ਹਰਚਰਨ ਸਿੰਘ ਥੇੜੀ ਨੇ ਪਾਰਟੀ ਵਰਕਰਾਂ ਨਾਲ ਮਨਾਈ ਦੀਵਾਲੀ ਹਰਚਰਨ ਸਿੰਘ ਥੇੜੀ ਨੇ ਪਾਰਟੀ ਵਰਕਰਾਂ ਨਾਲ ਮਨਾਈ ਦੀਵਾਲੀ
Publish Date: Sat, 07 Nov 2026 04:29 PM (IST)
Updated Date: Sat, 07 Nov 2026 04:32 PM (IST)
ਦਵਿੰਦਰ ਸਿੰਘ ਮਾਨ, ਪੰਜਾਬੀ ਜਾਗਰਣ ਕੋਟ ਫੱਤਾ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਭਾਵੀ ਉਮੀਦਵਾਰ ਹਰਚਰਨ ਸਿੰਘ ਥੇੜੀ ਵੱਲੋਂ ਦੀਵਾਲੀ ਦਾ ਤਿਉਹਾਰ ਪਾਰਟੀ ਵਰਕਰਾਂ ਨਾਲ ਮਿਲ ਕੇ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨੇ ਵਰਕਰਾਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਦੇ ਨਾਲ ਹੀ ਹਰਚਰਨ ਸਿੰਘ ਥੇੜੀ ਵੱਲੋਂ ਬਠਿੰਡਾ ਦਿਹਾਤੀ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਨ ਦੀ ਸ਼ੁਰੂਆਤ ਵੀ ਕੀਤੀ ਗਈ ਹੈ। ਇਸੇ ਲੜੀ ਤਹਿਤ ਅੱਜ ਇੱਕ ਵਿਸ਼ੇਸ਼ ਮੀਟਿੰਗ ਰੱਖੀ ਗਈ, ਜਿਸ ਵਿੱਚ ਹਲਕੇ ਦੇ ਪਿੰਡਾਂ ਵਿੱਚ ਨੁੱਕੜ ਮੀਟਿੰਗਾਂ ਕਰਵਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਇਨ੍ਹਾਂ ਮੀਟਿੰਗਾਂ ਦੀ ਰੂਪ-ਰੇਖਾ ਤਿਆਰ ਕਰਨ ਅਤੇ ਪਾਰਟੀ ਵਰਕਰਾਂ ਦੀਆਂ ਜ਼ਿੰਮੇਵਾਰੀਆਂ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਹਰਚਰਨ ਸਿੰਘ ਥੇੜੀ ਨੇ ਕਿਹਾ ਕਿ ਦੀਵਾਲੀ ਖੁਸ਼ੀਆਂ, ਆਪਸੀ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ। ਅਜਿਹੇ ਤਿਉਹਾਰ ਸਮਾਜ ਵਿੱਚ ਆਪਸੀ ਮੇਲ-ਮਿਲਾਪ ਅਤੇ ਏਕਤਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਉਨ੍ਹਾਂ ਸਾਰਿਆਂ ਦੀ ਚੰਗੀ ਸਿਹਤ, ਖੁਸ਼ਹਾਲੀ ਅਤੇ ਤਰੱਕੀ ਦੀ ਕਾਮਨਾ ਕੀਤੀ।ਇਸ ਮੌਕੇ ਪਾਰਟੀ ਵਰਕਰਾਂ ਵਿੱਚ ਵੀ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ। ਵਰਕਰਾਂ ਨੇ ਇਕ-ਦੂਜੇ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਮਿਲ ਕੇ ਤਿਉਹਾਰ ਦੀਆਂ ਖੁਸ਼ੀਆਂ ਮਨਾਈਆਂ।