ਕੁਸ਼ਟ ਆਸ਼ਰਮ ਵਿਖੇ ਲਗਾਇਆ ਗਿਆ ਸਿਹਤ ਜਾਂਚ ਕੈਂਪ ਕੁਸ਼ਟ ਆਸ਼ਰਮ ਵਿਖੇ ਲਗਾਇਆ ਗਿਆ ਸਿਹਤ ਜਾਂਚ ਕੈਂਪ
Publish Date: Thu, 08 Oct 2026 04:58 PM (IST)
Updated Date: Thu, 08 Oct 2026 04:59 PM (IST)
ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ ਬਠਿੰਡਾ ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਦੇ ਦਿਸ਼ਾ ਨਿਰਦੇਸ਼ਾ ਤੇ ਜਿਲ੍ਹਾ ਲਪਰੋਸੀ ਅਫ਼ਸਰ ਡਾਕਟਰ ਸੀਮਾ ਗੁਪਤਾ ਦੀ ਅਗਵਾਈ ਹੇਠ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ ਅਤੇ ਰਾਸ਼ਟਰੀ ਸਵੱਛਤਾ ਦਿਵਸ ਮੌਕੇ ਸਿਹਤ ਵਿਭਾਗ ਬਠਿੰਡਾ ਵੱਲੋਂ ਕੁਸ਼ਟ ਆਸ਼ਰਮ ਵਿਖੇ ਵਿਸ਼ੇਸ਼ ਸਿਹਤ ਜਾਂਚ ਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਆਸ਼ਰਮ ਵਿੱਚ ਰਹਿ ਰਹੇ ਵਿਅਕਤੀਆਂ ਦੀ ਸਿਹਤ ਦੀ ਜਾਂਚ ਕੀਤੀ ਗਈ ਤੇ ਉਨ੍ਹਾਂ ਨੂੰ ਸਿਹਤ ਸਬੰਧੀ ਜ਼ਰੂਰੀ ਸੇਵਾਵਾਂ ਤੇ ਜਾਣਕਾਰੀ ਮੁਹੱਈਆ ਕਰਵਾਈ ਗਈ। ਸਿਵਲ ਸਰਜਨ ਬਠਿੰਡਾ ਡਾਕਟਰ ਤਪਿੰਦਰਜੋਤ ਨੇ ਦੱਸਿਆ ਕਿ ਸਿਹਤ ਟੀਮ ਵੱਲੋਂ ਆਸ਼ਰਮ ਵਿਚ ਰਹਿ ਰਹੇ ਮਰੀਜ਼ਾਂ ਨੂੰ ਫੂਟਵੇਅਰ, ਦਸਤਾਨੇ ਅਤੇ ਦਵਾਈਆਂ ਵੰਡੀਆਂ ਗਈਆਂ। ਅਤੇ ਗੰਭੀਰ ਜਾਂਚ ਦੀ ਲੋੜ ਵਾਲੇ ਵਿਅਕਤੀਆਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਅਗਲੇਰੇ ਇਲਾਜ ਲਈ ਸਲਾਹ ਦਿੱਤੀ ਗਈ। ਡਾਕਟਰ ਸੀਮਾ ਗੁਪਤਾ ਨੇ ਕਿਹਾ ਕਿ ਕੁਸ਼ਟ ਰੋਗ ਨਾਲ ਪੀੜਤ ਵਿਅਕਤੀਆਂ ਪ੍ਰਤੀ ਸਮਾਜ ਵਿੱਚ ਕਿਸੇ ਵੀ ਤਰ੍ਹਾਂ ਦਾ ਭੇਦਭਾਵ ਨਹੀਂ ਹੋਣਾ ਚਾਹੀਦਾ। ਕੁਸ਼ਟ ਰੋਗ ਇਕ ਇਲਾਜਯੋਗ ਬਿਮਾਰੀ ਹੈ ਤੇ ਸਮੇਂ ਸਿਰ ਜਾਂਚ ਤੇ ਪੂਰਾ ਇਲਾਜ ਕਰਵਾਉਣ ਨਾਲ ਇਸ ਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਵਿਅਕਤੀ ਵਿੱਚ ਕੁਸ਼ਟ ਰੋਗ ਦੇ ਲੱਛਣ ਨਜ਼ਰ ਆਉਣ ’ਤੇ ਉਸ ਨੂੰ ਨਜ਼ਰਅੰਦਾਜ਼ ਕਰਨ ਦੀ ਬਜਾਏ ਨੇੜਲੀ ਸਰਕਾਰੀ ਸਿਹਤ ਸੰਸਥਾ ਵਿਖੇ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਜਾਵੇ।