ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਨੂੰ ਲੈ ਕੇ ਪ੍ਰਸ਼ਾਸਨ ਹਾਈ ਅਲਰਟ 'ਤੇ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਆਲੇ-ਦੁਆਲੇ ਭਾਰੀ ਪੁਲਿਸ ਫੋਰਸ ਤਾਇਨਾਤ; ਲੱਗੇ ਮੈਟਲ ਡਿਟੈਕਟਰ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨੇ ਪਰਵਿੰਦਰ ਸਿੰਘ ਝੋਟਾ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਅੰਤਿਮ ਅਰਦਾਸ ਦੇ ਸਮਾਗਮਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
Publish Date: Sun, 15 Nov 2026 10:45 AM (IST)
Updated Date: Sun, 15 Nov 2026 10:46 AM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ, ਤਲਵੰਡੀ ਸਾਬੋ - ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕੌਮੀ ਸ਼ਹੀਦ ਐਲਾਨੇ ਪਰਵਿੰਦਰ ਸਿੰਘ ਝੋਟਾ ਦੀ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋ ਰਹੀ ਅੰਤਿਮ ਅਰਦਾਸ ਦੇ ਸਮਾਗਮਾਂ ਨੂੰ ਲੈ ਕੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ।
ਤਖ਼ਤ ਸਾਹਿਬ ਕੰਪਲੈਕਸ ਦੇ ਦੁਆਲੇ ਜਿੱਥੇ ਕਈ ਥਾਣਿਆਂ ਦੇ ਥਾਣਾ ਮੁਖੀਆਂ ਦੀ ਅਗਵਾਈ 'ਚ ਵੱਡੀ ਗਿਣਤੀ ਪੁਲਿਸ ਤਾਇਨਾਤ ਕੀਤੀ ਗਈ ਹੈ। ਉਥੇ ਸਾਦੇ ਕੱਪੜਿਆਂ 'ਚ ਵੀ ਪੁਲਸ ਅਤੇ ਮਹਿਲਾ ਪੁਲਿਸ ਦੀ ਤਾਇਨਾਤੀ ਦੇਖਣ ਨੂੰ ਮਿਲ ਰਹੀ ਹੈ। ਭੋਗ ਸਮਾਗਮ ਭਾਈ ਡੱਲ ਸਿੰਘ ਦੀਵਾਨ ਹਾਲ 'ਚ ਕਰਵਾਏ ਜਾ ਰਹੇ ਹਨ ਅਤੇ ਪੁਲਿਸ ਵੱਲੋਂ ਦੀਵਾਨ ਹਾਲ ਦੇ ਮੁੱਖ ਪ੍ਰਵੇਸ਼ ਦਵਾਰ ਅਤੇ ਮੈਟਲ ਡਿਕਟੇਟਰ ਲਗਾਏ ਗਏ ਹਨ। ਉੱਚ ਪੁਲਿਸ ਅਧਿਕਾਰੀ ਸਮੁੱਚੇ ਸਮਾਗਮ 'ਤੇ ਬਾਜ਼ ਅੱਖ ਰੱਖ ਰਹੇ ਹਨ।