ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਾਇਆ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਾਇਆ
Publish Date: Thu, 19 Nov 2026 05:46 PM (IST)
Updated Date: Thu, 19 Nov 2026 05:48 PM (IST)
ਖੁਸ਼ਦੀਪ ਸਿੰਘ ਗਿੱਲ ਪੰਜਾਬੀ ਜਾਗਰਣ ਤਲਵੰਡੀ ਸਾਬੋ, ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਦੰਦਾਂ ਦਾ ਮੁਫ਼ਤ ਚੈੱਕਅੱਪ ਕੈਂਪ ਲਗਾਇਆ ਗਿਆ। ਇਹ ਕੈਂਪ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ, ਲੋਕ-ਸੰਪਰਕ ਵਿਭਾਗ ਅਤੇ ਡਾਇਰੈਕਟਰ ਵਿਦਿਆਰਥੀ ਭਲਾਈ ਵੱਲੋਂ ਫੈਕਲਟੀ ਆਫ਼ ਅਲਾਇਡ ਐਂਡ ਹੈਲਥਕੇਅਰ ਅਤੇ ਕਾਲਜ ਆਫ਼ ਫਾਰਮਾਸਿਊਟੀਕਲ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਕੈਂਪ ਦੌਰਾਨ ਡਾ. ਰਜਨੀਸ਼ ਜਿੰਦਲ ਅਤੇ ਡਾ. ਮੁਸਕਾਨ ਗਰਗ ਦੀ ਟੀਮ ਵੱਲੋਂ 150 ਤੋਂ ਵੱਧ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੀਤੀ ਗਈ ਅਤੇ ਲੋੜ ਅਨੁਸਾਰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਡਾਇਰੈਕਟਰ ਵਿਦਿਆਰਥੀ ਭਲਾਈ ਸਰਦੂਲ ਸਿੰਘ ਸਿੱਧੂ, ਐੱਨ.ਐੱਸ.ਐੱਸ. ਕੋਆਰਡੀਨੇਟਰ ਨਰਿੰਦਰ ਕੌਰ ਅਤੇ ਡਿਪਟੀ ਡਾਇਰੈਕਟਰ ਲੋਕ-ਸੰਪਰਕ ਲਵਲੀਨ ਸੱਚਦੇਵਾ ਵੱਲੋਂ ਡਾ. ਜਿੰਦਲ ਅਤੇ ਉਨ੍ਹਾਂ ਦੀ ਟੀਮ ਨੂੰ ਸਮ੍ਰਿਤੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਕੈਂਪ ਦੌਰਾਨ ਜਾਣਕਾਰੀ ਸਾਂਝੀ ਕਰਦਿਆਂ ਡਾ. ਕੌਰ ਨੇ ਵਿਦਿਆਰਥੀਆਂ ਨੂੰ ਤੰਦਰੁਸਤ ਸਰੀਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਤੰਦਰੁਸਤ ਸਰੀਰ ਵਿੱਚ ਹੀ ਤੰਦਰੁਸਤ ਦਿਮਾਗ਼ ਦਾ ਵਾਸਾ ਹੁੰਦਾ ਹੈ। ਉਨ੍ਹਾਂ ਦੰਦਾਂ ਦੀ ਸਫ਼ਾਈ ਨਾ ਰੱਖਣ ਕਾਰਨ ਹੋਣ ਵਾਲੀਆਂ ਸੰਭਾਵਿਤ ਬਿਮਾਰੀਆਂ ਤੋਂ ਵੀ ਜਾਣੂ ਕਰਵਾਇਆ। ਮਾਹਿਰਾਂ ਦੀ ਟੀਮ ਵਿੱਚ ਸ਼ਾਮਲ ਗੀਤਾ, ਬੋਵਿਨ ਅਤੇ ਅਰਪਨ ਵੱਲੋਂ ਵਿਦਿਆਰਥੀਆਂ ਨੂੰ ਦੰਦਾਂ ਨੂੰ ਸਿਹਤਮੰਦ ਅਤੇ ਆਕਰਸ਼ਕ ਰੱਖਣ ਦੇ ਤਰੀਕਿਆਂ, ਸਹੀ ਬਰਸ਼ਿੰਗ ਤਕਨੀਕ ਅਤੇ ਰੋਜ਼ਾਨਾ ਦੰਦਾਂ ਦੀ ਸਫ਼ਾਈ ਸਬੰਧੀ ਅਹਿਮ ਸੁਝਾਅ ਦਿੱਤੇ ਗਏ।