ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗੁਰਮੁਖੀ ਦਿਵਸ ਮਨਾਇਆ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਗੁਰਮੁਖੀ ਦਿਵਸ ਮਨਾਇਆ
Publish Date: Thu, 08 Oct 2026 05:10 PM (IST)
Updated Date: Thu, 08 Oct 2026 05:11 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸੁੰਦਰੀ ਪਬਲਿਕ ਸਕੂਲ ਕੋਟਸ਼ਮੀਰ ਵਿਖੇ ਦੂਜੀ ਪਾਤਸ਼ਾਹੀ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਗੁਰਮੁਖੀ ਦਿਵਸ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੀ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਦੀ ਯੋਗ ਅਗਵਾਈ ਹੇਠ ਕਰਵਾਏ ਸਮਾਗਮ ਦੌਰਾਨ ਪੰਜਾਬੀ ਅਧਿਆਪਕਾ ਮੈਡਮ ਪਰਮਜੀਤ ਕੌਰ ਢਿੱਲੋਂ ਵੱਲੋਂ ਵਿਦਿਆਰਥੀਆਂ ਨੂੰ ਗੁਰਮੁਖੀ ਲਿਪੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਵੱਲੋਂ 35 ਅੱਖਰੀ ਗੁਰਮੁਖੀ ਲਿਪੀ ਦੇ ਸੁੰਦਰ ਅਤੇ ਜਾਣਕਾਰੀ ਭਰਪੂਰ ਚਾਰਟ ਤਿਆਰ ਕੀਤੇ ਗਏ, ਜਿਨ੍ਹਾਂ ਨੂੰ ਸਕੂਲ ਵਿੱਚ ਫਲੈਕਸਾਂ ਰਾਹੀਂ ਪ੍ਰਦਰਸ਼ਿਤ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾ. ਮਨੋਰਮਾ ਸਮਾਗ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਜੀਵਨ ਅਤੇ ਗੁਰਮੁਖੀ ਲਿਪੀ ਦੇ ਪ੍ਰਚਾਰ-ਪ੍ਰਸਾਰ ਵਿੱਚ ਉਨ੍ਹਾਂ ਦੇ ਯੋਗਦਾਨ ਸਬੰਧੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ ਅਤੇ ਗੁਰਮੁਖੀ ਲਿਪੀ ਨਾਲ ਜੁੜਨ ਦੇ ਨਾਲ-ਨਾਲ ਗੁਰਬਾਣੀ ਦਾ ਅਧਿਐਨ ਕਰਨ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਨੂੰ ਆਪਣੀ ਭਾਸ਼ਾ, ਲਿਪੀ ਅਤੇ ਵਿਰਸੇ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।