ਪੰਜਾਬੀ ਜਾਗਰਣ ਪ੍ਰਤੀਨਿਧੀ, ਬਠਿੰਡਾ : ਬਠਿੰਡਾ ਪੁਲਿਸ ਨੇ ਅਲੱਗ-ਅਲੱਗ ਜਗ੍ਹਾ ਤੋਂ 310 ਲੀਟਰ ਲਾਹਣ ਬਰਾਮਦ ਕਰਕੇ ਪੰਜ ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਇਨ੍ਹਾਂ ਕਥਿਤ ਦੋਸ਼ੀਆਂ 'ਚੋਂ ਇਕ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ, ਜਦੋਂਕਿ ਬਾਕੀਆਂ ਦੀ ਭਾਲ ਪੁਲਿਸ ਵਲੋਂ ਕੀਤੀ ਜਾ ਰਹੀ ਹੈ। ਥਾਣਾ ਮੌੜ ਦੇ ਏਐੱਸਆਈ ਗਿਆਨ ਚੰਦ ਨੇ ਦੱਸਿਆ ਕਿ ਨਿਰਮਲ ਸਿੰਘ ਵਾਸੀ ਰਾਜਗੜ੍ਹ ਕੁੱਬੇ ਨੁੰੂ ਪੁਲਿਸ ਨੇ 50 ਲੀਟਰ ਲਾਹਣ ਸਮੇਤ ਕਾਬੂ ਕਰਕੇ ਥਾਣਾ ਹਵਾਲਾਤ ਵਿਚ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਇਲਾਵਾ ਥਾਣਾ ਫੂਲ ਦੇ ਹੌਲਦਾਰ ਸੁਖਪ੍ਰਰੀਤ ਸਿੰਘ ਅਨੁਸਾਰ 160 ਲੀਟਰ ਲਾਹਣ ਪਿੰਡ ਫੂਲੇਵਾਲਾ ਤੋਂ ਬਰਾਮਦ ਕੀਤੀ ਗਈ ਹੈ। ਇਸ ਮਾਮਲੇ ਵਿਚ ਦੁੱਲਾ ਸਿੰਘ ਵਾਸੀ ਫੂਲੇਵਾਲਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਇਲਾਵਾ ਥਾਣਾ ਸਦਰ ਰਾਮਪੁਰਾ ਨੇ ਪਿੰਡ ਚਾਉਕੇ ਦੇ ਵੱਡਾ ਵਿਹੜਾ ਤੋਂ ਤਰਸੇਮ ਸਿੰਘ ਕੋਲੋਂ 50 ਲੀਟਰ ਲਾਹਣ ਬਰਾਮਦ ਕੀਤੀ ਹੈ ਅਤੇ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਹੋਈ। ਇਸੇ ਤਰ੍ਹਾਂ ਏਐੱਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ 50 ਲੀਟਰ ਲਾਹਣ ਬਰਾਮਦ ਕੀਤੀ ਗਈ ਹੈ, ਪਰ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਹੋਈ ਹੈ।