ਦੀਪਕ ਸ਼ਰਮਾ, ਬਠਿੰਡਾ : ਜ਼ਿਲ੍ਹਾ ਪੁਲਿਸ ਨੇ 4900 ਨਸ਼ੇ ਦੀਆਂ ਗੋਲ਼ੀਆਂ, 54 ਬੋਤਲਾਂ ਨਾਜਾਇਜ਼ ਸ਼ਰਾਬ ਤੇ ਲਾਹਣ ਬਰਾਮਦ ਕਰ ਕੇ ਇਕ ਅੌਰਤ ਸਮੇਤ ਅੱਠ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੌਰਾਨ ਪੁਲਿਸ ਨੇ ਪੰਜ ਵਿਅਕਤੀਆਂ ਨੂੰ ਮੌਕੇ 'ਤੇ ਹੀ ਕਾਬੂ ਕਰ ਲਿਆ ਜਦ ਕਿ ਤਿੰਨ ਵਿਅਕਤੀਆਂ ਦੀ ਗਿ੍ਫਤਾਰੀ ਹੋਣੀ ਅਜੇ ਬਾਕੀ ਹੈ। ਇਸ ਸਬੰਧੀ ਥਾਣਾ ਸਿਵਲ ਲਾਈਨ ਦੇ ਏਐੱਸਆਈ ਜਗਸੀਰ ਸਿੰਘ ਨੇ ਦੱਸਿਆ ਕਿ ਸਥਾਨਕ ਟਰੱਕ ਯੂਨੀਅਨ ਕੋਲ ਕੀਤੀ ਗਈ। ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 2900 ਨਸ਼ੇ ਦੀਆਂ ਗੋਲ਼ੀਆਂ ਬਰਾਮਦ ਕੀਤੀਆਂ। ਇਸ ਅਧਾਰ 'ਤੇ ਪੁਲਿਸ ਨੇ ਕਥਿਤ ਦੋਸ਼ੀ ਰਾਜਵਿੰਦਰ ਸਿੰਘ ਵਾਸੀ ਪਿੰਡ ਬੱਲੂਆਣਾ, ਗੁਰਚਰਨ ਸਿੰਘ ਵਾਸੀ ਧੋਬੀਆਣਾ ਬਸਤੀ ਨੂੰ ਗਿ੍ਫਤਾਰ ਕਰਕੇ ਕੇਸ ਦਰਜ ਕੀਤਾ ਹੈ।

ਇਸੇ ਤਰ੍ਹਾਂ ਥਾਣਾ ਸਿਟੀ ਰਾਮਪੁਰਾ ਦੀ ਸਬ ਇੰਸਪੈਕਟਰ ਗੁਰਪ੍ਰਰੀਤ ਕੌਰ ਨੇ ਦੱਸਿਆ ਕਿ ਰੋਜ਼ਾਨਾ ਦੀ ਗਸਤ ਦੌਰਾਨ ਜਦ ਪੁਲਿਸ ਪਾਰਟੀ ਪਿੰਡ ਮਹਿਰਾਜ ਕੋਲ ਪੁੱਜੀ ਤਾਂ ਇਕ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ ਦੋ ਹਜ਼ਾਰ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ। ਇਸ ਅਧਾਰ 'ਤੇ ਕਥਿਤ ਦੋਸ਼ੀ ਫਲਕੂ ਰਾਮ ਵਾਸੀ ਮਹਿਰਾਜ ਨੂੰ ਗਿ੍ਫਤਾਰ ਕਰਕੇ ਕੇਸ ਦਰਜ ਕੀਤਾ ਗਿਆ ਹੈ। ਥਾਣਾ ਕੈਂਟ ਦੇ ਹੌਲਦਾਰ ਕਮਲਜੋਤ ਸਿੰਘ ਨੇ ਦੱਸਿਆ ਕਿ ਬਰਨਾਲਾ ਰੋਡ 'ਤੇ ਲਾਏ ਨਾਕੇ ਦੌਰਾਨ ਮਹਿੰਦਰ ਸਿੰਘ ਵਾਸੀ ਰਾਮਪੁਰਾ ਸਿਟੀ ਨੂੰ ਗਿ੍ਫਤਾਰ ਕਰ ਕੇ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਥਾਣਾ ਦਿਆਲਪੁਰਾ ਦੇ ਹੌਲਦਾਰ ਕੌਰਜੀਤ ਸਿੰਘ ਨੇ ਦੱਸਿਆ ਕਿ ਗੁਰਮੀਤ ਸਿੰਘ ਵਾਸੀ ਦਿਆਲਪੁਰਾ ਮਿਰਜਾ ਨੂੰ ਗਿ੍ਫਤਾਰ ਕਰ ਕੇ 18 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਕੋਤਵਾਲੀ ਦੇ ਹੌਲਦਾਰ ਮੰਦਰ ਸਿੰਘ ਨੇ ਦੱਸਿਆ ਕਿ ਸਥਾਨਕ ਬੱਸ ਅੱਡੇ ਤੋਂ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਥਾਣਾ ਤਲਵੰਡੀ ਸਾਬੋ ਦੇ ਏਐੱਸਆਈ ਗੁਰਦਾਸ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪਿੰਡ ਸੇਖਪੁਰਾ ਤੋਂ 100 ਲੀਟਰ ਲਾਹਣ ਬਰਾਮਦ ਕਰਕੇ ਅਮਰਜੀਤ ਸਿੰਘ ਵਾਸੀ ਪਿੰਡ ਸੇਖਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਉਕਤ ਵਿਅਕਤੀ ਦੀ ਗਿ੍ਫ਼ਤਾਰੀ ਹੋਣੀ ਬਾਕੀ ਹੈ। ਥਾਣਾ ਸਦਰ ਰਾਮਪੁਰਾ ਦੇ ਹੌਲਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਸੂਚਨਾ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਹੋਇਆਂ ਪਿੰਡ ਗਿੱਲ ਕਲਾਂ ਤੋਂ 15 ਲੀਟਰ ਲਾਹਣ ਬਰਾਮਦ ਕਰਕੇ ਗੁਰਵੀਰ ਕੌਰ ਵਾਸੀ ਗਿੱਲ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਇਸ ਦੌਰਾਨ ਕਥਿਤ ਦੋਸ਼ਣ ਮੌਕੇ ਤੋਂ ਭੱਜਣ 'ਚ ਸਫਲ ਹੋ ਗਈ।