ਭਾਰਤੀ ਹਾਕੀ ਟੀਮਾਂ ਵੱਲੋਂ ਏਸ਼ਿਆਈ ਖੇਡਾਂ ’ਚ ਸੋਨ ਤਮਗਾ ਜਿੱਤਣ ਤੇ ਖੁਸ਼ੀ ਦਾ ਪ੍ਰਗਟਾਵਾ
ਭਾਰਤੀ ਹਾਕੀ ਟੀਮਾਂ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਮਗਾ ਜਿੱਤਣ ਤੇ ਖੁਸ਼ੀ ਦਾ ਪ੍ਰਗਟਾਵਾ
Publish Date: Tue, 06 Oct 2026 04:32 PM (IST)
Updated Date: Tue, 06 Oct 2026 04:35 PM (IST)
ਵੀਰਪਾਲ ਭਗਤਾ, ਪੰਜਾਬੀ ਜਾਗਰਣ ਭਗਤਾ ਭਾਈਕਾ 20ਵੀਆਂ ਏਸ਼ਿਆਈ ਖੇਡਾਂ ਵਿਚ ਭਾਰਤੀ ਹਾਕੀ ਪੁਰਸ਼ ਅਤੇ ਮਹਿਲਾ ਟੀਮ ਵੱਲੋਂ ਕੀਤੇ ਗਏ ਸ਼ਾਨਦਾਰ ਅਤੇ ਇਤਿਹਾਸਕ ਪ੍ਰਦਰਸ਼ਨ ਤੋਂ ਬਾਅਦ ਪੂਰੇ ਦੇਸ਼ ਵਿੱਚ ਖੁਸ਼ੀ ਅਤੇ ਜਸ਼ਨ ਦਾ ਮਾਹੌਲ ਹੈ। ਭਾਰਤੀ ਹਾਕੀ ਖਿਡਾਰਨਾਂ ਨੇ 44 ਸਾਲਾਂ ਬਾਅਦ ਗੋਲਡ ਮੈਡਲ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਪੁਰਸ਼ ਹਾਕੀ ਟੀਮ ਨੇ ਗੋਲ਼ਡ ਮੈਡਲ ਜਿੱਤ ਕੇ ਏਸ਼ੀਆ ਖ਼ਿੱਤੇ ਵਿੱਚ ਆਪਣਾ ਦਬਦਬਾ ਕਾਇਮ ਰੱਖਿਆ।ਖਿਡਾਰੀਆਂ ਦੀ ਇਸ ਬੇਮਿਸਾਲ ਪ੍ਰਾਪਤੀ ’ਤੇ ਖੇਡ ਪ੍ਰੇਮੀਆਂ, ਖੇਡ ਸੰਸਥਾਵਾਂ ਅਤੇ ਸਮਾਗਮ ਕਮੇਟੀਆਂ ਵੱਲੋਂ ਡੂੰਘੀ ਖੁਸ਼ੀ ਅਤੇ ਮਾਣ ਦਾ ਪ੍ਰਗਟਾਵਾ ਕੀਤਾ ਗਿਆ ਹੈ। ਇਸ ਮੌਕੇ ਭਾਈ ਬਹਿਲੋ ਹਾਕੀ ਸੁਸਾਇਟੀ ਦੇ ਪ੍ਰਧਾਨ ਮਾਸਟਰ ਜਗਸੀਰ ਸਿੰਘ ਪੰਮਾ ਅਤੇ ਸਮੂਹ ਮੈਂਬਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਆਪਣੀ ਸਖ਼ਤ ਮਿਹਨਤ, ਲਗਨ ਅਤੇ ਜਜ਼ਬੇ ਨਾਲ ਇਹ ਸਾਬਤ ਕਰ ਦਿੱਤਾ ਹੈ ਕਿ ਭਾਰਤੀ ਹਾਕੀ ਦਾ ਭਵਿੱਖ ਬਹੁਤ ਸੁਨਹਿਰੀ ਹੈ। ਇਸ ਮੌਕੇ ਸੈਕਟਰੀ ਮਾਸਟਰ ਗੁਰਿੰਦਰ ਸਿੰਘ, ਖਜ਼ਾਨਚੀ ਮਾਸਟਰ ਸੁਖਦੇਵ ਸਿੰਘ, ਵਿਕਰਮਜੀਤ ਵਿੱਕੀ ਹੈਪੀ ਪਟਵਾਰੀ, ਮਨਜਿੰਦਰ ਮੱਟ, ਮਾ ਦਰਸ਼ਨ ਸਿੰਘ,ਮਾ ਗਗਨਦੀਪ, ਮਨਪ੍ਰੀਤ ਸਿੰਘ ਮਨੀ, ਰਣਜੀਤ ਸਿੰਘ ,ਸਿੰਕਦਰ ਸਿੰਘ ਬਰਾੜ ਅਤੇ ਬਾਬਾ ਗੁਰਦੀਪ ਸਿੰਘ ਆਦਿ ਮੈਂਬਰ ਹਾਜ਼ਰ ਸਨ।