ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੇਂਟਿੰਗ ਅਤੇ ਪੋਸਟਰ ਮੁਕਾਬਲੇ ਕਰਵਾਏ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੇਂਟਿੰਗ ਅਤੇ ਪੋਸਟਰ ਮੁਕਾਬਲੇ ਕਰਵਾਏ
Publish Date: Sat, 17 Oct 2026 04:27 PM (IST)
Updated Date: Sat, 17 Oct 2026 04:30 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਯੁਵਕ ਮਾਮਲੇ ਤੇ ਸੱਭਿਆਚਾਰ ਨਿਰਦੇਸ਼ਾਲੇ ਵੱਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਜਨਮ ਦਿਹਾੜੇ ਨੂੰ ਸਮਰਪਿਤ ਪੇਂਟਿੰਗ ਤੇ ਪੋਸਟਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ਨਾਲ ਸਬੰਧਿਤ ਪੋਸਟਰਾਂ ਦੀ ਨੁਮਾਇਸ਼ ਵੀ ਲਾਈ ਗਈ। ਨੁਮਾਇਸ਼ ਦਾ ਨਿਰੀਖਣ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਰਾਜ ਸਿੰਘ ਨੇ ਵਿਦਿਆਰਥੀਆਂ ਨੂੰ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਗੁਰੂ ਜੀ ਦੀਆਂ ਸਿੱਖਿਆਵਾਂ ’ਤੇ ਅਮਲ ਕਰਨ ਅਤੇ ਵਹਿਮਾਂ-ਭਰਮਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਗੁਰੂ ਜੀ ਦੀਆਂ ਸਿੱਖਿਆਵਾਂ ਮਨੁੱਖਤਾ, ਬਰਾਬਰਤਾ ਅਤੇ ਸਮਾਜਿਕ ਸਾਂਝ ਦਾ ਸੰਦੇਸ਼ ਦਿੰਦੀਆਂ ਹਨ, ਜਿਨ੍ਹਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ਯੁਵਕ ਮਾਮਲੇ ਅਤੇ ਸੱਭਿਆਚਾਰ ਨਿਰਦੇਸ਼ਕ ਡਾ. ਕੰਵਲਜੀਤ ਕੌਰ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ। ਡਾ. ਕੰਵਲਜੀਤ ਕੌਰ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਪੇਂਟਿੰਗਾਂ ਅਤੇ ਪੋਸਟਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸਿਰਜਨਾਤਮਕ ਉਪਰਾਲੇ ਵਿਦਿਆਰਥੀਆਂ ਨੂੰ ਆਪਣੀ ਕਲਾ ਅਤੇ ਪ੍ਰਤਿਭਾ ਦਿਖਾਉਣ ਦਾ ਮੌਕਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ।