v> ਗੁਰਤੇਜ ਸਿੰਘ ਸਿੱਧੂ, ਬਠਿੰਡਾ : ਕੋਰੋਨਾ ਵਾਇਰਸ ਦੀ ਮਹਾਮਾਰੀ ਨਾਲ ਲੜਨ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਚੰਗੇ ਪ੍ਰਬੰਧਾਂ ਦੇ ਦਾਅਵਿਆਂ ਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੋਰੋਨਾ ਵਾਇਰਸ ਨਾਲ ਲੜਨ ਲਈ ਲੋੜੀਂਦੇ ਦੇ ਕਦਮ ਉਠਾਉਣ ਵਿੱਚ ਅਸਫ਼ਲ ਰਹੀ ਹੈ। ਉਨ੍ਹਾਂ ਦਸੰਬਰ 2019 ਵਿੱਚ ਬਠਿੰਡਾ ਦੇ ਏਮਜ਼ ਲਈ ਐਂਬੂਲੈਂਸ ਖਰੀਦ ਕਰਨ ਖਾਤਰ 21 ਲੱਖ ਰੁਪਏ ਦੀ ਗ੍ਰਾਂਟ ਪੰਜਾਬ ਸਰਕਾਰ ਨੂੰ ਜਾਰੀ ਕੀਤੀ ਸੀ ਪਰ ਤਿੰਨ ਮਹੀਨੇ ਬੀਤ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਉਕਤ ਮੰਤਵ ਲਈ ਗਰਾਂਟ ਦੀ ਵਰਤੋਂ ਨਹੀਂ ਕਰ ਸਕੀ ਜਿਸ ਤੋਂ ਪਤਾ ਲੱਗਦਾ ਹੈ ਕਿ ਅਸੀਂ ਕੋਰੋਨਾ ਖ਼ਿਲਾਫ਼ ਕਿਸ ਤਰ੍ਹਾਂ ਜੰਗ ਲੜ ਸਕਾਂਗੇ। ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਸਰਕਾਰ ਨੂੰ ਐਂਬੂਲੈਂਸ ਲਈ 21 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਪੱਤਰ ਵੀ ਸੋਸ਼ਲ ਮੀਡੀਆ ਤੇ ਵਾਇਰਲ ਕੀਤਾ ਹੈ

Posted By: Jagjit Singh