ਗੁਰੂ ਕਾਸ਼ੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਗੁਰੂ ਕਾਸ਼ੀ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ
Publish Date: Thu, 01 Oct 2026 04:24 PM (IST)
Updated Date: Thu, 01 Oct 2026 04:25 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਸੀਐੱਮਐੱਸ ਗੁਰੂ ਕਾਸ਼ੀ ਪਬਲਿਕ ਸਕੂਲ, ਭਗਤਾ ਭਾਈਕਾ ਦੇ ਖਿਡਾਰੀਆਂ ਨੇ ਖੇਡਾਂ ਵਤਨ ਪੰਜਾਬ ਦੀਆਂਅਤੇ ਜ਼ੋਨ ਪੱਧਰੀ ਐਥਲੈਟਿਕਸ ਮੀਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੱਲਾਂ ਮਾਰੀਆ। ਐਲਾਨੇ ਗਏ ਨਤੀਜੇ ਅਨੁਸਾਰ ਗੁਰਸ਼ਰਨ ਸਿੰਘ ਨੇ 400 ਮੀਟਰ ਹਰਡਲ ਦੌੜ ਅਤੇ ਜੈਵਲਿਨ ਥ੍ਰੋ ਵਿੱਚੋਂਪਹਿਲਾ ਸਥਾਨ, ਗੁਰਲੀਨ ਕੌਰ ਨੇ ਜੈਵਲਿਨ ਥ੍ਰੋ ਵਿੱਚੋਂ ਪਹਿਲਾ ਅਤੇ ਤਨਵੀਰ ਕੌਰ ਨੇ ਦੂਜਾ ਸਥਾਨ, ਇਸਾਨਜੀਤ ਨੇ 100 ਮੀਟਰ ਅਤੇ 200 ਮੀਟਰ ਦੌੜ ਵਿੱਚੋਂ ਪਹਿਲਾ, ਪਰਮਵੀਰ ਸਿੰਘ ਨੇ 100 ਮੀਟਰ ਦੌੜਵਿੱਚੋਂ ਦੂਜਾ, ਰਣਜੋਤ ਸਿੰਘ ਨੇ ਸਾਟ ਪੁੱਟ ਤੇ ਜੈਵਲਿਨ ਥ੍ਰੋ ਵਿੱਚੋਂ ਪਹਿਲਾ ਸਥਾਨ, ਪ੍ਰਭਪ੍ਰੀਤ ਸਿੰਘ ਨੇ ਡਿਸਕਸ਼ਥ੍ਰੋ ਵਿੱਚੋਂ ਦੂਜਾ ਸਥਾਨ, ਲਵਪ੍ਰੀਤ ਸਿੰਘ ਨੇ 3000 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ, ਜੈਸਮੀਨ ਕੌਰ ਨੇਹਰਡਲ ਦੌੜ ਵਿੱਚੋਂ ਪਹਿਲਾ ਸਥਾਨ, ਦਿਲਜੋਤ ਕੌਰ ਨੇ 1500 ਮੀਟਰ ਦੌੜ ਵਿੱਚੋਂ ਪਹਿਲਾ ਸਥਾਨ ਅਤੇ 200 ਮੀਟਰ ਦੌੜ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਸੰਦੀਪ ਕੌਰ ਨੇ 200 ਮੀਟਰ ਦੌੜ ਵਿੱਚੋਂ ਦੂਜਾਸਥਾਨ ਹਾਸਿਲ ਕਰਕੇ ਆਪਣਾਂ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ। ਸਕੂਲ ਦੇ ਪ੍ਰਿੰਸੀਪਲ ਰਮਨਕੁਮਾਰ ਨੇ ਆਖਿਆ ਕਿ ਖੇਡ ਮੁਕਾਬਲਿਆਂ ਦੌਰਾਨ ਸਕੂਲ ਦੇ ਹੋਣਹਾਰ ਖਿਡਾਰੀਆਂ ਨੇ ਵੱਖ-ਵੱਖ ਮੁਕਾਬਲਿਆਂ ਵਿੱਚ ਪੂਰੇ ਜੋਸ਼, ਮਿਹਨਤ ਅਤੇ ਖੇਡ ਭਾਵਨਾ ਨਾਲ ਭਾਗ ਲਿਆ ਅਤੇ ਸ਼ਾਨਦਾਰ ਪ੍ਰਦਰਸ਼ਨਕਰਦੇ ਹੋਏ ਅਹਿਮ ਸਥਾਨ ਹਾਸਲ ਕੀਤੇ। ਵਿਦਿਆਰਥੀਆਂ ਦੀ ਇਸ ਪ੍ਰਾਪਤੀ ਨਾਲ ਸਕੂਲ ਵਿੱਚ ਖੁਸ਼ੀ ਦੀਲਹਿਰ ਪਾਈ ਜਾ ਰਹੀ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਜੈ ਸਿੰਘ ਵੱਲੋਂ ਜੇਤੂ ਖਿਡਾਰੀਆਂ, ਉਨ੍ਹਾਂ ਦੇਮਾਪਿਆਂ ਅਤੇ ਕੋਚ ਸੁਰਜੀਤ ਸਿੰਘ, ਰੇਸ਼ਮ ਸਿੰਘ, ਨਰੇਸ਼ ਕੁਮਾਰ ਅਤੇ ਮੈਡਮ ਸੰਦੀਪ ਕੌਰ ਨੂੰ ਇਸ ਸ਼ਾਨਦਾਰਪ੍ਰਾਪਤੀ ਲਈ ਵਧਾਈ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਵਿਦਿਆਰਥੀਆਂ ਨੂੰ ਪੜ੍ਹਾਈ ਦੇਨਾਲ-ਨਾਲ ਖੇਡਾਂ ਵਿੱਚ ਵੀ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਉਤਸ਼ਾਹ ਪ੍ਰਦਾਨ ਕੀਤਾ ਜਾਂਦਾ ਹੈ। ਸਕੂਲ ਪ੍ਰਬੰਧਕਾਂ ਨੇ ਆਸ ਪ੍ਰਗਟਾਈ ਕਿ ਇਹ ਹੋਣਹਾਰ ਖਿਡਾਰੀ ਆਉਣ ਵਾਲੇ ਸਮੇਂ ਵਿੱਚ ਵੀ ਆਪਣੀਮਿਹਨਤ ਅਤੇ ਲਗਨ ਨਾਲ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ’ਤੇ ਸਕੂਲ ਦਾ ਨਾਮ ਰੌਸ਼ਨ ਕਰਨਗੇ।