ਬਠਿੰਡਾ 'ਚ ਖ਼ੌਫ਼ਨਾਕ ਵਾਰਦਾਤ: ਪਿੰਡ ਬਾਜਕ ਵਿੱਚ ਸ਼ਰਾਬ ਠੇਕੇ ਦੇ ਕਰਿੰਦੇ ਦਾ ਬੇਰਹਿਮੀ ਨਾਲ ਕਤਲ, ਸਿਰ ਧੜ ਨਾਲੋਂ ਕੀਤਾ ਵੱਖ
ਲੋਕਾਂ ਨੂੰ ਕਰਿੰਦੇ ਦੀ ਹੱਤਿਆ ਦਾ ਸਵੇਰੇ ਪਤਾ ਲੱਗਾ ਜਿਸ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮ੍ਰਿਤਕ ਕਰੰਦੇ ਦੀ ਪਛਾਣ ਨਾਇਬ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਜਕ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
Publish Date: Wed, 10 Jun 2026 09:49 AM (IST)
Updated Date: Wed, 10 Jun 2026 09:51 AM (IST)
ਗੁਰਤੇਜ ਸਿੰਘ ਸਿੱਧੂ , ਬਠਿੰਡਾ: ਜ਼ਿਲ੍ਹੇ ਦੇ ਪਿੰਡ ਬਾਜਕ ਵਿੱਚ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀਆਂ ਨੇ ਸ਼ਰਾਬ ਕਰਿੰਦੇ ਦੀ ਹੱਤਿਆ ਕਰ ਦਿੱਤੀ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਰਿੰਦੇ ਉੱਪਰ ਇਸ ਕਦਰ ਵਾਰ ਕੀਤੇ ਕੇ ਉਸ ਦਾ ਸਿਰ ਧੜ ਨਾਲੋਂ ਅਲੱਗ ਹੋ ਗਿਆ। ਇਹ ਘਟਨਾ ਮੰਗਲਵਾਰ ਦੇਰ ਰਾਤ ਦੀ ਦੱਸੀ ਜਾ ਰਹੀ ਹੈ। ਲੋਕਾਂ ਨੂੰ ਕਰਿੰਦੇ ਦੀ ਹੱਤਿਆ ਦਾ ਸਵੇਰੇ ਪਤਾ ਲੱਗਾ ਜਿਸ ਤੋਂ ਬਾਅਦ ਥਾਣਾ ਨੰਦਗੜ੍ਹ ਦੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਮ੍ਰਿਤਕ ਕਰੰਦੇ ਦੀ ਪਛਾਣ ਨਾਇਬ ਸਿੰਘ ਪੁੱਤਰ ਕਰਤਾਰ ਸਿੰਘ ਵਾਸੀ ਪਿੰਡ ਬਾਜਕ ਵਜੋਂ ਹੋਈ ਹੈ। ਥਾਣਾ ਨੰਦਗੜ੍ਹ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।