06 ਗ੍ਰਾਮ ਹੈਰੋਇਨ ਸਮੇਤ ਪਤੀ ਪਤਨੀ ਕਾਬੂ
06 ਗ੍ਰਾਮ ਹੈਰੋਇਨ ਸਮੇਤ ਪਤੀ ਪਤਨੀ ਕਾਬੂ
Publish Date: Mon, 07 Sep 2026 06:01 PM (IST)
Updated Date: Mon, 07 Sep 2026 06:04 PM (IST)
ਧਰਮਪਾਲ ਸਿੰਘ, ਪੰਜਾਬੀ ਜਾਗਰਣ ਸੰਗਤ ਮੰਡੀ ਥਾਣਾ ਸੰਗਤ ਦੀ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਇੱਕ ਪਤੀ ਪਤਨੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜੋ ਪਿੰਡ ਸੰਗਤ ਕਲਾਂ ਦੇ ਰਹਿਣ ਵਾਲੇ ਹਨ। ਥਾਣਾ ਸੰਗਤ ਦੇ ਮੁਖੀ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਹੌਲਦਾਰ ਫੈਜ ਮੁਹੰਮਦ ਵੱਲੋਂ ਸਮੇਤ ਪੁਲਿਸ ਪਾਰਟੀ ਇਲਾਕੇ ਦੇ ਪਿੰਡਾਂ ਅੰਦਰ ਸੱਕੀ ਪੁਰਸ਼ਾਂ ਦੀ ਭਾਲ ਵਿੱਚ ਗਸ਼ਤ ਕਰ ਰਹੀ ਸੀ। ਦੌਰਾਨੇ ਗਸ਼ਤ ਜਦੋਂ ਉਹ ਸੰਗਤ ਕਲਾਂ ਨੂੰ ਜਾ ਰਹੇ ਸਨ ਤਾਂ ਰਸਤੇ ਵਿੱਚ ਇਕ ਸੱਕੀ ਜੋੜਾ ਖੜ੍ਹਾ ਦਿਖਾਈ ਦਿੱਤਾ ਜੋ ਪੁਲਿਸ ਪਾਰਟੀ ਨੂੰ ਦੇਖਕੇ ਟਾਲਮਟੋਲ ਕਰਨ ਲੱਗਾ। ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਕਤ ਜੋੜੇ ਦੀ ਤਲਾਸ਼ੀ ਕੀਤੀ ਤਾਂ ਉਨ੍ਹਾਂ ਕੋਲੋਂ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਜੋੜੇ ਦੀ ਪਛਾਣ ਹਰਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਅਤੇ ਮਨਜਿੰਦਰ ਕੌਰ ਪਤਨੀ ਹਰਿੰਦਰ ਸਿੰਘ ਵਾਸੀ ਪਿੰਡ ਸੰਗਤ ਕਲਾਂ ਦੇ ਤੌਰ ਤੇ ਹੋਈ ਹੈ। ਜੋ ਆਪਸ ਵਿੱਚ ਪਤੀ ਪਤਨੀ ਹਨ। ਪੁਲਿਸ ਨੇ ਉਕਤ ਪਤੀ ਪਤਨੀ ਵਿਰੁੱਧ ਨਸ਼ਾ ਵਿਰੋਧੀ ਐਕਟ ਤਹਿਤ ਮਾਮਲਾ ਦਰਜ਼ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ ।