ਇੰਸਪੈਕਟਰ ਪਰਮਜੀਤ ਕੌਰ ਸਰਾਂ ਪਦਉੱਨਤ ਹੋ ਕੇ ਬਣੇ ਡੀਐੱਸਪੀ ਇੰਸਪੈਕਟਰ ਪਰਮਜੀਤ ਕੌਰ ਸਰਾਂ ਪਦਉੱਨਤ ਹੋ ਕੇ ਬਣੇ ਡੀਐੱਸਪੀ
Publish Date: Tue, 10 Nov 2026 04:36 PM (IST)
Updated Date: Tue, 10 Nov 2026 04:38 PM (IST)
ਗੁਰਤੇਜ ਸਿੰਘ ਸਿੱਧੂ, ਪੰਜਾਬੀ ਜਾਗਰਣ ਬਠਿੰਡਾ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਵਿਭਾਗ ਵੱਲੋਂ ਇੰਸਪੈਕਟਰ ਪਰਮਜੀਤ ਕੌਰ ਸਰਾਂ ਨੂੰ ਤਰੱਕੀ ਦੇ ਕੇ ਡੀਐੱਸਪੀ ਦੇ ਅਹੁਦੇ ਤੇ ਪਦਉੱਨਤ ਕੀਤਾ ਗਿਆ ਹੈ। ਉਹ ਪਿਛਲੇ ਲੰਮੇ ਸਮੇਂ ਤੋਂ ਕਾਊਂਟਰ ਇੰਟੈਲੀਜੈਂਸ ਬਠਿੰਡਾ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਆਪਣੀ ਡਿਊਟੀ ਪ੍ਰਤੀ ਮਿਹਨਤ, ਲਗਨ, ਇਮਾਨਦਾਰੀ ਤੇ ਸਮਰਪਣ ਦੀ ਭਾਵਨਾ ਸਦਕਾ ਉਨ੍ਹਾਂ ਨੇ ਪੁਲਿਸ ਵਿਭਾਗ ਵਿੱਚ ਆਪਣੀ ਵੱਖਰੀ ਪਛਾਣ ਬਣਾਈ ਹੈ। ਪਰਮਜੀਤ ਕੌਰ ਸਰਾਂ ਨੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਵਿਖੇ ਤਾਇਨਾਤੀ ਦੌਰਾਨ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਅਤੇ ਜਵਾਬਦੇਹੀ ਨਾਲ ਨਿਭਾਇਆ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵੱਲੋਂ ਸਮੇਂ-ਸਮੇਂ ਤੇ ਉਨ੍ਹਾਂ ਨੂੰ ਜਿਹੜੀ ਵੀ ਜ਼ਿੰਮੇਵਾਰੀ ਸੌਂਪੀ ਗਈ, ਉਸ ਨੂੰ ਉਨ੍ਹਾਂ ਨੇ ਪੂਰੀ ਮਿਹਨਤ ਤੇ ਸਮਰਪਣ ਨਾਲ ਸਫਲਤਾਪੂਰਵਕ ਨੇਪਰੇ ਚਾੜ੍ਹਿਆ। ਉਨ੍ਹਾਂ ਦੀ ਕਾਰਜਸ਼ੈਲੀ, ਅਨੁਸ਼ਾਸਨ ਅਤੇ ਡਿਊਟੀ ਪ੍ਰਤੀ ਜਿੰਮਵੇਾਰੀ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਇੰਸਪੈਕਟਰ ਤੋਂ ਡੀਐੱਸਪੀ ਦੇ ਅਹੁਦੇ ਤੇ ਤਰੱਕੀ ਦਿੱਤੀ ਗਈ ਹੈ। ਇਸ ਮੌਕੇ ਕਾਊਂਟਰ ਇੰਟੈਲੀਜੈਂਸ ਬਠਿੰਡਾ ਦੇ ਏਆਈਜੀ ਅਵਨੀਤ ਸਿੱਧੂ ਵੱਲੋਂ ਨਵ-ਨਿਯੁਕਤ ਡੀਐੱਸਪੀ ਪਰਮਜੀਤ ਕੌਰ ਸਰਾਂ ਦੇ ਮੋਢਿਆਂ ਤੇ ਸਟਾਰ ਲਗਾ ਕੇ ਉਨ੍ਹਾਂ ਨੂੰ ਨਵੇਂ ਅਹੁਦੇ ਦੀ ਵਧਾਈ ਦਿੱਤੀ ਗਈ। ਉਨ੍ਹਾਂ ਨੇ ਕਿਹਾ ਕਿ ਇਹ ਤਰੱਕੀ ਪਰਮਜੀਤ ਕੌਰ ਸਰਾਂ ਦੀ ਲੰਮੇ ਸਮੇਂ ਦੀ ਮਿਹਨਤ, ਲਗਨ ਤੇ ਆਪਣੀ ਡਿਊਟੀ ਪ੍ਰਤੀ ਸਮਰਪਣ ਦਾ ਨਤੀਜਾ ਹੈ। ਏਆਈਜੀ ਅਵਨੀਤ ਸਿੱਧੂ ਨੇ ਉਨ੍ਹਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣ ਅਤੇ ਨਵੇਂ ਅਹੁਦੇ ਦੀਆਂ ਜ਼ਿੰਮੇਵਾਰੀਆਂ ਨੂੰ ਵੀ ਪੂਰੀ ਦ੍ਰਿੜ੍ਹਤਾ ਨਾਲ ਨਿਭਾਉਣ। ਇਸ ਮੌਕੇ ਡੀਐੱਸਪੀ ਪਰਮਜੀਤ ਕੌਰ ਸਰਾਂ ਨੇ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਹਿਲਾਂ ਵਾਂਗ ਹੀ ਆਪਣੀ ਡਿਊਟੀ ਪੂਰੀ ਮਿਹਨਤ ਤੇ ਲਗਨ ਨਾਲ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਤਰੱਕੀ ਹੀ ਨਹੀਂ ਉਨ੍ਹਾਂ ਉੱਪਰ ਹੋਰ ਜਿੰਮੇਵਾਰੀ ਵਧੀ ਹੈ ਜਿਸਨੂੰ ਉਹ ਪੂਰੀ ਮਿਹਨਤ ਨਾਲ ਪੂਰਾ ਕਰਨਗੇ।