ਪਿੰਡ ਗੁੰਮਟੀ ਕਲਾਂ ਦੇ ਸਰਕਾਰੀ ਸਕੂਲ ਵਿਚ 19.10 ਲੱਖ ਦੀ ਲਾਗਤ ਨਾਲ ਬਣੇ ਦੋ ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ ਪਿੰਡ ਗੁੰਮਟੀ ਕਲਾਂ ਦੇ ਸਰਕਾਰੀ ਸਕੂਲ ਵਿਚ 19.10 ਲੱਖ ਦੀ ਲਾਗਤ ਨਾਲ ਬਣੇ ਦੋ ਆਧੁਨਿਕ ਕਲਾਸ ਰੂਮਾਂ ਦਾ ਉਦਘਾਟਨ
Publish Date: Thu, 12 Nov 2026 04:48 PM (IST)
Updated Date: Thu, 12 Nov 2026 04:51 PM (IST)
ਸੰਜੀਵ ਸਿੰਗਲਾ, ਪੰਜਾਬੀ ਜਾਗਰਣ ਭਾਈ ਰੂਪਾ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਪਿੰਡ ਗੁੰਮਟੀ ਕਲਾਂ ਵਿਖੇ ਸਿੱਖਿਆ ਕ੍ਰਾਂਤੀ ਤਹਿਤ 19 ਲੱਖ 10 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਆਧੁਨਿਕ ਸਹੂਲਤਾਂ ਨਾਲ ਲੈੱਸ ਦੋ ਕਲਾਸ ਰੂਮਾਂ ਦਾ ਉਦਘਾਟਨ ਮਾਰਕਫੈੱਡ ਪੰਜਾਬ ਦੇ ਚੇਅਰਮੈਨ ਸ੍ਰ. ਇੰਦਰਜੀਤ ਸਿੰਘ ਮਾਨ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਲਿਆਉਣ ਲਈ ਵਚਨਬੱਧ ਹੈ। ਸਰਕਾਰ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਬਿਹਤਰ ਬੁਨਿਆਦੀ ਢਾਂਚਾ ਅਤੇ ਆਧੁਨਿਕ ਸਹੂਲਤਾਂ ਮੁਹੱਈਆ ਕਰਵਾ ਕੇ ਹਰ ਵਰਗ ਦੇ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਸਮਾਜ ਦੀ ਤਰੱਕੀ ਦਾ ਮੁੱਖ ਆਧਾਰ ਹੈ ਅਤੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਸੁਖਾਵਾਂ ਮਾਹੌਲ ਪ੍ਰਦਾਨ ਕਰ ਰਹੀ ਹੈ। ਪਿੰਡਾਂ ਦੇ ਸਕੂਲਾਂ ਨੂੰ ਸ਼ਹਿਰੀ ਸਕੂਲਾਂ ਦੇ ਬਰਾਬਰ ਸਹੂਲਤਾਂ ਦੇਣਾ ਸਰਕਾਰ ਦੀ ਮੁੱਖ ਤਰਜੀਹ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਨਵੇਂ ਬਣੇ ਕਲਾਸ ਰੂਮ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਦੀ ਮਜ਼ਬੂਤ ਨੀਂਹ ਬਣਨਗੇ। ਇਸ ਮੌਕੇ ਯੂਥ ਹਲਕਾ ਕੋਆਰਡੀਨੇਟਰ ਸਰਵਜੀਤ ਸਿੰਘ ਭੁੱਲਰ, ਬਲਾਕ ਪ੍ਰਧਾਨ ਜਗਸੀਰ ਸਿੰਘ ਸੀਰਾ ਮੱਲੂਆਣਾ, ਮਨਮੋਹਨ ਗਰਗ, ਸਰਪੰਚ ਕੁਲਜਿੰਦਰ ਸਿੰਘ ਰਵੀ, ਕਿਰਨਜੀਤ ਸਿੰਘ, ਕੌਂਸਲਰ ਗੁਰਤੇਜ ਸਿੰਘ ਗੇਜਾ, ਗੁਰਚਰਨ ਸਿੰਘ ਫੌਜੀ, ਬਲਾਕ ਸੰਮਤੀ ਮੈਂਬਰ ਰਾਜਵਿੰਦਰ ਸਿੰਘ ਰਾਜੂ, ਪੰਚ ਹਰਜਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪੀ, ਸਮੂਹ ਗ੍ਰਾਮ ਪੰਚਾਇਤ, ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਹਾਜ਼ਰ ਸਨ।