ਜਸਪਾਲ ਸਿੰਘ ਿਢੱਲੋਂ, ਚਾਉਕੇ : ਰਿਲਾਇੰਸ ਪੈਟਰੋਲ ਪੰਪ ''ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਸਾਂਝੇ ਤੌਰ ''ਤੇ ਕੌਮਾਂਤਰੀ ਮਜ਼ਦੂਰ ਦਿਵਸ ਮਨਾਇਆ ਗਿਆ। ਪੋ੍ਗਰਾਮ ਦੇ ਸ਼ੁਰੂ ਵਿਚ ਸ਼ਿਕਾਗੋ ਦੇ ਸ਼ਹੀਦਾਂ ਨੂੰ ਇਨਕਲਾਬੀ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਸਮਾਗਮ ਨੂੰ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਸੁਖਦੇਵ ਸਿੰਘ ਜਵੰਦਾ, ਬੂਟਾ ਸਿੰਘ ਬੱਲੋ, ਗੁਰਮੇਲ ਕੌਰ ਤੇ ਮਜ਼ਦੂਰ ਯੂਨੀਅਨ ਦੇ ਆਗੂ ਜੋਰਾ ਸਿੰਘ ਨਸਰਾਲੀ ਤੇ ਤੇਜਾ ਸਿੰਘ ਪਿੱਥੋ ਨੇ ਸਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਨਿਸ਼ੰਗ ਰੂਪ ''''ਚ ਸਾਮਰਾਜੀ ਮੁਲਕਾਂ ਤੇ ਕਾਰਪੋਰੇਟ ਘਰਾਣਿਆਂ ਦੀ ਸੇਵਾ ''''ਚ ਨੀਤੀਆਂ ਨੂੰ ਲਾਗੂ ਕਰਕੇ ਲੋਕਾਂ ਦਾ ਕਚੂੰਬਰ ਕੱਢ ਰਹੀ ਹੈ। ਮੋਦੀ ਹਕੂਮਤ ਵਲੋਂ ਸਾਮਰਾਜੀ ਦੇਸ਼ਾਂ ਦੀ ਚਾਕਰੀ ਕਰਨ ਲਈ ਲੋਕ ਵਿਰੋਧ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਉਨਾਂ੍ਹ ਕਿਹਾ ਕਿ ਦੇਸ਼ ਦੇ ਕਿਰਤੀ ਵਰਗ ਨੂੰ ਬੁਰੀ ਤਰਾਂ੍ਹ ਚੌਤਰਫੇ ਸੰਕਟ ਵਿਚ ਨਪੀੜਕੇ ਕਾਰਪੋਰੇਟ ਘਰਾਣਿਆਂ ਦੇ ਮੁਨਾਫਿਆਂ ਵਿਚ ਵਾਧਾ ਕੀਤਾ ਜਾ ਰਿਹਾ ਹੈ। ਉਨਾਂ੍ਹ ਮੌਜੂਦਾ ਕੋਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਕਿਹਾ ਕਿ ਲੋਕ ਮਰ ਰਹੇ ਹਨ ਕਿਉਂਕਿ ਸਿਹਤ ਸੇਵਾਵਾਂ ਬਿਲਕੁਲ ਨਕਾਰਾ ਹਨ। ਉਨਾਂ੍ਹ ਕਿਹਾ ਕਿ ਕੌਮਾਂਤਰੀ ਮਜਦੂਰ ਦਿਨ ਇਸ ਲੋਕ ਦੋਖੀ ਪ੍ਰਬੰਧ ਨੂੰ ਚੈਿਲੰਜ ਕਰਨ ਦਾ ਦਿਨ ਹੈ। ਆਗੂਆਂ ਨੇ ਇਸ ਮੌਕੇ ਖੇਤੀ ਕਾਨੂੰਨਾਂ ਅਤੇ ਕਿਰਤ ਕਾਨੂੰਨਾਂ ਵਿਚ ਕੀਤੀਆਂ ਸੋਧਾਂ ਨੂੰ ਖਤਮ ਕਰਵਾਉਣ ਲਈ ਕਿਸਾਨਾਂ ਮਜ਼ਦੂਰਾਂ ਨੂੰ ਇੱਕਜੁਟ ਹੋਕੇ ਲੜਨ ਦਾ ਸੱਦਾ ਦਿੱਤਾ ਗਿਆ।