ਗੁਰਜੀਤ ਸਿੰਘ ਗੋਰਾ ਦਿਉਣ ਭਾਜਪਾ ਦੇ ਐੱਨਜੀਓ ਵਿੰਗ ਦੇ ਸੂਬਾ ਕੋ ਕਨਵੀਨਰ ਨਿਯੁਕਤ ਗੁਰਜੀਤ ਸਿੰਘ ਗੋਰਾ ਦਿਉਣ ਭਾਜਪਾ ਦੇ ਐਨਜੀਓ ਵਿੰਗ ਦੇ ਸੂਬਾ ਕੋ ਕੰਨਵੀਨਰ ਨਿੱਯੁਕਤ
Publish Date: Sat, 14 Nov 2026 06:06 PM (IST)
Updated Date: Sat, 14 Nov 2026 06:09 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਸੂਬਾ ਜਥੇਬੰਦੀ ਦਾ ਵਿਸਥਾਰ ਕਰਦਿਆਂ ਵੱਖ-ਵੱਖ ਵਿੰਗਾਂ ਵਿਚ ਅਹਿਮ ਨਿਯੁਕਤੀਆਂ ਕੀਤੀਆਂ ਗਈਆਂ ਹਨ। ਇਸੇ ਤਹਿਤ ਗੁਰਜੀਤ ਸਿੰਘ ਗੋਰਾ ਦਿਉਣ ਨੂੰ ਪਾਰਟੀ ਦੇ ਐੱਨਜੀਓ ਵਿੰਗ ਦਾ ਸੂਬਾ ਕੋ-ਕਨਵੀਨਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਗੁਰਪ੍ਰੀਤ ਸਿੰਘ ਮਲੂਕਾ ਨੇ ਗੁਰਜੀਤ ਸਿੰਘ ਗੋਰਾ ਨੂੰ ਵਿਸ਼ੇਸ਼ ਤੌਰ ’ਤੇ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਪਾਰਟੀ ਦਾ ਐਨਜੀਓ ਵਿੰਗ ਬੇਹੱਦ ਅਹਿਮ ਇਕਾਈ ਹੈ, ਜੋ ਸਮਾਜ ਸੇਵਾ ਦੇ ਕਾਰਜਾਂ ਨੂੰ ਜ਼ਮੀਨੀ ਪੱਧਰ ’ਤੇ ਸੁਚਾਰੂ ਢੰਗ ਨਾਲ ਚਲਾਉਣ ਲਈ ਕਾਰਜਸ਼ੀਲ ਰਹਿੰਦਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਵਿੰਗ ਆਪਣੇ ਪੱਧਰ ’ਤੇ ਲੋੜਵੰਦ ਲੋਕਾਂ ਦੀ ਮਦਦ ਕਰਦਾ ਹੈ, ਉੱਥੇ ਹੀ ਸੂਬੇ ਵਿਚ ਕੰਮ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਨੂੰ ਕੇਂਦਰ ਸਰਕਾਰ ਤੋਂ ਬਣਦੀ ਸਹਾਇਤਾ ਦਿਵਾਉਣ ਲਈ ਉਨ੍ਹਾਂ ਦੇ ਕੰਮਕਾਜ ਦੀ ਸਮੀਖਿਆ ਵੀ ਕਰਦਾ ਹੈ। ਆਪਣੀ ਨਿਯੁਕਤੀ ’ਤੇ ਗੁਰਜੀਤ ਸਿੰਘ ਗੋਰਾ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਐਨਜੀਓ ਵਿੰਗ ਦੇ ਸੂਬਾ ਕਨਵੀਨਰ ਮਨਜਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਮਲੂਕਾ, ਸਟੇਟ ਮੀਡੀਆ ਕੋ-ਕਨਵੀਨਰ ਪਰਮਪਾਲ ਕੌਰ ਸਿੱਧੂ ਤੇ ਸਮੁੱਚੀ ਹਾਈਕਮਾਨ ਦਾ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਕਿਸਾਨ ਵਿੰਗ ਦੇ ਸੂਬਾ ਸਕੱਤਰ ਬੂਟਾ ਭਾਈਰੂਪਾ, ਯੁਵਾ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਜੱਸਾ, ਐੱਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ, ਮੀਤ ਪ੍ਰਧਾਨ ਗੁਰਤੇਜ ਸਿੰਘ ਰਾਣਾ ਫੂਲ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਜਸਵੀਰ ਸਿੰਘ ਬਦਿਆਲਾ, ਸਟੇਟ ਮੈਂਬਰ ਗੁਰਵਿੰਦਰ ਬੱਲੋ, ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ, ਗੁਰਮਨਜੋਤ ਸਿੰਘ ਅਤੇ ਮੀਡੀਆ ਕਨਵੀਨਰ ਰਤਨ ਸ਼ਰਮਾ ਮਲੂਕਾ ਨੇ ਵੀ ਗੁਰਜੀਤ ਸਿੰਘ ਗੋਰਾ ਦਿਉਣ ਨੂੰ ਵਧਾਈ ਦਿੱਤੀ।