ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨਤੀਜੇ ਐਲਾਨੇ, ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੀਆਂ ਪੰਜ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਨਤੀਜੇ ਐਲਾਨੇ, ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ ਦੀਆਂ ਪੰਜ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
Publish Date: Sun, 18 Oct 2026 04:15 PM (IST)
Updated Date: Sun, 18 Oct 2026 04:18 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਤਲਵੰਡੀ ਸਾਬੋ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਈ ਗਈ ਨੈਤਿਕ ਸਿੱਖਿਆ ਪ੍ਰੀਖਿਆ ਦੇ ਨਤੀਜੇ ਐਲਾਨੇ ਗਏ। ਇਸ ਪ੍ਰੀਖਿਆ ਵਿੱਚ ਸੁਦੇਸ਼ ਵਾਟਿਕਾ ਕਾਨਵੈਂਟ ਸਕੂਲ, ਭਾਗੀਵਾਂਦਰ ਦੀਆਂ ਪੰਜ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਤਲਵੰਡੀ ਸਾਬੋ ਵੱਲੋਂ ਕਰਵਾਏ ਗਏ ਇਸ ਨੈਤਿਕ ਸਿੱਖਿਆ ਮੁਕਾਬਲੇ ਵਿਚ ਲਗਪਗ 40 ਸਕੂਲਾਂ ਦੇ 2500 ਵਿਦਿਆਰਥੀਆਂ ਨੇ ਭਾਗ ਲਿਆ। ਨਤੀਜਿਆਂ ਦਾ ਐਲਾਨ ਕਰਦਿਆਂ ਖੇਤਰ ਸਕੱਤਰ ਅਤੇ ਸਾਬਕਾ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਸਕੂਲ ਦੀ ਵਿਦਿਆਰਥਣ ਸਿਮਰਜੀਤ ਕੌਰ ਪੁੱਤਰੀ ਸੁਖਚਰਨ ਸਿੰਘ, ਜਮਾਤ ਅੱਠਵੀਂ, ਵਾਸੀ ਭਾਗੀਵਾਂਦਰ ਨੇ ਪਹਿਲਾ ਸਥਾਨ ਹਾਸਲ ਕੀਤਾ। ਨਵਨੀਤ ਕੌਰ ਪੁੱਤਰੀ ਜਗਮੀਤ ਸਿੰਘ, ਜਮਾਤ ਸੱਤਵੀਂ, ਵਾਸੀ ਮਾਹੀਨੰਗਲ ਅਤੇ ਅਰਾਧਨਾ ਕੌਰ ਪੁੱਤਰੀ ਰਾਮਸ਼ੰਕਰ ਯਾਦਵ, ਜਮਾਤ ਦਸਵੀਂ, ਵਾਸੀ ਜੀਵਨ ਸਿੰਘ ਵਾਲਾ ਨੇ ਚੌਥਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਅੰਸ਼ਰੀਤ ਕੌਰ ਪੁੱਤਰੀ ਸੁਰਜੀਤ ਸਿੰਘ, ਜਮਾਤ ਸੱਤਵੀਂ ਅਤੇ ਲਵਪ੍ਰੀਤ ਕੌਰ ਪੁੱਤਰੀ ਗੁਰਸੇਵਕ ਸਿੰਘ, ਵਾਸੀ ਭਾਗੀਵਾਂਦਰ ਨੇ ਮੈਰਿਟ ਸੂਚੀ ਵਿਚ ਆਪਣਾ ਨਾਮ ਦਰਜ ਕਰਵਾਇਆ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ’ਤੇ ਸਕੂਲ ਦੇ ਚੇਅਰਮੈਨ ਵਿਨੋਦ ਖੁਰਾਣਾ, ਸਕੂਲ ਪ੍ਰਧਾਨ ਲਗਨ ਖੁਰਾਣਾ ਅਤੇ ਪ੍ਰਿੰਸੀਪਲ ਮੀਨੂੰ ਗਰਗ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਇਸ ਮੌਕੇ ਸੀਨੀਅਰ ਕੋਆਰਡੀਨੇਟਰ ਬੇਅੰਤ ਕੌਰ ਅਤੇ ਜੂਨੀਅਰ ਕੋਆਰਡੀਨੇਟਰ ਕਿਰਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਪਣਾਉਣ, ਚੰਗੇ ਸੰਸਕਾਰਾਂ ਨੂੰ ਜੀਵਨ ਦਾ ਹਿੱਸਾ ਬਣਾਉਣ ਅਤੇ ਇਮਾਨਦਾਰੀ ਨਾਲ ਸਫ਼ਲਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ।