ਨਸ਼ਿਆਂ ਵਿਰੁੱਧ ਘਰ-ਘਰ, ਪਿੰਡ-ਪਿੰਡ ਮੁਹਿੰਮ ਚਲਾ ਰਹੇ ਕੁੱਤੀਵਾਲ ਨਸ਼ਿਆਂ ਵਿਰੁੱਧ ਘਰ-ਘਰ, ਪਿੰਡ-ਪਿੰਡ ਮੁਹਿੰਮ ਚਲਾ ਰਹੇ ਹਿੰਮਤ ਸਿੰਘ ਕੁੱਤੀਵਾਲ
Publish Date: Thu, 24 Sep 2026 06:23 PM (IST)
Updated Date: Fri, 25 Sep 2026 04:07 AM (IST)
* ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਨਾਲ ਜੁੜਨ ਲਈ ਕੀਤਾ ਪ੍ਰੇਰਿਤ ਫੋਟੋ : 14 ਕੈਪਸਨ :-ਹਿੰਮਤ ਸਿੰਘ ਕੁੱਤੀਵਾਲ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਹੋਏ। ਸੁਰੇਸ਼ ਕੁਮਾਰ ਹੈਪੀ, ਪੰਜਾਬੀ ਜਾਗਰਣ ਮੌੜ ਮੰਡੀ : ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਬਠਿੰਡਾ ਤੋਂ ਵਾਈਸ ਪ੍ਰਧਾਨ ਹਿੰਮਤ ਸਿੰਘ ਕੁੱਤੀਵਾਲ ਵੱਲੋਂ ਘਰ-ਘਰ ਅਤੇ ਪਿੰਡ-ਪਿੰਡ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਉਹ ਖ਼ੁਦ ਲੋਕਾਂ ਨਾਲ ਰਾਬਤਾ ਕਰਕੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰ ਰਹੇ ਹਨ। ਹਿੰਮਤ ਸਿੰਘ ਕੁੱਤੀਵਾਲ ਵੱਲੋਂ ਖ਼ਾਸ ਤੌਰ ’ਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ਸਮੇਤ ਹੋਰ ਹਾਂ-ਪੱਖੀ ਗਤੀਵਿਧੀਆਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਹ ਪਿੰਡ ਵਾਸੀਆਂ ਨੂੰ ਨਸ਼ਾ ਤਸਕਰੀ ਖ਼ਿਲਾਫ਼ ਸਹਿਯੋਗ ਦੇਣ ਅਤੇ ਨਸ਼ਾ ਵੇਚਣ ਵਾਲਿਆਂ ਸਬੰਧੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਦੀ ਅਪੀਲ ਵੀ ਕਰ ਰਹੇ ਹਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੁੱਤੀਵਾਲ ਨੇ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪ੍ਰਸ਼ਾਸਨ ਦੇ ਨਾਲ-ਨਾਲ ਲੋਕਾਂ ਦੀ ਭੂਮਿਕਾ ਵੀ ਅਹਿਮ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਨੂੰ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਇਸ ਦੌਰਾਨ ਹਿੰਮਤ ਸਿੰਘ ਕੁੱਤੀਵਾਲ ਨੇ ਮੌੜ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਟਿਕਟ ’ਤੇ ਚੋਣ ਲੜਨ ਦੀ ਆਪਣੀ ਇੱਛਾ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਉਹ ਲੰਬੇ ਸਮੇਂ ਤੋਂ ਹਲਕੇ ਦੇ ਲੋਕਾਂ ਨਾਲ ਜ਼ਮੀਨੀ ਪੱਧਰ ’ਤੇ ਜੁੜੇ ਹੋਏ ਹਨ ਤੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਨੂੰ ਉਹ ਆਪਣੀ ਤਾਕਤ ਮੰਨਦੇ ਹਨ। ਉਨ੍ਹਾਂ ਅਨੁਸਾਰ ਉਨ੍ਹਾਂ ਦਾ ਮੁੱਖ ਉਦੇਸ਼ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨਾ ਅਤੇ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਵੱਲ ਪ੍ਰੇਰਿਤ ਕਰਨਾ ਹੈ।