ਇੰਸਪੈਕਟਰ ਨਗਿੰਦਰ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਡੀਐੱਸਪੀ
ਇੰਸਪੈਕਟਰ ਨਗਿੰਦਰ ਸਿੰਘ ਨੂੰ ਤਰੱਕੀ ਦੇ ਕੇ ਬਣਾਇਆ ਡੀਐੱਸਪੀ
Publish Date: Tue, 03 Nov 2026 04:23 PM (IST)
Updated Date: Tue, 03 Nov 2026 04:26 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਵਿਜੀਲੈਂਸ ਬਿਊਰੋ ਵਿੱਚ ਲੰਮੇ ਸਮੇਂ ਤੋਂ ਬਤੌਰ ਇੰਸਪੈਕਟਰ ਸੇਵਾਵਾਂ ਨਿਭਾ ਰਹੇ ਨਗਿੰਦਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਡੀਐੱਸਪੀ ਨਿਯੁਕਤ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਨਗਿੰਦਰ ਸਿੰਘ ਲੰਮੇ ਸਮੇਂ ਤੋਂ ਵਿਜੀਲੈਂਸ ਬਿਊਰੋ ਵਿੱਚ ਆਪਣੀਆਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ। ਇਸ ਦੌਰਾਨ ਉਨ੍ਹਾਂ ਨੇ ਆਪਣੀ ਡਿਊਟੀ ਪ੍ਰਤੀ ਸਮਰਪਣ, ਮਿਹਨਤ, ਲਗਨ ਅਤੇ ਇਮਾਨਦਾਰੀ ਨੂੰ ਹਮੇਸ਼ਾ ਪਹਿਲ ਦਿੱਤੀ। ਉਨ੍ਹਾਂ ਦੀ ਕਾਰਜਸ਼ੈਲੀ ਅਤੇ ਜ਼ਿੰਮੇਵਾਰੀ ਨਾਲ ਨਿਭਾਈਆਂ ਸੇਵਾਵਾਂ ਸਦਕਾ ਉਨ੍ਹਾਂ ਨੂੰ ਇਹ ਤਰੱਕੀ ਮਿਲੀ ਹੈ। ਇਸ ਮੌਕੇ ਪਰਵਿੰਦਰ ਸਿੰਘ ਨੇ ਡੀਜੀਪੀ ਪੰਜਾਬ ਗੌਰਵ ਯਾਦਵ, ਡੀਆਈਜੀ ਹਰਜੀਤ ਸਿੰਘ, ਐੱਸਐੱਸਪੀ ਸੁਹੇਲ ਕਾਸਿਮ ਮੀਰ ਅਤੇ ਐੱਸਪੀ ਜਗਦੀਸ਼ ਬਿਸ਼ਨੋਈ ਸਮੇਤ ਸਮੂਹ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਪੁਲਿਸ ਵਿਭਾਗ ਵੱਲੋਂ ਸੌਂਪੀ ਹਰ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਸਮਰਪਣ ਭਾਵਨਾ ਨਾਲ ਨਿਭਾਉਣ ਲਈ ਵਚਨਬੱਧ ਰਹਿਣਗੇ। ਇਸ ਮੌਕੇ ਇਲਾਕਾ ਵਾਸੀਆਂ, ਦੋਸਤਾਂ ਅਤੇ ਸਾਥੀਆਂ ਨੇ ਨਗਿੰਦਰ ਸਿੰਘ ਨੂੰ ਡੀਐੱਸਪੀ ਬਣਨ ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ।