ਡੀਏਵੀ ਸਕੂਲ ਵਿਚ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ
ਡੀਏਵੀ ਸਕੂਲ ਵਿਚ ਆਜ਼ਾਦੀ ਦਿਵਸ ਸਮਾਰੋਹ ਕਰਵਾਇਆ
Publish Date: Fri, 14 Aug 2026 04:52 PM (IST)
Updated Date: Fri, 14 Aug 2026 04:53 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਆਰਬੀਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਬਠਿੰਡਾ ਦੇ ਕਿੰਡਰਗਾਰਟਨ ਬਲਾਕ ਵਿਚ ਆਜ਼ਾਦੀ ਦਿਵਸ ਸਮਾਰੋਹ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਪ੍ਰਿੰਸੀਪਲ ਓਪੀ ਤਿਵਾੜੀ ਅਤੇ ਕੇਜੀ ਬਲਾਕ ਕੋਆਰਡੀਨੇਟਰ ਸਰਲਾ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ। ਮੰਚ ਸੰਚਾਲਨ ਸੁਸ਼ਰੀ ਸੁਨੀਤਾ ਸ਼ਰਮਾ ਨੇ ਕੀਤਾ। ਇਸ ਮੌਕੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਭਰਪੂਰ ਨਾਚ ਪੇਸ਼ ਕਰਕੇ ਆਪਣਾ ਉਤਸ਼ਾਹ ਪ੍ਰਗਟ ਕੀਤਾ। ਪਹਿਲੀ ਜਮਾਤ ਦੇ ਵਿਦਿਆਰਥੀਆਂ ਨੇ ਸੁਸ਼ਰੀ ਤ੍ਰਿਪਤਾ ਵੱਲੋਂ ਤਿਆਰ ਕਰਵਾਏ ਦੇਸ਼ ਭਗਤੀ ਗੀਤ ‘ਗੂੰਜ ਰਿਹਾ ਹਿੰਦੁਸਤਾਨ’ ’ਤੇ ਸ਼ਾਨਦਾਰ ਨ੍ਰਿਤ ਪੇਸ਼ ਕੀਤਾ। ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਸੁਸ਼ਰੀ ਸ਼ਿਖਾ ਦੀ ਤਿਆਰੀ ਹੇਠ ‘ਆਜ਼ਾਦ ਰਹੇ’ ਗੀਤ ’ਤੇ ਨ੍ਰਿਤ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਫੈਂਸੀ ਡਰੈੱਸ ਰਾਹੀਂ ਆਜ਼ਾਦੀ ਸੰਗਰਾਮੀਆਂ ਦੇ ਸੰਘਰਸ਼ ਅਤੇ ਕੁਰਬਾਨੀਆਂ ਨੂੰ ਦਰਸਾਇਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਸਕੂਲ ਵਿਚ ਦੇਸ਼ ਭਗਤੀ ਦਾ ਮਾਹੌਲ ਸਿਰਜ ਦਿੱਤਾ। ਪ੍ਰਿੰਸੀਪਲ ਓਪੀ ਤਿਵਾੜੀ ਨੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਨ੍ਹਾਂ ਨੂੰ ਦੇਸ਼ ਪ੍ਰਤੀ ਪਿਆਰ ਦੀ ਭਾਵਨਾ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਸਰਲਾ ਸ਼ਰਮਾ ਨੇ ਸਮਾਗਮ ਵਿੱਚ ਸ਼ਾਮਲ ਸਾਰਿਆਂ ਦਾ ਧੰਨਵਾਦ ਕੀਤਾ।