ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ
Publish Date: Thu, 20 Aug 2026 05:13 PM (IST)
Updated Date: Fri, 21 Aug 2026 04:03 AM (IST)
* ਪੰਜਾਬ ਦਾ ਅਮੀਰ ਸੱਭਿਆਚਾਰ ਪੂਰੀ ਦੁਨੀਆ ’ਚ ਵਿਲੱਖਣ ਪਹਿਚਾਣ ਰੱਖਦੈ : ਵਿਜੇ ਲਹਿਰੀ ਫੋਟੋ : 13 ਕੈਪਸ਼ਨ : ਗਿੱਧਾ ਪੇਸ਼ ਕਰਦੀਆਂ ਹੋਈਆਂ ਵਿਦਿਅਰਥਣਾਂ। ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਰਾਮਾਂ ਮੰਡੀ : ਸਾਉਣ ਮਹੀਨੇ ਦੀ ਖੁਸ਼ਬੂ ਤੇ ਕੁਦਰਤ ਦੀ ਹਰਿਆਲੀ ਦਾ ਪ੍ਰਤੀਕ ਹਰਿਆਲੀ ਤੀਜ ਦਾ ਤਿਉਹਾਰ ਸਟਾਰ ਪਲੱਸ ਕਾਨਵੈਂਟ ਸਕੂਲ, ਰਾਮਾਂ ਮੰਡੀ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਪ੍ਰਾਂਗਣ ਨੂੰ ਗੁਬਾਰਿਆਂ, ਫੁੱਲਾਂ, ਝੂਲਿਆਂ ਅਤੇ ਰਵਾਇਤੀ ਸਜਾਵਟ ਨਾਲ ਸਜਾਇਆ ਗਿਆ। ਅਧਿਆਪਕਾਵਾਂ ਅਤੇ ਵਿਦਿਆਰਥਣਾਂ ਨੇ ਹਰੇ ਰੰਗ ਦੇ ਰਵਾਇਤੀ ਪਹਿਰਾਵੇ, ਚੂੜੀਆਂ ਅਤੇ ਮਹਿੰਦੀ ਨਾਲ ਸਮਾਗਮ ਦੀ ਰੌਣਕ ਵਧਾਈ। ਸਮਾਗਮ ਦੌਰਾਨ ਵਿਦਿਆਰਥਣਾਂ ਵੱਲੋਂ ਗਿੱਧਾ, ਭੰਗੜਾ, ਸੋਲੋ ਡਾਂਸ, ਗਰੁੱਪ ਡਾਂਸ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ। ਇਸ ਤੋਂ ਇਲਾਵਾ ਮਨੋਰੰਜਕ ਖੇਡਾਂ ਅਤੇ ਵੱਖ-ਵੱਖ ਮੁਕਾਬਲੇ ਵੀ ਕਰਵਾਏ ਗਏ। ਬੈਸਟ ਡਰੈਸ, ਬੈਸਟ ਮਹਿੰਦੀ ਡਿਜ਼ਾਈਨ ਅਤੇ ‘ਕਵੀਨ ਆਫ ਤੀਜ’ ਮੁਕਾਬਲੇ ਖਿੱਚ ਦਾ ਕੇਂਦਰ ਰਹੇ। ਜੇਤੂ ਵਿਦਿਆਰਥਣਾਂ ਨੂੰ ਸਕੂਲ ਪ੍ਰਬੰਧਨ ਵੱਲੋਂ ਤੋਹਫ਼ੇ ਦੇ ਕੇ ਸਨਮਾਨਿਤ ਕੀਤਾ ਗਿਆ। ਬੱਚੀਆਂ ਲਈ ਮਹਿੰਦੀ ਅਤੇ ਚੂੜੀਆਂ ਦੇ ਵਿਸ਼ੇਸ਼ ਸਟਾਲ ਵੀ ਲਗਾਏ ਗਏ। ਪ੍ਰਿੰਸੀਪਲ ਕੋਮਲ ਅਗਰਵਾਲ ਨੇ ਕਿਹਾ ਕਿ ਤੀਜ ਪੰਜਾਬੀ ਸੱਭਿਆਚਾਰ ਦੀ ਵਿਲੱਖਣ ਪਛਾਣ ਹੈ ਅਤੇ ਅਜਿਹੇ ਸਮਾਗਮ ਬੱਚਿਆਂ ਨੂੰ ਆਪਣੀਆਂ ਰਵਾਇਤਾਂ ਤੇ ਵਿਰਾਸਤ ਨਾਲ ਜੋੜਨ ਵਿਚ ਸਹਾਇਕ ਹੁੰਦੇ ਹਨ। ਚੇਅਰਮੈਨ ਵਿਜੇ ਕੁਮਾਰ ਲਹਿਰੀ ਨੇ ਕਿਹਾ ਕਿ ਪੰਜਾਬੀ ਪਹਿਰਾਵਾ, ਬੋਲੀ, ਲੋਕ ਗੀਤ, ਗਿੱਧਾ ਅਤੇ ਭੰਗੜਾ ਵਿਸ਼ਵ ਪੱਧਰ ’ਤੇ ਆਪਣੀ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਅਮੀਰ ਵਿਰਾਸਤ ਨੂੰ ਸੰਭਾਲ ਕੇ ਅਗਲੀ ਪੀੜ੍ਹੀ ਤੱਕ ਪਹੁੰਚਾਉਣਾ ਚਾਹੀਦਾ ਹੈ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਸਮੇਤ ਸਮੂਹ ਅਧਿਆਪਕ ਤੇ ਸਟਾਫ ਹਾਜ਼ਰ ਸਨ। ਅੰਤ ਵਿਚ ਵਿਦਿਆਰਥਣਾਂ, ਅਧਿਆਪਕਾਂ ਤੇ ਸਟਾਫ ਨੂੰ ਮਠਿਆਈ ਵੰਡੀ ਗਈ।