ਪਿੰਡ ਫੂਸ ਮੰਡੀ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਪਿੰਡ ਫੂਸ ਮੰਡੀ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ
Publish Date: Wed, 11 Nov 2026 05:37 PM (IST)
Updated Date: Wed, 11 Nov 2026 05:39 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ। ਕੋਟ ਫੱਤਾ, ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਦੀ ਲੜੀ ਤਹਿਤ ਪਿੰਡ ਫੂਸ ਮੰਡੀ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ। ਇਹ ਚੈੱਕ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਵੱਲੋਂ ਪਿੰਡ ਦੀ ਸਰਪੰਚ ਕਿਰਨਾਂ ਕੌਰ ਮਰਾੜ ਦੇ ਪਤੀ ਅਤੇ ਸਮਾਜ ਸੇਵੀ ਡਾ. ਜਗਸੀਰ ਸਿੰਘ ਮਰਾੜ ਨੂੰ ਸੌਂਪਿਆ ਗਿਆ। ਇਸ ਮੌਕੇ ਗੋਪਾਲ ਸਿੰਘ ਕੋਟ ਫੱਤਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗ੍ਰਾਂਟ ਦੀ ਰਾਸ਼ੀ ਨਾਲ ਪਿੰਡ ਵਿੱਚ ਲੋੜ ਅਨੁਸਾਰ ਵਿਕਾਸ ਕਾਰਜ ਕਰਵਾਏ ਜਾਣਗੇ।ਇਸ ਮੌਕੇ ਡਾ. ਜਗਸੀਰ ਸਿੰਘ ਮਰਾੜ ਤੇ ਪੰਚਾਇਤ ਮੈਂਬਰਾਂ ਨੇ ਦੱਸਿਆ ਕਿ ਪ੍ਰਾਪਤ ਹੋਈ ਗ੍ਰਾਂਟ ਦੀ ਰਾਸ਼ੀ ਰਮਦਾਸਿਆ ਸਿੱਖ ਧਰਮਸ਼ਾਲਾ ਦੇ ਵਿਕਾਸ ਨਾਲ ਸਬੰਧਤ ਕੰਮਾਂ ਤੇ ਖਰਚ ਕੀਤੀ ਜਾਵੇਗੀ। ਉਨ੍ਹਾਂ ਗ੍ਰਾਂਟ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਅਤੇ ਹਲਕਾ ਇੰਚਾਰਜ ਗੋਪਾਲ ਸਿੰਘ ਕੋਟ ਫੱਤਾ ਦਾ ਧੰਨਵਾਦ ਕੀਤਾ। ਇਸ ਮੌਕੇ ਬੀਡੀਪੀਓ ਕੇਵਲ ਕੁਮਾਰ ਤੋਂ ਇਲਾਵਾ ਮਨਦੀਪ ਸਿੰਘ, ਗੁਰਲਾਲ ਸਿੰਘ, ਕੁਲਵਿੰਦਰ ਸਿੰਘ, ਵੀਰਪਾਲ ਕੌਰ, ਕਿਰਨਦੀਪ ਕੌਰ ਅਤੇ ਪੁਸ਼ਪਿੰਦਰ ਕੌਰ ਸਮੇਤ ਪੰਚਾਇਤ ਦੇ ਹੋਰ ਮੈਂਬਰ ਵੀ ਹਾਜ਼ਰ ਸਨ।