ਵੀਰਪਾਲ ਭਗਤਾ, ਭਗਤਾ ਭਾਈਕਾ : ਦਿੱਲੀ ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਲਈ ਕਾਂਗਰਸ ਪਾਰਟੀ ਨੇ ਪੂਰਾ ਆਪਣੀ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਪਾਰਟੀ ਹਾਈਕਮਾਂਡ ਵੱਲੋਂ ਦਿੱਲੀ ਵਿਚ ਪਾਰਟੀ ਦੇ ਪ੍ਰਚਾਰ ਲਈ ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੂੰ ਆਬਜ਼ਰਵਰ ਨਿਯੁਕਤ ਕਰ ਦਿੱਤਾ ਹੈ।

ਆਲ ਇੰਡੀਆ ਕਾਂਗਰਸ ਦੀ ਪ੍ਰਧਾਨ ਸੋਨੀਆਂ ਗਾਂਧੀ ਤੇ ਰਾਹੁਲ ਗਾਂਧੀ ਵੱਲੋਂ ਗੁਰਪ੍ਰਰੀਤ ਸਿੰਘ ਕਾਂਗੜ ਨੂੰ 20 ਜਨਵਰੀ ਤੋਂ 6 ਫ਼ਰਵਰੀ ਤਕ ਦਿੱਲੀ ਵਿਧਾਨ ਸਭਾ ਚੋਣਾਂ ਅੰਦਰ ਬਤੌਰ ਆਬਜ਼ਰਵਰ ਕੰਮ ਕਰਨ ਦੀ ਹਦਾਇਤ ਦਿੱਤੀ ਹੈ। ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਨੇ ਜੋ ਜਿੰਮਵਾਰੀ ਉਨ੍ਹਾਂ ਨੂੰ ਸੌਂਪੀ ਹੈ ਉਸਨੂੰ ਉਹ ਪੂਰੀ ਮਿਹਨਤ ਨਾਲ ਪੂਰਾ ਕਰਨਗੇ। ਉਨ੍ਹਾਂ ਦਿੱਲੀ ਵਿਧਾਨ ਸਭਾ ਚੋਣਾਂ ਲਈ ਬਤੌਰ ਆਬਜ਼ਰਵਰ ਨਿਯੁਕਤੀ ਕਰਨ 'ਤੇ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ।

ਇਸ ਮੌਕੇ ਗੁਰਪ੍ਰੀਤ ਸਿੰਘ ਕਾਂਗੜ ਦੀ ਇਸ ਨਿਯੁਕਤੀ 'ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਮਾਨ, ਯੂਥ ਆਗੂ ਬੂਟਾ ਸਿੰਘ ਸਿੱਧੂ, ਪਰਮਿੰਦਰ ਸਿੰਘ ਜਲਾਲ ਸਰਪੰਚ, ਇੰਦਰਜੀਤ ਸਿੰਘ ਭੋਡੀਪੁਰਾ ਸਰਪੰਚ, ਯਾਦਵਿੰਦਰ ਸਿੰਘ ਪੱਪੂ, ਹਰਵਿੰਦਰ ਸਿੰਘ ਛਿੰਦਾ, ਸੁਖਪਾਲ ਸਿੰਘ ਦਿਆਲਪੁਰਾ ਸਰਪੰਚ, ਜਗਜੀਤ ਸਿੰਘ ਬਰਾੜ ਪ੍ਰਧਾਨ, ਜਸਵਿੰਦਰ ਸਿੰਘ ਰਾਮੂਵਾਲਾ ਸਰਪੰਚ, ਸੁਖਦੇਵ ਸਿੰਘ ਭੋਡੀਪੁਰਾ, ਰਾਜਿੰਦਰ ਸਿੰਘ ਰਾਜੂ ਸਰਪੰਚ, ਇੰਦਰਜੀਤ ਸ਼ਰਮਾ ਸਰਪੰਚ ਤੇ ਗੁਰਮੇਲ ਸਿੰਘ ਹਮੀਰਗੜ੍ਹ ਸਰਪੰਚ ਨੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕੀਤਾ ਹੈ।