- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਬੀਮਾ ਯੋਜਨਾ ਨੇ ਪਰਿਵਾਰ ਨੂੰ ਦਿੱਤਾ ਦੋ ਲੱਖ ਦਾ ਸਹਾਰਾ

ਮਨਪ੍ਰੀਤ ਸਿੰਘ ਗਿੱਲ, ਪੰਜਾਬੀ ਜਾਗਰਣ
ਰਾਮਪੁਰਾ ਫੂਲ : ਭਾਰਤੀ ਸਟੇਟ ਬੈਂਕ ਦੀ ਬਾਲਿਆਂਵਾਲੀ ਸ਼ਾਖਾ ਵੱਲੋਂ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਤਹਿਤ ਇੱਕ ਪਰਿਵਾਰ ਨੂੰ ਦੋ ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ। ਇਹ ਚੈੱਕ ਸਵਰਗੀ ਬਲਜਿੰਦਰ ਕੌਰ ਦੇ ਪਰਿਵਾਰ ਦੀ ਮੈਂਬਰ ਨਾਨਕੀ ਕੌਰ ਨੂੰ ਬੈਂਕ ਸਟਾਫ਼ ਦੀ ਮੌਜੂਦਗੀ ਵਿੱਚ ਪ੍ਰਦਾਨ ਕੀਤਾ ਗਿਆ। ਇਸ ਮੌਕੇ ਬੈਂਕ ਮੈਨੇਜਰ ਨੌਸ਼ਾਦ ਅਲੀ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਆਰਥਿਕ ਸੁਰੱਖਿਆ ਪ੍ਰਦਾਨ ਕਰਨ ਦੇ ਮਕਸਦ ਨਾਲ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਯੋਜਨਾ ਚਲਾਈ ਜਾ ਰਹੀ ਹੈ। ਇਸ ਯੋਜਨਾ ਤਹਿਤ ਸਿਰਫ਼ 436 ਰੁਪਏ ਸਾਲਾਨਾ ਪ੍ਰੀਮੀਅਮ ਭਰ ਕੇ ਦੋ ਲੱਖ ਰੁਪਏ ਦਾ ਜੀਵਨ ਬੀਮਾ ਕਵਰ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ। ਇਸ ਮੌਕੇ ਬੈਂਕ ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਬੀਮਾ ਯੋਜਨਾਵਾਂ ਮੁਸ਼ਕਲ ਸਮੇਂ ਵਿੱਚ ਪਰਿਵਾਰਾਂ ਨੂੰ ਵਿੱਤੀ ਸਹਾਰਾ ਦੇਣ ਲਈ ਬੇਹੱਦ ਲਾਹੇਵੰਦ ਸਾਬਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਅਤੇ ਆਪਣੇ ਪਰਿਵਾਰ ਦੇ ਭਵਿੱਖ ਦੀ ਸੁਰੱਖਿਆ ਲਈ ਅਜਿਹੀਆਂ ਯੋਜਨਾਵਾਂ ਨਾਲ ਜੁੜਨਾ ਚਾਹੀਦਾ ਹੈ। ਬੈਂਕ ਮੈਨੇਜਰ ਨੌਸ਼ਾਦ ਅਲੀ ਤੋਂ ਇਲਾਵਾ ਟੋਨੀ ਮਿੱਤਲ, ਸੀਐੱਸਪੀ ਅਤੇ ਸਵਰਗੀ ਬਲਜਿੰਦਰ ਕੌਰ ਦੀ ਪੁੱਤਰੀ ਨਾਨਕੀ ਕੌਰ ਸਮੇਤ ਹੋਰ ਹਾਜ਼ਰ ਸਨ।