ਕਬੱਡੀ ਵਿਚ ਜ਼ਿਲ੍ਹਾ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕਬੱਡੀ ਵਿਚ ਜ਼ਿਲ੍ਹਾ ਪੱਧਰ ’ਤੇ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ
Publish Date: Sun, 23 Aug 2026 04:35 PM (IST)
Updated Date: Sun, 23 Aug 2026 04:36 PM (IST)
ਸਟਾਫ਼ ਰਿਪੋਰਟਰ ਬਠਿੰਡਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਹਿਰੀ ਦੇਵੀ ਨਗਰ ਦੀਆਂ 14 ਸਾਲ ਉਮਰ ਵਰਗ ਦੀਆਂ ਲੜਕੀਆਂ ਦੀ ਕਬੱਡੀ ਟੀਮ ਨੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਇਸ ਪ੍ਰਾਪਤੀ ਦੀ ਖੁਸ਼ੀ ਵਿਚ ਸਕੂਲ ਵਿਖੇ ਪ੍ਰਿੰਸੀਪਲ ਲਵਲੀਨ ਕੌਰ ਦੀ ਅਗਵਾਈ ਹੇਠ ਸਨਮਾਨ ਸਮਾਰੋਹ ਕਰਵਾਇਆ ਗਿਆ। ਕਬੱਡੀ ਟੀਮ ਦੀ ਅਗਵਾਈ ਰਘਬੀਰ ਸਿੰਘ ਭੀਖੀ ਅਤੇ ਸਰੀਰਿਕ ਸਿੱਖਿਆ ਅਧਿਆਪਕਾ ਰੁਪਿੰਦਰ ਕੌਰ ਨੇ ਕੀਤੀ। ਸਮਾਰੋਹ ਦੌਰਾਨ ਰਘਬੀਰ ਸਿੰਘ ਭੀਖੀ ਵੱਲੋਂ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੈਮੈਂਟੋ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਸਟਾਫ਼ ਅਤੇ ਵਿਦਿਆਰਥੀਆਂ ਨੇ ਖਿਡਾਰਨਾਂ ਦੀ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕੀਤੀ। ਇਸ ਦੌਰਾਨ ਦੱਸਿਆ ਗਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਦੀ ਕਬੱਡੀ ਵਿਚ ਸਟੇਟ ਪੱਧਰੀ ਟੀਮ ਲਈ ਵੀ ਚੋਣ ਹੋਈ ਹੈ। ਇਸ ਤੋਂ ਇਲਾਵਾ ਵੇਟ ਲਿਫਟਿੰਗ ਵਿਚ ਵੀ ਵਿਦਿਆਰਥਣਾਂ ਨੇ ਸਟੇਟ ਪੱਧਰ ਲਈ ਆਪਣੀ ਜਗ੍ਹਾ ਬਣਾਈ ਹੈ। ਸਰੀਰਿਕ ਸਿੱਖਿਆ ਲੈਕਚਰਾਰ ਅੰਮ੍ਰਿਤਪਾਲ ਕੌਰ ਨੇ ਖਿਡਾਰਨਾਂ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਪ੍ਰਿੰਸੀਪਲ ਲਵਲੀਨ ਕੌਰ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਨੇ ਰਘਬੀਰ ਸਿੰਘ ਭੀਖੀ ਦੇ ਖੇਡਾਂ ਪ੍ਰਤੀ ਯਤਨਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥਣਾਂ ਨੂੰ ਭਵਿੱਖ ਵਿਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੈਕ. ਮਨਜੀਤ ਸਿੰਘ, ਅਮਨਿੰਦਰ ਕੌਰ, ਸੁਖਮਿੰਦਰ ਕੌਰ, ਰਜਨਦੀਪ ਕੌਰ, ਮੋਨਿਕਾ ਗੁਪਤਾ, ਤੁਲਿਕਾ ਰੰਗਬੁਲਾ, ਕੁਸਮ ਬਾਂਸਲ, ਸ੍ਰੀਮਤੀ ਤਨੂ, ਮੋਨਿਕਾ ਤਾਇਲ, ਹਰਚਰਨਜੀਤ ਕੌਰ ਅਤੇ ਪ੍ਰਿਤਪਾਲ ਸਿੰਘ ਹਾਜ਼ਰ ਸਨ।