ਪਿੰਡ ਬੀਬੀਵਾਲਾ ਦੇ ਵਿਕਾਸ ਲਈ ਹਰਸਿਮਰਤ ਕੌਰ ਬਾਦਲ ਵੱਲੋਂ 5.50 ਲੱਖ ਦੀ ਗ੍ਰਾਂਟ ਪਿੰਡ ਬੀਬੀਵਾਲਾ ਦੇ ਵਿਕਾਸ ਲਈ ਹਰਸਿਮਰਤ ਕੌਰ ਬਾਦਲ ਵੱਲੋਂ 5.50 ਲੱਖ ਦੀ ਗ੍ਰਾਂਟ
Publish Date: Tue, 06 Oct 2026 04:15 PM (IST)
Updated Date: Tue, 06 Oct 2026 04:17 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਤੋਂ ਮੌਜੂਦਾ ਸੰਸਦ ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਬੀਬੀ ਵਾਲਾ ਦੇਵ ਵਿਕਾਸ ਕਾਰਜਾਂ ਲਈ 5.50 ਲੱਖ ਰੁਪਏ ਦੀ ਗ੍ਰਾਂਟ ਦਾ ਚੈਕ ਪਿੰਡ ਦੀ ਪੰਚਾਇਤ ਨੂੰ ਦਿੱਤਾ ਗਿਆ। ਇਹ ਗ੍ਰਾਂਟ ਸ਼੍ਰੋਮਣੀ ਅਕਾਲੀ ਦਲ ਬਾਦਲ ਬਠਿੰਡਾ ਦਿਹਾਤੀ ਦੇ ਪ੍ਰਧਾਨ ਜਗਸੀਰ ਸਿੰਘ ਜੱਗਾ ਕਲਿਆਣ ਤੇ ਭੁੱਚੋ ਹਲਕੇ ਦੇ ਇੰਚਾਰਜ ਡਾ. ਦਲਜੀਤ ਸਿੰਘ ਗੁਰੂ ਦੇ ਸਹਿਯੋਗ ਨਾਲ ਦਿੱਤੀ ਗਈ। ਪਿੰਡ ਦੇ ਸਰਪੰਚ ਗੁਰਮੇਲ ਸਿੰਘ, ਪੰਚ ਤਨਪ੍ਰੀਤ ਸਿੰਘ ਔਲਖ, ਪੰਚ ਗੁਰਪ੍ਰੀਤ ਸਿੰਘ, ਯੂਥ ਕਲੱਬ ਦੇ ਮੈਂਬਰ ਤੇ ਅਕਾਲੀ ਦਲ ਦੇ ਸਮਰਥਕ ਜਸਵਿੰਦਰ ਸਿੰਘ ਖੱਟੜਾ ਤੇ ਕੁਲਜੀਤ ਸਿੰਘ ਖੱਟੜਾ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਿੰਡ ਦੇ ਵਿਕਾਸ ਕਾਰਜਾਂ ਅਤੇ ਨੌਜਵਾਨਾਂ ਲਈ ਖੇਡ ਸਹੂਲਤਾਂ ਸਬੰਧੀ ਮਾਮਲਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਬੀਬਾ ਹਰਸਿਮਰਤ ਕੌਰ ਬਾਦਲ ਵੱਲੋਂ ਪਿੰਡ ਦੇ ਵਿਕਾਸ ਕਾਰਜਾਂ ਲਈ ਕੁੱਲ 5 ਲੱਖ 50 ਹਜ਼ਾਰ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ। ਇਸ ਗ੍ਰਾਂਟ ਵਿਚੋਂ 4 ਲੱਖ ਰੁਪਏ ਪਿੰਡ ਦੀ ਗਲੀ ਦੀ ਉਸਾਰੀ ਲਈ ਦਿੱਤੇ ਗਏ ਹਨ, ਜਦਕਿ 1 ਲੱਖ 50 ਹਜ਼ਾਰ ਰੁਪਏ ਪਿੰਡ ਦੇ ਯੂਥ ਕਲੱਬ ਨੂੰ ਖੇਡਾਂ ਤੇ ਜਿਮ ਦੇ ਸਾਮਾਨ ਲਈ ਦਿੱਤੇ ਗਏ ਹਨ। ਗ੍ਰਾਂਟ ਮਿਲਣ ਨਾਲ ਪਿੰਡ ਦੀ ਸਬੰਧਤ ਗਲੀ ਦੀ ਉਸਾਰੀ ਦਾ ਕੰਮ ਕਰਵਾਉਣ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਅਤੇ ਕਸਰਤ ਨਾਲ ਜੋੜਨ ਲਈ ਸਹੂਲਤਾਂ ਵਿੱਚ ਵਾਧਾ ਹੋਣ ਦੀ ਉਮੀਦ ਹੈ। ਇਸ ਦੌਰਾਨ ਅਕਾਲੀ ਦਲ ਦੇ ਜ਼ਿਲ੍ਹਾ ਪ੍ਰੈਸ ਸਕੱਤਰ ਓਮ ਪ੍ਰਕਾਸ਼ ਸ਼ਰਮਾ ਨੇ ਪਿੰਡ ਵੱਲੋਂ ਬੀਬਾ ਹਰਸਿਮਰਤ ਕੌਰ ਬਾਦਲ ਦਾ ਗ੍ਰਾਂਟ ਦੇਣ ਲਈ ਧੰਨਵਾਦ ਕੀਤਾ। ਇਸ ਮੌਕੇ ਪਿੰਡ ਬੀਬੀਵਾਲਾ ਦੇ ਪੰਚ ਤਨਪ੍ਰੀਤ ਸਿੰਘ ਔਲਖ, ਸਰਪੰਚ ਗੁਰਮੇਲ ਸਿੰਘ, ਪੰਚ ਗੁਰਪ੍ਰੀਤ ਸਿੰਘ, ਯੂਥ ਕਲੱਬ ਦੇ ਨੌਜਵਾਨ ਮੈਂਬਰਾਂ ਤੋਂ ਇਲਾਵਾ ਜਸਵਿੰਦਰ ਸਿੰਘ ਖੱਟੜਾ ਅਤੇ ਕੁਲਜੀਤ ਸਿੰਘ ਖੱਟੜਾ ਵੀ ਹਾਜ਼ਰ ਸਨ।