ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ‘ਪ੍ਰਯੋਗਸ਼ਾਲਾ ਦਾ ਉੱਚ ਮਿਆਰ’ ਵਿਸ਼ੇ ’ਤੇ ਸੈਮੀਨਾਰ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰਯੋਗਸ਼ਾਲਾ ਦਾ ਉੱਚ ਮਿਆਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ
Publish Date: Thu, 20 Aug 2026 04:49 PM (IST)
Updated Date: Fri, 21 Aug 2026 04:01 AM (IST)
ਫੋਟੋ : 17 ਕੈਪ਼ਸਨ : ਸੈਮੀਨਾਰ ਦੌਰਾਨ ਪ੍ਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ, ਮੁੱਖ ਬੁਲਾਰੇ ਅਸ਼ੋਕ ਕੁਮਾਰ ਅਤੇ ਯੂਨੀਵਰਸਿਟੀ ਅਧਿਕਾਰੀ ਤੇ ਵਿਦਿਆਰਥੀ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ : ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਇੰਜੀਨੀਅਰਿੰਗ ਦੇ ਇਲੈਕਟ੍ਰੀਕਲ ਵਿਭਾਗ ਵੱਲੋਂ ਭਾਰਤੀ ਗੁਣਵੱਤਾ ਪਰਿਸ਼ਦ ਦੇ ਸਹਿਯੋਗ ਨਾਲ ਐੱਨਏਬੀਐੱਲ ਦੀ ਗੁਣਵੱਤਾ ਯਾਤਰਾ ਜਾਗਰੂਕਤਾ ਮੁਹਿੰਮ ਤਹਿਤ ਖੋਜ ਪ੍ਰਯੋਗਸ਼ਾਲਾਵਾਂ ਦੇ ਮਿਆਰ ਨੂੰ ਉੱਚਾ ਚੁੱਕਣ ਸਬੰਧੀ ਸੈਮੀਨਾਰ ਕਰਵਾਇਆ ਗਿਆ। ਸਮਾਗਮ ’ਚ ਪ੍ਰੋ. ਵਾਈਸ ਚਾਂਸਲਰ ਡਾ. ਪੀਯੂਸ਼ ਵਰਮਾ ਮੁੱਖ ਮਹਿਮਾਨ ਤੇ ਅਸ਼ੋਕ ਕੁਮਾਰ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਏ। ਇਸ ਮੌਕੇ ਡੀਨ ਫੈਕਲਟੀ ਆਫ਼ ਇੰਜੀਨੀਅਰਿੰਗ ਡਾ. ਆਰਕੇ ਤਿਵਾਰੀ ਸਮੇਤ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਡਾ. ਪੀਯੂਸ਼ ਵਰਮਾ ਨੇ ਕਿਹਾ ਕਿ ਅਕਾਦਮਿਕ ਤੇ ਉਦਯੋਗਿਕ ਖੇਤਰਾਂ ’ਚ ਉਤਪਾਦਾਂ ਦੀ ਗੁਣਵੱਤਾ ਤੇ ਪ੍ਰਮਾਣਿਕਤਾ ਯਕੀਨੀ ਬਣਾਉਣ ਲਈ ਉੱਚ ਮਿਆਰੀ ਪ੍ਰਯੋਗਸ਼ਾਲਾਵਾਂ ਜ਼ਰੂਰੀ ਹਨ। ਉਨ੍ਹਾਂ ਸੰਸਥਾਵਾਂ ਨੂੰ ਆਧੁਨਿਕ ਤਕਨੀਕਾਂ ਅਤੇ ਵਿਧੀਆਂ ਅਪਣਾਉਣ ਦੇ ਨਾਲ ਪ੍ਰਯੋਗਸ਼ਾਲਾਵਾਂ ਦੀ ਮਾਨਤਾ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਟੈਸਟਿੰਗ ਅਤੇ ਕੈਲੀਬ੍ਰੇਸ਼ਨ ਪ੍ਰਕਿਰਿਆਵਾਂ ਬਾਰੇ ਵੀ ਜਾਣਕਾਰੀ ਦਿੱਤੀ। ਮੁੱਖ ਬੁਲਾਰੇ ਅਸ਼ੋਕ ਕੁਮਾਰ ਨੇ ਐੱਨਏਬੀਐੱਲ ਮਾਨਤਾ ਲਈ ਲੋੜੀਂਦੇ ਦਸਤਾਵੇਜ਼ਾਂ, ਸਹੂਲਤਾਂ ਅਤੇ ਪ੍ਰਯੋਗਸ਼ਾਲਾ ਗੁਣਵੱਤਾ ਪ੍ਰਬੰਧਨ ਪ੍ਰਣਾਲੀ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਪਹਿਲਾਂ ਡਾ. ਆਰ.ਕੇ. ਤਿਵਾਰੀ ਨੇ ਸਵਾਗਤੀ ਭਾਸ਼ਣ ਦਿੱਤਾ। ਸੈਮੀਨਾਰ ਦੀ ਕੋਆਰਡੀਨੇਟਰ ਅਤੇ ਸੰਚਾਲਕ ਡਾ. ਗੁਰਪ੍ਰੀਤ ਕੌਰ ਨੇ ਧੰਨਵਾਦ ਕੀਤਾ ਅਤੇ ਵਿਚਾਰ-ਚਰਚਾ ਤੇ ਸਵਾਲ-ਜਵਾਬ ਸੈਸ਼ਨ ਕਰਵਾਇਆ।