬਰ ਹੀ ਭੋਗ ਸਮਾਗਮ ਮੌਕੇ ਹਾਜ਼ਰ ਰਹੇ। ਸਾਦੇ ਢੰਗ ਨਾਲ ਗੁਰਦਾਸ ਬਾਦਲ ਨਮਿਤ ਪਾਏ ਭੋਗ 'ਚ ਸਾਰਿਆਂ ਨੇ ਮਿਲ ਕੇ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ 'ਚ ਨਿਵਾਸ ਬਖਸ਼ੇ। ਇਸ ਮੌਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ, ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਡੀਜੀਪੀ ਦਿਨਕਰ ਗੁਪਤਾ ਤੋਂ ਇਲਾਵਾ ਪਰਿਵਾਰਕ ਮੈਂਬਰ ਹਾਜ਼ਰ ਸਨ।

Posted By: Seema Anand