ਪਰਗਟ ਦੇ ਪ੍ਰਧਾਨ ਬਣਨ ’ਤੇ ਗੁਰਮੀਤ ਸੰਧੂ ਨੇ ਲੱਡੂ ਵੰਡੇ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ’ਤੇ ਗੁਰਮੀਤ ਸਿੰਘ ਸੰਧੂ ਵੱਲੋ ਲੱਡੂ ਵੰਡ ਕੇ ਮਨਾਈ ਖੁਸ਼ੀ
Publish Date: Fri, 09 Oct 2026 08:30 PM (IST)
Updated Date: Sat, 10 Oct 2026 04:06 AM (IST)
ਨੋਟ : ਇਸ਼ਤਿਹਾਰੀ ਪਾਰਟੀ ਹੈ। ਫੋਟੋ : 70 ਕੈਪਸ਼ਨ : ਬਠਿੰਡਾ ਵਿਖੇ ਪਰਗਟ ਸਿੰਘ ਦੇ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਗੁਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਮਨਾਉਂਦੇ ਹੋਏ ਕਾਂਗਰਸੀ ਆਗੂ ਅਤੇ ਵਰਕਰ। ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ : ਪੰਜਾਬ ਕਾਂਗਰਸ ਦੀ ਪ੍ਰਧਾਨਗੀ ਦੀ ਜ਼ਿੰਮੇਵਾਰੀ ਮਿਲਣ ’ਤੇ ਪਰਗਟ ਸਿੰਘ ਨੂੰ ਵਧਾਈ ਦੇਣ ਲਈ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸੇ ਤਹਿਤ ਅੱਜ ਬਠਿੰਡਾ ਵਿਖੇ ਹਲਕਾ ਬਠਿੰਡਾ ਦਿਹਾਤੀ ਤੋਂ ਕਾਂਗਰਸ ਪਾਰਟੀ ਦੀ ਟਿਕਟ ਦੇ ਦਾਅਵੇਦਾਰ ਗੁਰਮੀਤ ਸਿੰਘ ਸੰਧੂ ਦੀ ਅਗਵਾਈ ਹੇਠ ਲੱਡੂ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਹਾਜ਼ਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਨੇ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਮੁਬਾਰਕਬਾਦ ਦਿੱਤੀ ਤੇ ਪਾਰਟੀ ਦੀ ਮਜ਼ਬੂਤੀ ਲਈ ਮਿਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਮੀਤ ਸਿੰਘ ਸੰਧੂ ਨੇ ਪਰਗਟ ਸਿੰਘ ਨੂੰ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ। ਸਮਾਗਮ ਦੌਰਾਨ ਗੁਰਦਰਸ਼ਨ ਪਥਰਾਲਾ, ਗੁਰਪ੍ਰੀਤ ਹੈਪੀ, ਇਕਬਾਲ ਸਿੰਘ ਸਾਬਕਾ ਸਰਪੰਚ, ਪ੍ਰੋ. ਕਰਨਦੀਪ ਸਿੰਘ, ਪਰਗਟ ਸਿੰਘ ਨਾਰੂਆਣਾ, ਗੁਰਮੀਤ ਚਾਹਲ ਨਾਰੂਆਣਾ, ਤੇਜਾ ਸਿੰਘ ਸਾਬਕਾ ਸਰਪੰਚ, ਗੁਰਮੀਤ ਸਿੰਘ ਸਾਬਕਾ ਸਰਪੰਚ ਦਿਉਣ, ਰਾਮ ਸਿੰਘ ਗਹਿਰੀ ਬੁੱਟਰ, ਕੌਰ ਸਿੰਘ ਪਥਰਾਲਾ ਅਤੇ ਗੁਰਪ੍ਰੀਤ ਨਾਰੂਆਣਾ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਮੌਜੂਦ ਸਨ।