ਫੁੱਟਬਾਲ ਟੂਰਨਾਮੈਂਟ ’ਚ ਹਰੀਪੁਰਾ ਸਰਸਾ ਦੀ ਟੀਮ ਰਹੀ ਜੇਤੂ ਫੁੱਟਬਾਲ ਟੂਰਨਾਮੈਂਟ ਵਿੱਚ ਹਰੀਪੁਰਾ ਸਰਸਾ ਦੀ ਟੀਮ ਰਹੀ ਜੇਤੂ
Publish Date: Fri, 09 Oct 2026 08:14 PM (IST)
Updated Date: Sat, 10 Oct 2026 04:06 AM (IST)
* ਫੂਲ ਦੀ ਟੀਮ ਨੇ ਹਾਸਲ ਕੀਤਾ ਦੂਜਾ ਸਥਾਨ, ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਨੇ ਵੰਡੇ ਇਨਾਮ ਫੋਟੋ: 24 ਕੈਪਸ਼ਨ: ਜੇਤੂ ਟੀਮਾਂ ਨੂੰ ਇਨਾਮ ਤਕਸੀਮ ਕਰਦੇ ਹੋਏ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਅਤੇ ਹੋਰ ਪਤਵੰਤੇ। ਹਰਮੇਲ ਸਾਗਰ, ਪੰਜਾਬੀ ਜਾਗਰਣ ਭੁੱਚੋ ਮੰਡੀ : ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਭੁੱਚੋ ਮੰਡੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਭੁੱਚੋ ਮੰਡੀ ਦੇ ਖੇਡ ਮੈਦਾਨ ’ਚ ਚਾਰ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਟੀਮਾਂ ਨੇ ਉਤਸ਼ਾਹ ਨਾਲ ਭਾਗ ਲਿਆ। ਖਿਡਾਰੀਆਂ ਨੇ ਪੂਰੇ ਟੂਰਨਾਮੈਂਟ ਦੌਰਾਨ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਦਰਸ਼ਕਾਂ ਦਾ ਮਨ ਮੋਹਿਆ। ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਵਿੱਚ ਹਰੀਪੁਰਾ ਸਰਸਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਫੂਲ ਦੀ ਟੀਮ ਦੂਜੇ ਸਥਾਨ ’ਤੇ ਰਹੀ। ਮੁਕਾਬਲਿਆਂ ਦੌਰਾਨ ਖਿਡਾਰੀਆਂ ਨੇ ਆਪਣੀ ਖੇਡ ਪ੍ਰਤਿਭਾ ਅਤੇ ਜ਼ਬਰਦਸਤ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਜੇਤੂ ਟੀਮਾਂ ਨੂੰ ਇਨਾਮ ਸਾਬਕਾ ਵਿਧਾਇਕ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਬਠਿੰਡਾ ਪ੍ਰੀਤਮ ਸਿੰਘ ਕੋਟਭਾਈ ਵੱਲੋਂ ਤਕਸੀਮ ਕੀਤੇ ਗਏ। ਇਸ ਮੌਕੇ ਸ਼ਹਿਰੀ ਕਾਂਗਰਸ ਪ੍ਰਧਾਨ ਮੁਕੇਸ਼ ਸ਼ਰਮਾ, ਐੱਮਸੀ ਸੰਤੋਖ ਸਿੰਘ ਜੁਗਨੂ, ਆਤਮਾ ਸਿੰਘ ਸਮੇਤ ਗੁਰੂ ਗੋਬਿੰਦ ਸਿੰਘ ਸਪੋਰਟਸ ਕਲੱਬ ਦੇ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।