- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਨ੍ਹਾਂ ਬਠਿੰਡਾ ਪੁਲਿਸ ਨੂੰ ਪੱਤਰ ਲਿਖ ਕੇ ਧਿਆਨ ਵਿੱਚ ਲਿਆਂਦਾ ਸੀ ਕਿ ਖੇਤੀਬਾੜੀ ਵਿਭਾਗ ਦੇ ਪਿੰਡ ਸ਼ੇਖਪੁਰਾ ’ਚ ਸਥਿਤ ਸਰਕਾਰੀ ਬੀਜ ਫਾਰਮ ਦਾ ਅਹਿਮ ਰਿਕਾਰਡ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿੱਚ ਮੌਜੂਦ ਸੀ ਪਰ ਕਿਸੇ ਅਧਿਕਾਰੀ ਨੇ ਇਹ ਅਹਿਮ ਰਿਕਾਰਡ ਚੋਰੀ ਕਰ ਲਿਆ ਹੈ। ਉਨ੍ਹਾਂ ਪੱਤਰ ਵਿੱਚ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਂਚ ਪੜਤਾਲ ਕਰਦੇ ਹੋਏ ਦੋਸ਼ੀ ਅਧਿਕਾਰੀਆਂ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਸਬੰਧੀ ਇਕ ਪੱਤਰ ਇਕ ਸਾਲ ਪਹਿਲਾਂ ਲਿਖਿਆ ਸੀ।
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ । ਕੁਝ ਦਿਨ ਪਹਿਲਾਂ ਨਗਰ ਨਿਗਮ ਦੇ ਰਿਕਾਰਡ ਰੂਮ ਵਿੱਚ ਅੱਗ ਲੱਗਣ ਕਾਰਨ ਅਹਿਮ ਰਿਕਾਰਡ ਸੜ ਗਿਆ ਸੀ, ਹੁਣ ਬਠਿੰਡਾ ਦੇ ਮੁੱਖ ਖੇਤੀਬਾੜੀ ਦਫਤਰ ਵਿੱਚੋਂ ਅਜਿਹਾ ਹੀ ਅਹਿਮ ਰਿਕਾਰਡ ਚੋਰੀ ਹੋ ਗਿਆ ਹੈ। ਇਨ੍ਹਾਂ ਦੋਵਾਂ ਘਟਨਾਵਾਂ ਦੀ ਸਰਕਾਰੀ ਹਲਕਿਆਂ ਵਿੱਚ ਅਹਿਮ ਚਰਚਾ ਚੱਲ ਰਹੀ ਹੈ। ਹਾਲਾਂਕਿ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਰੀਬ ਇਕ ਸਾਲ ਪਹਿਲਾਂ ਚੋਰੀ ਹੋਏ ਰਿਕਾਰਡ ਦੇ ਮਾਮਲੇ ’ਚ ਪੁਲਿਸ ਨੂੰ ਕੇਸ ਦਰਜ ਕਰਨ ਲਈ ਪੱਤਰ ਲਿਖਿਆ ਸੀ ਪਰ ਬਠਿੰਡਾ ਪੁਲਿਸ ਨੇ ਹੁਣ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਦੇ ਨਾਮਲੂਮ ਅਧਿਕਾਰੀ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਸਵੰਤ ਸਿੰਘ ਦੇ ਬਿਆਨਾਂ ’ਤੇ ਦਰਜ ਕੀਤਾ ਗਿਆ ਹੈ।
