ਖਾਲਸਾ ਕਾਲਜ ’ਚ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਖਾਲਸਾ ਕਾਲਜ ’ਚ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ
Publish Date: Mon, 17 Aug 2026 04:27 PM (IST)
Updated Date: Mon, 17 Aug 2026 04:30 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ- ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਬੰਧਕੀ ਕਮੇਟੀ ਦੇ ਸਕੱਤਰ ਸੁਖਮੰਦਰ ਸਿੰਘ ਅਤੇ ਅਨਰੇਰੀ ਸਕੱਤਰ ਸਿਕੰਦਰ ਸਿੰਘ ਮਲੂਕਾ ਦੀਰਹਿਨੁਮਾਈ ਹੇਠ ਰੈਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਵੱਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਦਾ ਮੁੱਖ ਥੀਮ ਬਿਹਤਰ ਭਵਿੱਖ ਲਈ ਨੌਜਵਾਨ ਰੱਖਿਆ ਗਿਆ। ਇਸ ਦੌਰਾਨ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲੈਂਦਿਆਂ ਆਪਣੇ ਪੋਸਟਰਾਂ ਰਾਹੀਂ ਯੁਵਾ ਸ਼ਕਤੀ, ਸਿੱਖਿਆ, ਨਸ਼ਾ ਮੁਕਤੀ, ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਰਚਨਾਤਮਕ ਢੰਗ ਨਾਲ ਪੇਸ਼ ਕੀਤਾ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਨੇ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਅੱਜ ਦੇ ਨੌਜਵਾਨ ਦੇਸ਼ ਦੀ ਸਭ ਤੋਂ ਵੱਡੀ ਤਾਕਤ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਸਿਹਤਮੰਦ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਵੱਲੋਂ ਪੋਸਟਰ ਮੇਕਿੰਗ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਪੁਜ਼ੀਸ਼ਨ ਹੋਲਡਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਾਕੀ ਵਿਦਿਆਰਥੀਆਂ ਨੂੰ ਵੀ ਭਵਿੱਖ ਵਿਚ ਅਜਿਹੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਕਾਲਜ ਪ੍ਰਿੰਸੀਪਲ ਮਾਨ ਵੱਲੋਂ ਰੈੱਡ ਰਿਬਨ ਕਲੱਬ ਅਤੇ ਐਨਐਸਐਸ ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਦੀ ਰਚਨਾਤਮਕਤਾ, ਆਤਮ-ਵਿਸ਼ਵਾਸ, ਸਮਾਜਿਕ ਜਾਗਰੂਕਤਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤਕਰਨ ਵਿਚ ਸਹਾਇਕ ਸਿੱਧ ਹੁੰਦੀਆਂ ਹਨ। ਸਮਾਗਮ ਦੌਰਾਨ ਵਿਦਿਆਰਥੀਆਂ ਲਈਰਿਫਰੈਸ਼ਮੈਂਟ ਦਾ ਵੀ ਪ੍ਰਬੰਧ ਕੀਤਾ ਗਿਆ। ਇਸ ਮੌਕੇ ਰੈਡ ਰਿਬਨ ਕਲੱਬ ਦੇ ਨੋਡਲ ਅਫਸਰ ਪ੍ਰੋ. ਲਖਵੀਰ ਕੌਰ, ਪ੍ਰੋ. ਰਮਨਦੀਪ ਕੌਰ ਐਨਐੱਸਐੱਸ ਅਤੇ ਪ੍ਰੋ. ਗੁਰਪ੍ਰੀਤ ਕੌਰ ਹਾਜ਼ਰ ਸਨ।