ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਸਰਕਾਰੀ ਸੈਕੰਡਰੀ ਸਕੂਲ ਮਲਕਾਣਾ ਦੇ ਵਿਦਿਆਰਥੀ ਗੁਰਨੂਰਪ੍ਰੀਤ ਸਿੰਘ ਨੇ ਹਾਸਲ ਕੀਤਾ ਤੀਜਾ ਸਥਾਨ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੈਕੰਡਰੀ ਸਕੂਲ ਮਲਕਾਣਾ ਦੇ ਵਿਦਿਆਰਥੀ ਗੁਰਨੂਰਪ੍ਰੀਤ ਸਿੰਘ ਨੇ ਹਾਸਲ ਕੀਤਾ ਤੀਜਾ ਸਥਾਨ
Publish Date: Tue, 17 Nov 2026 05:38 PM (IST)
Updated Date: Tue, 17 Nov 2026 05:39 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਰਾਮਾ ਮੰਡੀ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰੋਜੈਕਟ ਇਨੋਵੇਸ਼ਨ-2026 ਅਧੀਨ ਕਰਵਾਈ ਗਈ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ਵਿਚ ਸਰਕਾਰੀ ਸੈਕੰਡਰੀ ਸਕੂਲ ਮਲਕਾਣਾ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਨੂਰਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। 12 ਨਵੰਬਰ 2026 ਨੂੰ ਟੀਚਰਜ਼ ਹੋਮ ਬਠਿੰਡਾ ਵਿਖੇ ਸੈਸ਼ਨ 2026-27 ਤਹਿਤ ਕਰਵਾਈ ਗਈ ਇਸ ਪ੍ਰਦਰਸ਼ਨੀ ਦਾ ਵਿਸ਼ਾ ‘ਸਾਇੰਸ, ਟੈਕਨੋਲੋਜੀ ਐਂਡ ਇਨੋਵੇਸ਼ਨ ਫਾਰ ਏ ਸਸਟੇਨੇਬਲ ਐਂਡ ਵਿਕਸਿਤ ਭਾਰਤ’ ਸੀ। ਇਸ ਦੇ ਸਬ-ਥੀਮ ‘ਡਿਜ਼ਾਸਟਰ ਮੈਨੇਜਮੈਂਟ’ ਅਧੀਨ ਗੁਰਨੂਰਪ੍ਰੀਤ ਸਿੰਘ ਪੁੱਤਰ ਬੂਟਾ ਸਿੰਘ ਨੇ ਆਪਣੇ ਵਰਕਿੰਗ ਮਾਡਲ ਰਾਹੀਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜੀ ਪੁਜ਼ੀਸ਼ਨ ਪ੍ਰਾਪਤ ਕੀਤੀ। ਵਿਦਿਆਰਥੀ ਨੂੰ ਇਸ ਮਾਡਲ ਦੀ ਤਿਆਰੀ ਸਕੂਲ ਦੇ ਸਾਇੰਸ ਅਧਿਆਪਕ ਰਾਜਵਿੰਦਰ ਸਿੰਘ ਵੱਲੋਂ ਕਰਵਾਈ ਗਈ ਸੀ। ਇਸ ਮਾਣਮੱਤੀ ਪ੍ਰਾਪਤੀ ਤੋਂ ਬਾਅਦ ਸਕੂਲ ਪਹੁੰਚਣ ’ਤੇ ਵਿਦਿਆਰਥੀ ਗੁਰਨੂਰਪ੍ਰੀਤ ਸਿੰਘ ਅਤੇ ਸਾਇੰਸ ਅਧਿਆਪਕ ਰਾਜਵਿੰਦਰ ਸਿੰਘ ਦਾ ਸਵੇਰ ਦੀ ਸਭਾ ਦੌਰਾਨ ਵਿਸ਼ੇਸ਼ ਸਨਮਾਨ ਕੀਤਾ ਗਿਆ। ਮੁੱਖ ਅਧਿਆਪਕ ਗੁਰਮੇਲ ਸਿੰਘ ਅਤੇ ਸਮੂਹ ਸਟਾਫ਼ ਨੇ ਦੋਵਾਂ ਨੂੰ ਮੁਬਾਰਕਬਾਦ ਦਿੰਦਿਆਂ ਵਿਦਿਆਰਥੀ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਕਮਲਦੀਪ ਕੌਰ, ਅੰਜਨਾ, ਸੋਨੀਆ ਰਾਣੀ, ਦਲਪ੍ਰੀਤ ਕੌਰ, ਪਰਮਜੀਤ ਕੌਰ, ਗੁਰਤੇਜ ਸਿੰਘ, ਗੁਰਜੀਤ ਸਿੰਘ, ਹਰਬੰਸ ਸਿੰਘ, ਮੋਹਨ ਸਿੰਘ, ਦਲ ਸਿੰਘ, ਹਰਜੀਵਨ ਸਿੰਘ ਅਤੇ ਤਰਨਵੀਰ ਕੌਰ ਤੋਂ ਇਲਾਵਾ ਟੀਚਿੰਗ ਪ੍ਰੈਕਟਿਸ ਕਰ ਰਹੀਆਂ ਵਿਦਿਆਰਥਣਾਂ ਜਸਵਿੰਦਰ ਕੌਰ, ਅਮਨਦੀਪ ਕੌਰ, ਜੋਤੀ ਕੌਰ ਅਤੇ ਸੋਨੀਆ ਕੌਰ ਵੀ ਹਾਜ਼ਰ ਸਨ।