ਉਨ੍ਹਾਂ ਬਠਿੰਡਾ ਪੁਲਿਸ ਨੂੰ ਪੱਤਰ ਲਿਖ ਕੇ ਧਿਆਨ ਵਿੱਚ ਲਿਆਂਦਾ ਸੀ ਕਿ ਖੇਤੀਬਾੜੀ ਵਿਭਾਗ ਦੇ ਪਿੰਡ ਸ਼ੇਖਪੁਰਾ ’ਚ ਸਥਿਤ ਸਰਕਾਰੀ ਬੀਜ ਫਾਰਮ ਦਾ ਅਹਿਮ ਰਿਕਾਰਡ ਮੁੱਖ ਖੇਤੀਬਾੜੀ ਦਫਤਰ ਬਠਿੰਡਾ ਵਿੱਚ ਮੌਜੂਦ ਸੀ ਪਰ ਕਿਸੇ ਅਧਿਕਾਰੀ ਨੇ ਇਹ ਅਹਿਮ ਰਿਕਾਰਡ ਚੋਰੀ ਕਰ ਲਿਆ ਹੈ। ਉਨ੍ਹਾਂ ਪੱਤਰ ਵਿੱਚ ਦੱਸਿਆ ਕਿ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜਾਂਚ ਪੜਤਾਲ ਕਰਦੇ ਹੋਏ ਦੋਸ਼ੀ ਅਧਿਕਾਰੀਆਂ ਕਰਮਚਾਰੀਆਂ ਵਿਰੁੱਧ ਕਾਰਵਾਈ ਕਰਨ ਸਬੰਧੀ ਇਕ ਪੱਤਰ ਇਕ ਸਾਲ ਪਹਿਲਾਂ ਲਿਖਿਆ ਸੀ।
ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਵਿਭਾਗੀ ਪੜਤਾਲ ਕਮੇਟੀ ਵੱਲੋਂ ਇਸ ਮਾਮਲੇ ਬਾਰੇ ਸਬੰਧਤ ਪੁਲਿਸ ਸਟੇਸ਼ਨ ਵਿੱਚ ਚੋਰੀ ਹੋਏ ਰਿਕਾਰਡ ਸਬੰਧੀ ਕੇਸ ਦਰਜ ਕਰਨ ਦੀ ਸਿਫਾਰਸ਼ ਕੀਤੀ ਗਈ ਸੀ ਤਾਂ ਜੋ ਮੁਲਜ਼ਮਾਂ ਖਿਲਾਫ ਢੁੱਕਵੀਂ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਤੋਂ ਬਾਅਦ ਮੁੱਖ ਖੇਤੀਬਾੜੀ ਅਫਸਰ ਬਠਿੰਡਾ ਵੱਲੋਂ ਇੰਚਾਰਜ ਵਰਧਮਾਨ ਪੁਲਿਸ ਚੌਕੀ ਬਾਦਲ ਰੋਡ ਨੂੰ 9 ਦਸੰਬਰ 2024 ਨੂੰ ਇੱਕ ਪੱਤਰ ਲਿਖ ਕੇ ਕੇਸ ਦਰਜ ਕਰਨ ਲਈ ਕਿਹਾ ਗਿਆ ਸੀ ਪਰ ਇਕ ਸਾਲ ਦਾ ਸਮਾਂ ਬੀਤ ਜਾਣ ਦੇ ਬਾਵਜੂਦ ਅਜੇ ਤਕ ਮੁਲਜ਼ਮਾਂ ਖਿਲਾਫ ਕੇਸ ਦਰਜ ਨਹੀਂ ਕੀਤਾ ਗਿਆ। ਉਨ੍ਹਾਂ ਪੱਤਰ ਵਿੱਚ ਲਿਖਿਆ ਸੀ ਕਿ ਮੁੱਖ ਖੇਤੀਬਾੜੀ ਦਫਤਰ ਵਿੱਚੋਂ ਚੋਰੀ ਹੋਏ ਅਹਿਮ ਰਿਕਾਰਡ ਸਬੰਧੀ ਪੁਲਿਸ ਥਾਣੇ ਵਿੱਚ ਮਾਮਲਾ ਦਰਜ ਕਰਕੇ ਤੇਜ਼ੀ ਨਾਲ ਜਾਂਚ ਕੀਤੀ ਜਾਵੇ ਅਤੇ ਚੋਰੀ ਹੋਏ ਰਿਕਾਰਡ ਦੀ ਬਰਾਮਦਗੀ ਤੋਂ ਇਲਾਵਾ ਇਸ ਵਿੱਚ ਸ਼ਾਮਿਲ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾਈ ਜਾਵੇ। ਇਸ ਤੋਂ ਬਾਅਦ ਸ਼ੁੱਕਰਵਾਰ ਨੂੰ ਬਠਿੰਡਾ ਪੁਲਿਸ ਨੇ ਖੇਤੀਬਾੜੀ ਵਿਭਾਗ ਦੇ ਸੇਖਪੁਰਾ ਸਥਿਤ ਬੀਜ ਫਾਰਮ ਦਾ ਰਿਕਾਰਡ ਚੋਰੀ ਕਰਨ ਦੇ ਦੋਸ਼ ਹੇਠ ਅਣਪਛਾਤੇ ਖੇਤੀਬਾੜੀ ਅਧਿਕਾਰੀ ਖਿਲਾਫ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਖੇਤੀਬਾੜੀ ਅਧਿਕਾਰੀ ਜਾਂ ਕਰਮਚਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।