ਖਾਲਸਾ ਕਾਲਜ ’ਚ ਸੁਤੰਤਰਤਾ ਦਿਵਸ ਮਨਾਇਆ
ਖਾਲਸਾ ਕਾਲਜ ’ਚ ਸੁਤੰਤਰਤਾ ਦਿਵਸ ਮਨਾਇਆ
Publish Date: Sun, 16 Aug 2026 04:45 PM (IST)
Updated Date: Mon, 17 Aug 2026 04:03 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਬਠਿੰਡਾ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ ਸਰਦਾਰ ਸੁਖਮੰਦਰ ਸਿੰਘ ਤੇ ਸਿਕੰਦਰ ਸਿੰਘ ਮਲੂਕਾ ਸਾਬਕਾ ਕੈਬਨਿਟ ਮੰਤਰੀ ਪੰਜਾਬ ਅਤੇ ਅਨਰੇਰੀ ਸਕੱਤਰ ਕਾਲਜ ਕਮੇਟੀ ਦੀ ਰਹਿਨੁਮਾਈਅਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਲਾਕੇ ਦੀ ਨਾਮਵਰ ਸੰਸਥਾ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਭਗਤਾ ਭਾਈਕਾ ਵਿਖੇ ਕਾਲਜ ਪ੍ਰਿੰਸੀਪਲ ਡਾ. ਸਤਿੰਦਰ ਕੌਰ ਮਾਨ ਅਤੇ ਸਟਾਫ ਵੱਲੋਂ ਕਾਲਜ ਵਿਚ ਉਤਸਾਹ ਪੂਰਵਕ ਸੁਤੰਤਰਤਾ ਦਿਵਸ ਮਨਾਇਆ ਗਿਆ। ਪ੍ਰਿੰਸੀਪਲ ਮਾਨ ਨੇ ਸਮੂਹ ਸਟਾਫ ਨੂੰ ਇਸ ਸ਼ੁਭ ਅਫਸਰ ਤੇ ਦੀ ਵਧਾਈ ਦਿੰਦਿਆਂ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਤੇ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਕਿਹਾ ਕਿ ਸਾਨੂੰ ਆਪਣੇ ਆਜ਼ਾਦੀ ਸੰਘਰਸ਼ ਦੇ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ, ਏਕਤਾ ਤੇ ਅਖੰਡਤਾ ਲਈ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਇਸ ਮੌਕੇ ਸਮੂਹ ਸਟਾਫ ਨੇ ਦੇਸ਼ ਦੀ ਏਕਤਾ, ਅਖੰਡਤਾ ਤੇ ਸੰਵਿਧਾਨਕ ਕਦਰਾਂ ਕੀਮਤਾਂ ਪ੍ਰਤੀ ਆਪਣੀ ਵਚਨਬੱਧਤਾ ਪ੍ਰਗਟਾਈ। ਸਮਾਗਮ ਦਾ ਮਾਹੌਲ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਰਿਹਾ।