ਆਜ਼ਾਦੀ ਦਿਵਸ 'ਤੇ ਹਾਈਵੋਲਟੇਜ ਡਰਾਮਾ: ਵਿਧਾਇਕ ਜਗਰੂਪ ਗਿੱਲ ਤੇ PCA ਪ੍ਰਧਾਨ ਮਹਿਤਾ ਵਿਚਕਾਰ ਤਿੱਖੀ ਬਹਿਸ, ਡਿਊਟੀ ਦੌਰਾਨ ਅਚਾਨਕ ਬੇਹੋਸ਼ ਹੋਏ SSP ਡਾ. ਜਯੋਤੀ ਯਾਦਵ ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਦੋਵਾਂ ਵਿਚਕਾਰ ਤਿੱਖੀ ਤਕਰਾਰ ਹੋਣ ਕਾਰਨ ਕੁਝ ਸਮੇਂ ਲਈ ਸਮਾਗਮ ਦਾ ਮਾਹੌਲ ਤਣਾਅਪੂਰਨ ਬਣਿਆ ਰਿਹਾ। ਇਸ ਦੌਰਾਨ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੋਵਾਂ ਆਗੂਆਂ ਦੇ ਵਿਚਕਾਰ ਆ ਕੇ ਖੜ੍ਹ ਗਏ। ਇਸ ਤੋਂ ਬਾਅਦ ਮੁੱਖ ਮਹਿਮਾਨ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅਮਰਜੀਤ ਮਹਿਤਾ ਨੂੰ ਦੂਸਰੇ ਪਾਸੇ ਖੜ੍ਹਾ ਕ
Publish Date: Sat, 15 Aug 2026 12:26 PM (IST)
Updated Date: Sat, 15 Aug 2026 12:28 PM (IST)
ਗੁਰਤੇਜ ਸਿੱਧੂ, ਪੰਜਾਬੀ ਜਾਗਰਣ, ਬਠਿੰਡਾ - ਆਜ਼ਾਦੀ ਦਿਹਾੜੇ ਮੌਕੇ ਬਠਿੰਡਾ ਵਿੱਚ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀਸੀਏ) ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਵਿਚਕਾਰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ। ਦੋਵਾਂ ਵਿਚਕਾਰ ਤਿੱਖੀ ਤਕਰਾਰ ਹੋਣ ਕਾਰਨ ਕੁਝ ਸਮੇਂ ਲਈ ਸਮਾਗਮ ਦਾ ਮਾਹੌਲ ਤਣਾਅਪੂਰਨ ਬਣਿਆ ਰਿਹਾ। ਇਸ ਦੌਰਾਨ ਬਠਿੰਡਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਦੋਵਾਂ ਆਗੂਆਂ ਦੇ ਵਿਚਕਾਰ ਆ ਕੇ ਖੜ੍ਹ ਗਏ। ਇਸ ਤੋਂ ਬਾਅਦ ਮੁੱਖ ਮਹਿਮਾਨ ਕੈਬਨਟ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅਮਰਜੀਤ ਮਹਿਤਾ ਨੂੰ ਦੂਸਰੇ ਪਾਸੇ ਖੜ੍ਹਾ ਕਰ ਲਿਆ।
ਸਮਾਗਮ ਦੌਰਾਨ ਮੌਜੂਦ ਅਧਿਕਾਰੀਆਂ ਅਤੇ ਹੋਰ ਆਗੂਆਂ ਵੱਲੋਂ ਦੋਵਾਂ ਧਿਰਾਂ ਨੂੰ ਸ਼ਾਂਤ ਕਰਵਾਇਆ ਗਿਆ। ਬਹਿਸ ਕਿਸ ਮੁੱਦੇ ਨੂੰ ਲੈ ਕੇ ਹੋਈ, ਇਸ ਬਾਰੇ ਫਿਲਹਾਲ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਇਸੇ ਦੌਰਾਨ ਸਮਾਗਮ ਵਿੱਚ ਡਿਊਟੀ ਨਿਭਾ ਰਹੀ ਬਠਿੰਡਾ ਦੀ ਐੱਸਐੱਸਪੀ ਡਾ. ਜਯੋਤੀ ਯਾਦਵ ਵੀ ਗਰਮੀ ਕਾਰਨ ਅਚਾਨਕ ਬੇਹੋਸ਼ ਹੋ ਗਏ। ਮੌਕੇ ’ਤੇ ਮੌਜੂਦ ਪੁਲਿਸ ਅਧਿਕਾਰੀਆਂ ਅਤੇ ਹੋਰ ਸਟਾਫ ਵੱਲੋਂ ਉਨ੍ਹਾਂ ਨੂੰ ਤੁਰੰਤ ਸੰਭਾਲਿਆ ਗਿਆ। ਆਜ਼ਾਦੀ ਦਿਹਾੜੇ ਦੇ ਸਮਾਗਮ ਵਿੱਚ ਵਾਪਰੀਆਂ ਇਨ੍ਹਾਂ ਦੋਵਾਂ ਘਟਨਾਵਾਂ ਦੀ ਚਰਚਾ ਸਮਾਗਮ ਤੋਂ ਬਾਅਦ ਵੀ ਬਣੀ ਰਹੀ।