ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ ਸ੍ਰੀ ਗੁਰੂ ਹਰਗੋਬਿੰਦ ਸਕੂਲ ਨਥਾਣਾ ਵਿਖੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ
Publish Date: Mon, 17 Aug 2026 04:45 PM (IST)
Updated Date: Mon, 17 Aug 2026 04:48 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਸ੍ਰੀ ਗੁਰੂ ਹਰਗੋਬਿੰਦ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਨਾਲ ਹੋਈ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਦੇ ਗੀਤ, ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਪੇਸ਼ ਕੀਤੀਆਂ ਗਈਆਂ। ਵਿਦਿਆਰਥੀਆਂ ਨੇ ਆਪਣੀਆਂ ਪ੍ਰਭਾਵਸ਼ਾਲੀ ਪੇਸ਼ਕਾਰੀਆਂ ਰਾਹੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦਾ ਸੰਦੇਸ਼ ਦਿੱਤਾ। ਸਕੂਲ ਦੇ ਚੇਅਰਮੈਨ ਸੁਖਜਿੰਦਰ ਸਿੰਘ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਦੇਸ਼ ਦੀ ਤਰੱਕੀ ਵਿੱਚ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਪ੍ਰਿੰਸੀਪਲ ਜੋਤੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਦੇ ਮਹੱਤਵ, ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਦੀ ਲੋੜ ’ਤੇ ਚਾਨਣਾ ਪਾਇਆ। ਸਮਾਗਮ ਦੌਰਾਨ ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਭ ਦਾ ਮਨ ਮੋਹ ਲਿਆ ਅਤੇ ਸਮੁੱਚਾ ਕੈਂਪਸ ਦੇਸ਼ਭਗਤੀ ਦੇ ਜਜ਼ਬੇ ਨਾਲ ਗੂੰਜ ਉੱਠਿਆ। ਅੰਤ ਵਿੱਚ ਸਾਰਿਆਂ ਨੇ ਦੇਸ਼ ਦੀ ਏਕਤਾ, ਸ਼ਾਂਤੀ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਦਾ ਸੰਕਲਪ ਲਿਆ। ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋਇਆ।