70ਵੀਆਂ ਬਲਾਕ ਪੱਧਰੀ ਖੇਡਾਂ ’ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ 70ਵੀਆਂ ਬਲਾਕ ਪੱਧਰੀ ਖੇਡਾਂ ’ਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ
Publish Date: Tue, 29 Sep 2026 05:19 PM (IST)
Updated Date: Tue, 29 Sep 2026 05:21 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਗਈਆਂ 70ਵੀਆਂ ਬਲਾਕ ਪੱਧਰੀ ਖੇਡਾਂ ਵਿੱਚ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ, ਭਗਤਾ ਭਾਈਕਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿੱਚ ਕਈ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਹ ਪ੍ਰਾਪਤੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਵਿੱਦਿਆ ਸੁਖਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਆਨਰੇਰੀ ਸਕੱਤਰ (ਕਾਲਜ) ਦੀ ਰਹਿਨੁਮਾਈ ਅਤੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਦੀ ਅਗਵਾਈ ਹੇਠ ਹਾਸਲ ਕੀਤੀ ਗਈ। ਅੰਡਰ-19 ਵਰਗ ਦੀ 100 ਮੀਟਰ ਦੌੜ ਵਿੱਚ ਜਾਨਵੀ ਨੇ ਪਹਿਲਾ ਅਤੇ ਜਸਪ੍ਰੀਤ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। 800 ਮੀਟਰ ਦੌੜ ਵਿੱਚ ਜਾਨਵੀ ਨੇ ਦੂਜਾ ਅਤੇ ਹਰਮਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਰਿਲੇਅ ਮੁਕਾਬਲੇ ਵਿੱਚ ਹਰਮਨਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ। ਲੜਕਿਆਂ ਦੇ 400 ਮੀਟਰ ਦੌੜ ਮੁਕਾਬਲੇ ਵਿੱਚ ਜਸ਼ਨਦੀਪ ਸਿੰਘ ਨੇ ਦੂਜਾ ਅਤੇ ਹਰਸਪੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਜੈਵਲਿਨ ਥਰੋ ਵਿੱਚ ਗੁਰਮੀਤ ਸਿੰਘ ਨੇ ਤੀਜਾ, ਡਿਸਕਸ ਥਰੋ ਵਿੱਚ ਚੰਨਪੀਤ ਸਿੰਘ ਨੇ ਤੀਜਾ ਅਤੇ ਰਿਲੇਅ ਵਿੱਚ ਚੰਨਪੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਸਿਹਤਮੰਦ ਜੀਵਨ-ਜਾਚ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਸਰੀਰਕ ਸਿੱਖਿਆ ਵਿਭਾਗ ਦੀ ਮੁਖੀ ਪ੍ਰੋ. ਸੁਸ਼ਮਾ ਰਾਣੀ ਨੇ ਵੀ ਖਿਡਾਰੀਆਂ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ। ਕਾਲਜ ਪ੍ਰਬੰਧਕਾਂ ਅਤੇ ਸਮੂਹ ਸਟਾਫ਼ ਨੇ ਖਿਡਾਰੀਆਂ ਤੇ ਕੋਚਾਂ ਨੂੰ ਵਧਾਈ ਦਿੱਤੀ।