ਪੱਤਰ ਪ੍ਰਰੇਰਕ, ਬਠਿੰਡਾ: ਬਠਿੰਡਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਲਾਹਣ ਬਰਾਮਦ ਕਰਕੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ। ਇਸ ਦੌਰਾਨ ਦੋ ਵਿਅਕਤੀਆਂ ਨੂੰ ਮੌਕੇ 'ਤੇ ਹੀ ਗਿ੍ਫ਼ਤਾਰ ਕਰ ਲਿਆ ਗਿਆ, ਜਦਕਿ ਇਕ ਵਿਅਕਤੀ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਸਿਟੀ ਰਾਮਪੁਰਾ ਦੇ ਏਐਸਆਈ ਦਰਸ਼ਨ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪਿ੍ਰਤਪਾਲ ਸਿੰਘ ਵਾਸੀ ਮਹਿਰਾਜ ਨੂੰ ਗਿ੍ਫ਼ਤਾਰ ਕਰਕੇ 40 ਲੀਟਰ ਲਾਹਣ, ਪੰਜ ਲੀਟਰ ਨਾਜਾਇਜ਼ ਸ਼ਰਾਬ ਅਤੇ ਚਾਲੂ ਭੱਠੀ ਬਰਾਮਦ ਕੀਤੀ ਹੈ। ਇਸੇ ਤਰ੍ਹਾਂ ਥਾਣਾ ਦਿਆਲਪੁਰਾ ਦੇ ਏਐਸਆਈ ਗੁਰਜੰਟ ਸਿੰਘ ਨੇ ਦੱÎਸਿਆ ਕਿ ਪਿੰਡ ਕੋਠਾਗੁਰੂ ਕਾ ਤੋਂ ਮੁਕੰਦ ਸਿੰਘ ਵਾਸੀ ਮਲੂਕਾ ਨੂੰ ਗਿ੍ਫ਼ਤਾਰ ਕਰਕੇ ਡੇਢ ਸੌ ਲੀਟਰ ਲਾਹਣ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਨਥਾਣਾ ਦੇੇ ਏਐੱਸਆਈ ਚਮਕੌਰ ਸਿੰਘ ਨੇ ਦੱÎਸਆ ਕਿ ਸੂਚਨਾ ਮਿਲੀ ਸੀ ਕਿ ਸਿਕੰਦਰ ਸਿੰਘ ਵਾਸੀ ਤੁੰਗਵਾਲੀ ਨਾਜਾਇਜ਼ ਤੌਰ 'ਤੇ ਸ਼ਰਾਬ ਬਣਾ ਕੇ ਵੇਚਦਾ ਹੈ। ਇਸ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਉਕਤ ਵਿਅਕਤੀ ਦੇ ਘਰੋਂ 40 ਲੀਟਰ ਲਾਹਣ ਬਰਾਮਦ ਕਰਕੇ ਪਰਚਾ ਦਰਜ ਕੀਤਾ ਗਿਆ ਹੈ। ਕਥਿੱਤ ਦੋਸ਼ੀ ਦੀ ਗਿ੍ਫ਼ਤਾਰੀ ਹੋਣੀ ਅਜੇ ਬਾਕੀ ਹੈ।