ਹਿੰਮਤ ਸਿੰਘ ਕੁੱਤੀਵਾਲ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦਰਜਨਾਂ ਪਿੰਡਾਂ ’ਚ ਮੀਟਿੰਗਾਂ ਹਿੰਮਤ ਸਿੰਘ ਕੁੱਤੀਵਾਲ ਵੱਲੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਦਰਜਨਾਂ ਪਿੰਡਾਂ ਵਿੱਚ ਮੀਟਿੰਗਾਂ
Publish Date: Mon, 28 Sep 2026 04:07 PM (IST)
Updated Date: Mon, 28 Sep 2026 04:09 PM (IST)
ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਿੱਢੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਜਾਗਰੂਕਤਾ ਮੁਹਿੰਮ ਨੂੰ ਹੇਠਲੇ ਪੱਧਰ ਤੇ ਮਜ਼ਬੂਤ ਕਰਨ ਲਈ ਆਮ ਆਦਮੀ ਪਾਰਟੀ ਦੇ ਆਗੂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਵੱਲੋਂ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਮੀਟਿੰਗਾਂ ਦੌਰਾਨ ਉਹਨਾਂ ਨੂੰ ਆਮ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜਿਸ ਨਾਲ ਇਲਾਕੇ ਵਿੱਚ ਉਹਨਾਂ ਦਾ ਜਨ-ਆਧਾਰ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਪਿੰਡਾਂ ਵਿੱਚ ਇਕੱਠਾਂ ਨੂੰ ਸੰਬੋਧਨ ਕਰਦਿਆਂ ਹਿੰਮਤ ਸਿੰਘ ਕੁੱਤੀਵਾਲ ਨੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਜਨ-ਹਿੱਤੂ ਨੀਤੀਆਂ ਅਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਬਾਰੇ ਵਿਸਥਾਰਪੂਰਵਕ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਵਿੱਚੋਂ ਨਸ਼ਿਆਂ ਦਾ ਕੋੜ੍ਹ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਰਕਾਰ ਅਤੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਖ਼ਿਲਾਫ਼ ਜਿੱਥੇ ਪ੍ਰਸ਼ਾਸਨ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਨਸ਼ੇ ਦੀ ਗ੍ਰਿਫ਼ਤ ਵਿੱਚ ਆਏ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਵਾ ਕੇ ਉਹਨਾਂ ਨੂੰ ਮੁੱਖ ਧਾਰਾ ਵਿੱਚ ਵਾਪਸ ਲਿਆਂਦਾ ਜਾ ਰਹਾ ਹੈ।ਮੀਟਿੰਗਾਂ ਦੌਰਾਨ ਪਿੰਡ ਵਾਸੀਆਂ ਨੇ ਹਿੰਮਤ ਸਿੰਘ ਕੁੱਤੀਵਾਲ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸਰਕਾਰ ਦੀਆਂ ਨੀਤੀਆਂ ਤੇ ਵਿਸ਼ਵਾਸ ਪ੍ਰਗਟਾਇਆ ਅਤੇ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।