ਪ੍ਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ’ਚ ਭਾਰੀ ਉਤਸ਼ਾਹ: ਰਣਬੀਰ ਸਿੰਘ ਸ਼ੇਖਪੁਰਾ ਪ੍ਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਕਾਂਗਰਸੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ: ਰਣਬੀਰ ਸਿੰਘ ਸ਼ੇਖਪੁਰਾ
Publish Date: Mon, 12 Oct 2026 04:57 PM (IST)
Updated Date: Mon, 12 Oct 2026 04:59 PM (IST)
ਖੁਸ਼ਦੀਪ ਸਿੰਘ ਗਿੱਲ, ਪੰਜਾਬੀ ਜਾਗਰਣ ਤਲਵੰਡੀ ਸਾਬੋ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਪ੍ਰਗਟ ਸਿੰਘ ਦੀ ਤਾਜਪੋਸ਼ੀ ਮੌਕੇ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਹੋਏ ਸਮਾਗਮ ਦੌਰਾਨ ਕਾਂਗਰਸੀ ਆਗੂਆਂ ਅਤੇ ਵਰਕਰਾਂ ’ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਸਮਾਗਮ ’ਚ ਸਾਬਕਾ ਮੁੱਖ ਮੰਤਰੀ, ਸਾਬਕਾ ਮੰਤਰੀਆਂ, ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨਾਂ, ਜ਼ਿਲ੍ਹਾ ਪ੍ਰਧਾਨਾਂ, ਸੀਨੀਅਰ ਕਾਂਗਰਸੀ ਆਗੂਆਂ ਅਤੇ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰਾਂ ਦੀ ਸ਼ਮੂਲੀਅਤ ਨੇ ਪਾਰਟੀ ਦੀ ਏਕਤਾ ਦਾ ਸੰਦੇਸ਼ ਦਿੱਤਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਵਾਈਸ ਪ੍ਰਧਾਨ ਰਣਬੀਰ ਸਿੰਘ ਸ਼ੇਖਪੁਰਾ ਨੇ ਪ੍ਰਗਟ ਸਿੰਘ ਦੇ ਤਾਜਪੋਸ਼ੀ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪ੍ਰਗਟ ਸਿੰਘ ਵੱਲੋਂ ਪੰਜਾਬ ਕਾਂਗਰਸ ਦੀ ਵਾਗਡੋਰ ਸੰਭਾਲਣ ਨਾਲ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਇਆ ਹੈ। ਸਮਾਗਮ ਵਿੱਚ ਕਾਂਗਰਸੀ ਆਗੂਆਂ ਦੀ ਵੱਡੀ ਸ਼ਮੂਲੀਅਤ ਇਸ ਗੱਲ ਦਾ ਸੰਕੇਤ ਹੈ ਕਿ ਪਾਰਟੀ ਨਵੀਂ ਅਗਵਾਈ ਹੇਠ ਇਕਜੁੱਟ ਹੋ ਕੇ ਅੱਗੇ ਵਧਣ ਲਈ ਤਿਆਰ ਹੈ। ਰਣਬੀਰ ਸਿੰਘ ਸ਼ੇਖਪੁਰਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੀ ਲੀਡਰਸ਼ਿਪ ਅਤੇ ਵਰਕਰਾਂ ਦੇ ਸਾਂਝੇ ਯਤਨਾਂ ਨਾਲ ਕਾਂਗਰਸ ਸੂਬੇ ਵਿੱਚ ਪੂਰਨ ਬਹੁਮਤ ਹਾਸਲ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਕੇ ਲੋਕਾਂ ਨਾਲ ਸੰਪਰਕ ਮਜ਼ਬੂਤ ਕੀਤਾ ਜਾਵੇਗਾ।